ਸ਼੍ਰੀਨਗਰ, 3 ਜੂਨ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ| ਪੁਲੀਸ ਨੇ ਇਸ ਦੀ ਜਾਣਕਾਰੀ ਦਿੱਤੀ| ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰੇ ਪੁਲਵਾਮਾ ਦੇ ਕੰਗਨ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਉੱਥੇ ਤਲਾਸ਼ ਮੁਹਿੰਮ ਚਲਾਈ|
ਉਨ੍ਹਾਂ ਦੱਸਿਆ ਕਿ ਤਲਾਸ਼ ਮੁਹਿੰਮ ਉਸ ਸਮੇਂ ਮੁਕਾਬਲੇ ਵਿੱਚ ਬਦਲ ਗਈ, ਜਦੋਂ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ| ਇਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ| ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ| ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਸੰਗਠਨ ਨਾਲ ਜੁੜੇ ਹੋਏ ਸਨ| ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ|