• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਹਰੇਕ ਪੱਧਰ ‘ਤੇ ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ

Asli Punjabi by Asli Punjabi
March 9, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਹਰੇਕ ਪੱਧਰ ‘ਤੇ ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਔਰਤਾਂ ਦੇ ਸਿਰੜੀ ਜਜ਼ਬੇ ਨੂੰ ਸਲਾਮ ਕੀਤਾ ਅਤੇ ਅੱਗੇ ਵੀ ਵੱਧ ਅਧਿਕਾਰਾਂ ਦੇ ਸਸ਼ਕਤੀਕਰਨ ਲਈ ਸਕੰਲਪ ਲਿਆ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ ‘ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ’ ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ਥਾਵਾਂ ਅਤੇ ਸਮਾਜ ਵਿੱਚ ਹਰੇਕ ਪੱਧਰ ਉਤੇ ਮਹਿਲਾ ਅਤੇ ਲੜਕੀਆਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਮਜ਼ਬੂਤ ਅਤੇ ਨਿਰੰਤਰ ਵਚਨਬੱਧਤਾ ਕਾਇਮ ਰੱਖਣ ਦਾ ਐਲਾਨ ਕੀਤਾ ਹੈ।ਇਸ ਦੁਨੀਆ ਨੂੰ ਰਹਿਣਯੋਗ ਬਿਹਤਰ ਥਾਂ ਬਣਾਉਣ ਵਿੱਚ ਔਰਤਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਦਨ ਇਹ ਸੰਕਲਪ ਕਰਦਾ ਹੈ,”ਔਰਤਾਂ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਮਾਹੌਲ ਪ੍ਰਦਾਨ ਕਰਨ ਲਈ ਸਮਰਪਣ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਤੇ ਦੇਸ਼ ਦੀ ਤਰੱਕੀ ਵਿੱਚ ਔਰਤਾਂ ਬਰਾਬਰ ਦੀਆਂ ਭਾਈਵਾਲ ਬਣ ਕੇ ਯੋਗਦਾਨ ਪਾ ਸਕਣ।” ਸਪੀਕਰ ਦੀਆਂ ਹਦਾਇਤਾਂ ਮੁਤਾਬਕ ਅਕਾਲੀ ਸਦਨ ਦੀ ਕਾਰਵਾਈ ਤੋਂ ਮੁਅੱਤਲ ਰਹੇ।ਸੂਬਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤਾਂ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਬਾਰੇ ਕੀਤੇ ਗਏ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਸਦਨ ਨੇ ਇਸ ਪੱਖ ਨੂੰ ਵਿਚਾਰਿਆ ਕਿ ‘ਇਸ ਨਾਲ ਫੈਸਲੇ ਲੈਣ ਦੀ ਸਮਰੱਥਾ ਵਿੱਚ ਔਰਤਾਂ ਦੀ ਬਿਹਤਰ ਨੁਮਾਇੰਦਗੀ ਸਣੇ ਭਵਿੱਖ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਹਿਫ਼ਾਜ਼ਤ ਯਕੀਨੀ ਬਣਾਈ ਜਾ ਸਕੇਗੀ।”ਇਸ ਤੋਂ ਪਹਿਲਾਂ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਇਹ ਸੋਚ-ਵਿਚਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ ਕਿ ਸੂਬੇ ਵਿੱਚ ਹਰੇਕ ਔਰਤ ਨੂੰ ਬਰਬਾਰੀ ਅਤੇ ਸਵੈ-ਮਾਣ ਵਾਲਾ ਜੀਵਨ ਮੁਹੱਈਆ ਕਰਵਾਉਣ ਲਈ ਅਸੀਂ ਹੁਣ ਤੱਕ ਕਿੱਥੇ ਪਹੁੰਚੇ ਹਾਂ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਮੁੜ ਸਮਰਪਿਤ ਹੋਈਏ।”ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਔਰਤਾਂ ਬਾਰੇ ਕੀਤੇ ਕਥਨ ”ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ” ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ-ਵੱਖ ਕਦਮਾਂ ਦੀ ਮਹੱਤਤਾ ਨੂੰ ਦਰਸਾਇਆ। ਮੁੱਖ ਮੰਤਰੀ ਨੇ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਬਾਰੇ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਦੀ ਪੂਰਤੀ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਨੁਮਾਇੰਦਗੀ ਵਧਣ ਨਾਲ ਔਰਤਾਂ ਨੂੰ ਸਿਆਸੀ ਸਸ਼ਕਤੀਕਰਨ ਵੀ ਮੁਹੱਈਆ ਕਰਵਾਏਗਾ।ਸਰਕਾਰ ਅਤੇ ਸਰਕਾਰੀ ਅਦਾਰਿਆਂ ਵਿੱਚ ਪੰਜਾਬ ਦੀਆਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਔਰਤਾਂ ਦੇ ਸਸ਼ਕਤੀਕਰਨ ਨਾਲ ਉਨ੍ਹਾਂ ਦਾ ਸਮਾਜਿਕ ਸਸ਼ਕਤੀਕਰਨ ਵਧੇਗਾ। ਉਨ੍ਹਾਂ ਨੇ ਇਸ ਗੱਲ ਦੀ ਲੋੜ ‘ਤੇ ਜ਼ੋਰ ਦਿੱਤਾ ਕਿ ਹਰੇਕ ਬੱਚੀ ਨੂੰ ਸਿੱਖਿਅਤ ਬਣਾਉਣ ਲਈ ਅਸੀਂ ਆਪਣੇ ਆਪ ਨੂੰ ਵਚਨਬੱਧ ਕਰੀਏ ਤਾਂ ਕਿ ਉਸ ਨੂੰ ਆਪਣੇ ਅਧਿਕਾਰਾਂ ਤੱਕ ਰਸਾਈ ਮੁਹੱਈਆ ਕਰਵਾਉਣ ਦੇ ਯੋਗ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਅਜਿਹੇ ਮਾਹੌਲ ਦੀ ਸਿਰਜਣਾ ਨੂੰ ਵੀ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜਿੱਥੇ ਔਰਤਾਂ ਨੂੰ ਸੁਰੱਖਿਆ ਮੁਹੱਈਆ ਹੋਵੇ ਅਤੇ ਕਿਸੇ ਵੀ ਅਪਰਾਧ ਲਈ ਤੁਰੰਤ ਅਤੇ ਯਕੀਨਨ ਨਿਆਂ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਪੰਜਾਬ ਵਿੱਚ ਮਹਿਲਾ ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਹਾਲ ਹੀ ਵਿੱਚ ਲਾਗੂ ਕੀਤੀ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਸੂਬੇ ਵਿੱਚ ਹਜ਼ਾਰਾਂ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਵੱਲ ਇਕ ਹੋਰ ਉਸਾਰੂ ਕਦਮ ਕਰਾਰ ਦਿੱਤਾ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਸ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ 105 ਉਪ ਸਕੀਮ ਲਾਗੂ ਕੀਤੀਆਂ ਜਾਣਗੀਆਂ।ਪੰਜਾਬ ਦੇ ਇਤਿਹਾਸ ਨੂੰ ਫਰੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੰਦਰਾ ਗਾਂਧੀ, ਮਾਰਗ੍ਰੇਟ ਥੈਚਰ ਅਤੇ ਬੀਬੀ ਸਾਹਿਬ ਕੌਰ ਵਰਗੀਆਂ ਮਹਾਨ ਔਰਤ ਸ਼ਖ਼ਸੀਅਤਾਂ ਸਾਡੇ ਇਤਿਹਾਸ ਦਾ ਹਿੱਸਾ ਹਨ।