ਚੰਡੀਗੜ੍ਹ – ਹਰਿਆਣਾ ਸਰਕਾਰ ਨੇ 31 ਮਾਰਚ, 2021 ਤਕ ਰਾਜ ਵਿਚ ਸਰਕਾਰੀ ਕਰਮਚਾਰੀਆਂ ਦੇ ਤਬਾਦਲੇ ‘ਤੇ ਪੂਰੀ ਤਰ੍ਹਾ ਨਾਲ ਪਾਬੰਦੀ ਲਗਾ ਦਿੱਤੀ ਹੈ।ਸੂਬਾ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਚਾਲੂ ਵਿੱਤ ਸਾਲ 31 ਮਾਰਚ ਨੂੰ ਸਮਾਪਤ ਹੋ ਰਿਹਾ ਹੈ ਜਿਸ ਦੇ ਕਾਰਣ ਸਾਰੇ ਵਿਭਾਗਾਂ ਵਿਚ ਕੰਮ ਦਾ ਭਾਰੀ ਦਬਾਅ ਹੈ। ਅਜਿਹੀ ਪਰਿਸਥਿਤੀਆਂ ਵਿਚ ਕਿਸੇ ਸਰਕਾਰੀ ਕਰਮਚਾਰੀਆਂ ਦਾ ਇਕ ਸਟੇਸ਼ਨ ਤੋਂ ਦੂਜੇ ਸਟੇਸ਼ਨ ‘ਤੇ ਤਬਾਦਲੇ ਕਰਨਾ ਜਨਤਾ ਦੇ ਹਿੱਤ ਵਿਚ ਨਹੀਂ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਇਸ ਤੱਥ ਦੇ ਮੱਦੇਨਜਰ ਰੱਖਦੇ ਹੋਏ ਸਰਕਾਰ ਨੇ ਆਪਣੇ ਵਿਭਾਗਾਂ, ਬੋਰਡਾਂ, ਨਿਗਮਾਂ ਆਦਿ ਵਿਚ 31 ਮਾਰਚ, 2021 ਤਕ ਕਰਮਚਾਰੀਆਂ ਦੇ ਤਬਾਦਲੇ ‘ਤੇ ਪੂਰੀ ਤਰ੍ਹਾ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇੰਨ੍ਹਾਂ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਹਨ।