• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਂਦਰ ਦਾ ਸਿੱਧੀ ਅਦਾਇਗੀ ਦਾ ਪ੍ਰਸਤਾਵ ਕਿਸਾਨਾਂ ’ਚ ਰੋਹ ਪੈਦਾ ਕਰਨ ਵਾਲਾ ਇਕ ਹੋਰ ਕਦਮ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
March 9, 2021
in Punjab, Top Stories, ਕਾਰੋਬਾਰ
0
ਕੇਂਦਰ ਦਾ ਸਿੱਧੀ ਅਦਾਇਗੀ ਦਾ ਪ੍ਰਸਤਾਵ ਕਿਸਾਨਾਂ ’ਚ ਰੋਹ ਪੈਦਾ ਕਰਨ ਵਾਲਾ ਇਕ ਹੋਰ ਕਦਮ: ਕੈਪਟਨ ਅਮਰਿੰਦਰ ਸਿੰਘ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਦੀ ਕਿਸਾਨਾਂ ਪ੍ਰਤੀ ਬੇਰੁਖੀ ਮਸਲਾ ਹੱਲ ਕਰਵਾਉਣ ਵਿੱਚ ਮੱਦਦ ਨਹੀਂ ਕਰੇਗੀ, ਪੰਜਾਬ ਬਜਟ ਨੂੰ ਕਿਸਾਨ ਤੇ ਗਰੀਬ ਪੱਖੀ ਦੱਸਿਆ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਆੜਤੀਆ ਨੂੰ ਲਾਂਬੇ ਕਰਕੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਪ੍ਰਸਤਾਵ ਨੂੰ ਕਿਸਾਨਾਂ ਨੂੰ ਭੜਕਾਉਣ ਵਾਲਾ ਇਕ ਹੋਰ ਕਦਮ ਕਰਾਰ ਦਿੰਦਿਆ ਕਿਹਾ ਕਿ ਇਹ ਖੇਤੀ ਕਾਨੂੰਨਾਂ ਦੇ ਮੌਜੂਦਾ ਸੰਕਟ ਨੂੰ ਹੋਰ ਵਧਾ ਦੇਵੇਗਾ। ਉਨਾਂ ਸੋਮਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦਾ ਬੇਰੁਖੀ ਵਾਲਾ ਵਿਵਹਾਰ ਸਥਿਤੀ ਨੂੰ ਸੁਲਝਾਉਣ ਵਿੱਚ ਮੱਦਦ ਨਹੀਂ ਕਰ ਰਿਹਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਕੇਂਦਰ ਤੇ ਕਿਸਾਨਾਂ ਵੱਲੋਂ ਹੀ ਸੁਲਝਾਇਆ ਜਾਣ ਵਾਲਾ ਹੈ ਜਿਸ ਵਿੱਚ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ ਹੈ ਕਿਉਕਿ ਕਿਸਾਨ ਜਥੇਬੰਦੀਆਂ ਨੇ ਉਚੇਚੇ ਤੌਰ ’ਤੇ ਕਿਸੇ ਵੀ ਰਾਜਸੀ ਦਖਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਸੂਬਾਈ ਬਜਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਕਿਸਾਨ ਤੇ ਗਰੀਬ ਪੱਖੀ ਦੱਸਿਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤਾ ਵਿਕਾਸ ਕੇਂਦਰਿਤ ਬਜਟ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਏਗਾ। ਉਨਾਂ ਕਿਹਾ ਕਿ ਇਹ ਲੋਕਾਂ ਦਾ ਬਜਟ ਸੂਬਾ ਸਰਕਾਰ ਦੇ ਪੰਜਾਬ ਦੇ ਲੋਕਾਂ ਪ੍ਰਤੀ ਕੀਤੇ ਵਾਅਦੇ ਪੂਰਾ ਕਰਨ ਵਿੱਚ ਇਕ ਹੋਰ ਕਦਮ ਹੈ। ਉਨਾਂ ਸ਼ਗਨ ਤੇ ਪੈਨਸ਼ਨ ਦੀ ਰਾਸ਼ੀ ਵਿੱਚ ਵਾਧਾ ਕਰਨ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਤੇ ਲਿੰਕ ਰੋਡਾਂ ਦੇ ਵਿਕਾਸ ਦਾ ਹਵਾਲਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਾ ਦਾ ਸੁਖਾਵੇਂ ਢੰਗ ਨਾਲ ਹੱਲ ਕਰਨ ਦੀ ਬਜਾਏ ਉਨਾਂ ਦੇ ਗੁੱਸੇ ਨੂੰ ਹੋਰ ਭੜਕਾ ਰਹੀ ਹੈ। ਉਨਾਂ ਕਿਹਾ ਕਿ ਐਫ.ਸੀ.ਆਈ. ਵੱਲੋਂ ਕਿਸਾਨਾਂ ਨੂੰ ਈ-ਭੁਗਤਾਨ ਰਾਹੀਂ ਸਿੱਧੀ ਅਦਾਇਗੀ ਲਈ ਜ਼ਮੀਨ ਰਿਕਾਰਡ ਮੰਗਣ ਨਾਲ ਸਥਿਤੀ ਬਦ ਤੋਂ ਬਦਤਰ ਹੋਵੇਗੀ। ਪੰਜਾਬ ਵਿੱਚ 1967 ਤੋਂ ਜਾਂਚਿਆ ਪਰਖਿਆ ਸਿਸਟਮ ਚੱਲ ਰਿਹਾ ਹੈ ਜਿੱਥੇ ਕਿਸਾਨ ਆੜਤੀਆ ਰਾਹੀਂ ਅਦਾਇਗੀ ਲੈਂਦੇ ਹਨ ਜਿਨਾਂ ਨਾਲ ਉਨਾਂ ਦਾ ਬਹੁਤ ਗੂੜਾ ਰਿਸ਼ਤਾ ਹੈ ਅਤੇ ਉਹ ਔਖੇ ਸਮੇਂ ਵਿੱਚ ਆੜਤੀਆ ਤੋਂ ਹੀ ਵਿੱਤੀ ਸਹਾਇਤਾ ਲੈਂਦੇ ਹਨ। ਉਨਾਂ ਕਿਹਾ, ‘‘ਕਿਸਾਨ ਸੰਕਟ ਦੀ ਘੜੀ ਵਿੱਚ ਅੰਬਾਨੀ, ਅਦਾਨੀ ਜਿਹੇ ਕਾਰਪੋਰੇਟ ਘਰਾਣਿਆਂ ’ਤੇ ਕਿਵੇਂ ਨਿਰਭਰ ਰਹਿ ਸਕਦਾ ਹੈ।’’ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਨੂੰ ਵਿਵਾਦਗ੍ਰਸਤ ਆਰਡੀਨੈਂਸ ਲਿਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨਾਂ ਆਖਿਆ, ‘‘ਜੇ ਕੇਂਦਰ ਇਸ ਸਮੱਸਿਆ ਦਾ ਹੰਢਣਸਾਰ ਹੱਲ ਲੱਭਣ ਲਈ ਗੰਭੀਰ ਹੁੰਦੀ ਤਾਂ ਉਹ ਜਾਂ ਤਾਂ ਪੰਜਾਬ ਸਰਕਾਰ ਜਾਂ ਸਾਡੇ ਕਿਸਾਨਾਂ ਨਾਲ ਗੱਲਬਾਤ ਕਰਦੀ ਕਿਉ ਜੋ ਸਾਡਾ ਸੂਬਾ ਇਕੱਲਾ ਹੀ ਕੇਂਦਰੀ ਪੂਲ ਵਿੱਚ 40 ਫੀਸਦੀ ਤੋਂ ਵੱਧ ਅਨਾਜ ਦਾ ਯੋਗਦਾਨ ਪਾਉਦਾ ਹੈ।’’ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਜਿਹੜਾ ਖੇਤੀਬਾੜੀ ਸੁਧਾਰਾਂ ਬਾਰੇ ਗੱਲਬਾਤ ਵਿੱਚ ਸ਼ੁਰੂਆਤੀ ਦੌਰ ਵਿੱਚ ਸ਼ਾਮਲ ਨਹੀਂ ਸੀ, ਨੂੰ ਉਨਾਂ ਵੱਲੋਂ ਕੇਂਦਰ ਨੂੰ ਲਿਖੇ ਜਾਣ ਤੋਂ ਤੁਰੰਤ ਬਾਅਦ ਹੀ ਉਚ ਤਾਕਤੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਖੇਤੀਬਾੜੀ ਸਕੱਤਰ ਕੇ.ਐਸ.ਪੰਨੂੰ ਨੇ ਦੋ ਮੀਟਿੰਗਾਂ ਵਿੱਚ ਹਿੱਸਾ ਲਿਆ ਪਰ ਉਥੇ ਆਰਡੀਨੈਂਸ ਜਾਂ ਨਵੇਂ ਕਾਨੂੰਨਾਂ ਦਾ ਕੋਈ ਜ਼ਿਕਰ ਨਹੀਂ ਹੋਇਆ।ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੂੰ ਖੇਤੀ ਕਾਨੂੰਨਾਂ ਖਿਲਾਫ ਸੂਬੇ ਦੇ ਸੋਧ ਬਿੱਲਾਂ ਬਾਰੇ ਤੁਰੰਤ ਫੈਸਲਾ ਲੈ ਕੇ ਇਸ ਨੂੰ ਅੱਗੇ ਰਾਸ਼ਟਰਪਤੀ ਕੋਲ ਭੇਜਣਾ ਚਾਹੀਦਾ ਹੈ। ਉਨਾਂ ਕਿਹਾ, ‘‘ਜੇ ਰਾਸ਼ਟਰਪਤੀ ਸਵਿਕਾਰ ਕਰਦੇ ਹਨ ਤਾਂ ਚੰਗਾ ਹੈ ਅਤੇ ਜੇ ਉਹ ਰੱਦ ਕਰਦੇ ਹਨ ਤਾਂ ਸਾਡੇ ਲਈ ਕਾਨੂੰਨੀ ਲੜਾਈ ਲੜਨ ਲਈ ਦਰਵਾਜ਼ੇ ਖੁੱਲ ਜਾਣਗੇ।’’ਕੋਵਿਡ-19 ਕੇਸਾਂ ਵਿੱਚ ਹਾਲੀਆ ਵਾਧੇ ਕਾਰਨ ਦੁਬਾਰਾ ਲੌਕਡਾਊਨ ਲਾਏ ਜਾਣ ਸਬੰਧੀ ਸਵਾਲ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਇਸ ਬਾਰੇ ਹੁਣ ਕੁਝ ਨਹੀਂ ਕਹਿ ਸਕਦਾ ਪਰ ਮੈਨੂੰ ਆਸ ਹੈ ਕਿ ਅਸੀਂ ਇਸ ’ਤੇ ਕੰਟਰੋਲ ਪਾਉਣ ਦੇ ਯੋਗ ਹਾਂ।’’ ਇਸੇ ਦੌਰਾਨ ਉਨਾਂ ਆਖਿਆ ਕਿ ਲੋਕਾਂ ਨੂੰ ਇਹਤਿਆਤ ਵਜੋਂ ਸੁਰੱਖਿਆ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਟੀਕਾਕਰਨ ਤੋਂ ਬਾਅਦ ਦੇ ਪ੍ਰਭਾਵਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਿਲਕੁਲ ਠੀਕ ਹਨ।ਆਈ.ਪੀ.ਐਲ. ਦੇ ਆਗਾਮੀ ਸੀਜ਼ਨ ਲਈ ਪੀ.ਸੀ.ਏ.ਸਟੇਡੀਅਮ ਮੁਹਾਲੀ ਨੂੰ ਮੇਜ਼ਬਾਨਾਂ ਦੀ ਸੂਚੀ ਵਿੱਚੋਂ ਬਾਹਰ ਕੀਤੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਟਵੀਟ ਰਾਹੀਂ ਆਪਣਾ ਵਿਰੋਧ ਜਤਾ ਚੁੱਕੇ ਹਨ। ਜੇ ਮੁੰਬਈ ਵਿੱਚ 10000 ਕੇਸ ਪ੍ਰਤੀ ਦਿਨ ਆਉਣ ਦੇ ਬਾਵਜੂਦ ਉਥੇ ਮੈਚ ਕਰਵਾਏ ਜਾ ਸਕਦੇ ਹਨ ਤਾਂ ਮੁਹਾਲੀ ਨੂੰ ਕਿਉ ਨਜ਼ਰਅੰਦਾਜ਼ ਕੀਤਾ ਗਿਆ। ਉਨਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਵਿਸ਼ਵਾਸ ਦਿਵਾ ਚੁੱਕੀ ਹੈ ਕਿ ਸਾਰੇ ਪ੍ਰਬੰਧਾਂ ਦੌਰਾਨ ਮੁਹਾਲੀ ਵਿੱਚ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਏਗੀ।ਅਗਲੀਆਂ ਸੂਬਾਈ ਵਿਧਾਨ ਸਭਾ ਚੋਣਾਂ-2022 ਆਪਣੀ (ਕੈਪਟਨ ਅਮਰਿੰਦਰ ਸਿੰਘ) ਲੀਡਰਸ਼ਿਪ ਦੌਰਾਨ ਲੜਨ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਫੈਸਲਾ ਕਰਨਾ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਦਾ ਨਿਰੋਲ ਅਖਤਿਆਰ ਹੈ। ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਕਿ ਉਹ 2022 ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਵਿੱਤ ਮੰਤਰੀ ਨਹੀਂ ਬਣਨਗੇ, ਬਾਰੇ ਮੁੱਖ ਮੰਤਰੀ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ, ‘‘ਇਹ ਫੈਸਲਾ ਉਨਾਂ ਨੇ ਨਹੀਂ, ਪਾਰਟੀ ਨੇ ਕਰਨਾ ਹੈ।’’

Previous Post

ਖੇਡ ਵਿਭਾਗ ਦੇ ਬਜਟ ਵਿੱਚ 20 ਫ਼ੀਸਦੀ ਦਾ ਵਾਧਾ ਸ਼ਲਾਘਾਯੋਗ: ਰਾਣਾ ਸੋਢੀ

Next Post

ਬਜਟ 2021-22 ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ : ਸੁੰਦਰ ਸ਼ਾਮ ਅਰੋੜਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਬਜਟ 2021-22 ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ : ਸੁੰਦਰ ਸ਼ਾਮ ਅਰੋੜਾ

ਬਜਟ 2021-22 ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ : ਸੁੰਦਰ ਸ਼ਾਮ ਅਰੋੜਾ

Recommended

ਰਿਆਸੀ ਵਿੱਚ ਅੱਤਵਾਦੀਆਂ ਖਿਲਾਫ ਚਲੇ ਸਰਚ ਆਪਰੇਸ਼ਨ ਦੌਰਾਨ ਹੋਏ ਮੁਕਾਬਲੇ ਵਿੱਚ ਇਕ ਢੇਰ

ਰਿਆਸੀ ਵਿੱਚ ਅੱਤਵਾਦੀਆਂ ਖਿਲਾਫ ਚਲੇ ਸਰਚ ਆਪਰੇਸ਼ਨ ਦੌਰਾਨ ਹੋਏ ਮੁਕਾਬਲੇ ਵਿੱਚ ਇਕ ਢੇਰ

September 5, 2023
ਘੱਗਰ ‘ਚ ਪਾੜ ਨੂੰ ਜਲਦ ਪੂਰਿਆ ਜਾਵੇਗਾ – ਡੀ ਸੀ ਜੈਨ

ਘੱਗਰ ‘ਚ ਪਾੜ ਨੂੰ ਜਲਦ ਪੂਰਿਆ ਜਾਵੇਗਾ – ਡੀ ਸੀ ਜੈਨ

July 11, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In