ਵਿਧਾਨ ਸਭਾ ਵੱਲੋਂ ਪਾਸ ਕੀਤਾ ਮਤਾ-ਇਹ ਸਦਨ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜ ਨੂੰ ਸਲਾਮ ਕਰਦਾ ਹੈ। ਔਰਤਾਂ ਨੇ ਸਮਾਜ ਦੇ ਨਜ਼ਰੀਏ ਅਤੇ ਵਿਤਕਰੇ ਸਣੇ ਕਈ ਔਕੜਾਂ ਦਾ ਦਲੇਰੀ ਨਾਲ ਸਾਹਮਣਾ ਕੀਤਾ ਹੈ ਅਤੇ ਵਿਕਾਸ ਤੇ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦਿਆਂ ਦੇਸ਼ ਅਤੇ ਸਮਾਜ ਵਿੱਚ ਆਪਣੀ ਸਨਮਾਨਯੋਗ ਥਾਂ ਬਣਾਈ ਹੈ। ਘਰ ਦੀ ਸੁਚੱਜੀ ਸਾਂਭ-ਸੰਭਾਲ ਕਰਨ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣ ਤੋਂ ਇਲਾਵਾ ਔਰਤਾਂ ਰਾਸ਼ਟਰ ਦੇ ਨਿਰਮਾਣ ਅਤੇ ਦੇਸ਼ ਨੂੰ ਪ੍ਰਗਤੀ ਦੀ ਰਾਹ ‘ਤੇ ਅੱਗੇ ਤੋਰਨ ਵਿੱਚ ਆਪਣਾ ਬਣਦਾ ਯੋਗਦਾਨ ਵੀ ਪਾ ਰਹੀਆਂ ਹਨ। ਔਰਤਾਂ ਸਾਡੇ ਸਮਾਜ ਅਤੇ ਦੇਸ਼ ਦੀ ਸ਼ਾਂਤਮਈ ਸਹਿ-ਹੋਂਦ ਨੂੰ ਬਰਕਰਾਰ ਰੱਖਣ ਵਾਲੀ ਲੋੜੀਂਦੀ ਸ਼ਕਤੀ ਵਜੋਂ ਵਿਚਰ ਰਹੀਆਂ ਹਨ।ਇਹ ਸਦਨ ਅਸਰਦਾਰ ਢੰਗ ਨਾਲ ਮਹਿਸੂਸ ਕਰਦਾ ਹੈ ਕਿ ਔਰਤਾਂ ਨੂੰ ਸਮਰੱਥ ਬਣਾਉਣਾ ਜ਼ਰੂਰੀ ਵੀ ਹੈ ਅਤੇ ਲੋੜੀਂਦਾ ਵੀ। ਸਾਡੇ ਦੇਸ਼ ਦੇ ਵਿਕਾਸ ਦੀ ਰਫ਼ਤਾਰ ਹੋਰ ਵੀ ਤੇਜ਼ ਹੋਣੀ ਸੀ, ਜੇ ਔਰਤਾਂ ਦਾ ਸਿਆਸੀ, ਆਰਥਿਕ ਤੇ ਸਮਾਜਿਕ ਸਸ਼ਕਤੀਕਰਨ ਬਹੁਤ ਪਹਿਲਾਂ ਹੋਇਆ ਹੁੰਦਾ। ਇਸ ਦੇਰੀ ਨੇ ਰਾਸ਼ਟਰ ਦੀ ਪ੍ਰਗਤੀ ਨੂੰ ਪਿੱਛੇ ਧੱਕ ਦਿੱਤਾ ਹੈ ਜਿਸ ਕਾਰਨ ਹੁਣ ਇਹ ਕਾਰਜ ਹੋਰ ਮੁਸ਼ਕਿਲ ਹੋ ਗਿਆ ਹੈ ਪਰ ਇਹ ਸਿਹਰਾ ਔਰਤਾਂ ਨੂੰ ਜਾਂਦਾ ਹੈ ਕਿ ਬੇਹੱਦ ਔਕੜਾਂ ਦੇ ਬਾਵਜੂਦ ਉਨ੍ਹਾਂ ਨੇ ਅੱਜ ਸਾਰੇ ਖੇਤਰਾਂ ਜਿਵੇਂ ਸਿੱਖਿਆ, ਸਿਵਲ ਸੇਵਾਵਾਂ, ਰੱਖਿਆ, ਉੱਦਮਤਾ, ਪੁਲਾੜ ਯਾਤਰਾ, ਖੇਤੀਬਾੜੀ ਜਾਂ ਰਾਜਨੀਤੀ ਆਦਿ ਵਿੱਚ ਬੁਲੰਦੀ ਨੂੰ ਛੋਹਿਆ ਹੈ।ਇਹ ਸਦਨ ਸੂਬਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫ਼ੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਾਉਣ ਦੇ ਫ਼ੈਸਲਿਆਂ ਦੀ ਸ਼ਲਾਘਾ ਕਰਦਾ ਹੈ। ਸਰਕਾਰ ਦਾ ਇਹ ਕਦਮ ਫ਼ੈਸਲਾ ਲੈਣ ਦੀ ਸਮਰੱਥਾ ਵਿੱਚ ਔਰਤਾਂ ਦੀ ਬਿਹਤਰ ਨੁਮਾਇੰਦਗੀ ਸਣੇ ਉਨ੍ਹਾਂ ਦੇ ਹਿੱਤਾਂ ਦੀ ਅਗਾਂਹ ਵੀ ਰਾਖੀ ਯਕੀਨੀ ਬਣਾਏਗਾ।ਅੱਜ, ਕੌਮਾਂਤਰੀ ਮਹਿਲਾ ਦਿਵਸ ਮੌਕੇ ਇਹ ਸਦਨ ਇਸ ਦੁਨੀਆ ਨੂੰ ਰਹਿਣਯੋਗ ਬਿਹਤਰ ਥਾਂ ਬਣਾਉਣ ਵਿੱਚ ਔਰਤਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦਾ ਹੈ ਅਤੇ ਪ੍ਰਣ ਕਰਦਾ ਹੈ ਕਿ ਉਨਾਂ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਮਾਹੌਲ ਪ੍ਰਦਾਨ ਕਰਨ ਲਈ ਸਮਰਪਣ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਔਰਤਾਂ ਬਰਾਬਰ ਦੀ ਭੂਮਿਕਾ ਨਿਭਾਅ ਸਕਣ।

Previous Post

ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼

Next Post

ਡੀਜੀਪੀ ਹਰਿਆਣਾ ਨੂੰ ਲੱਗਾ ਕੋਵਿਡ-19 ਵੈਕਸਿਨ ਦਾ ਦੂਜਾ ਟੀਕਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਡੀਜੀਪੀ ਹਰਿਆਣਾ ਨੂੰ ਲੱਗਾ ਕੋਵਿਡ-19 ਵੈਕਸਿਨ ਦਾ ਦੂਜਾ ਟੀਕਾ

ਡੀਜੀਪੀ ਹਰਿਆਣਾ ਨੂੰ ਲੱਗਾ ਕੋਵਿਡ-19 ਵੈਕਸਿਨ ਦਾ ਦੂਜਾ ਟੀਕਾ

Recommended

ਰਾਸ਼ਟਰੀ ਪੱਛੜਾ ਵਰਗ ਮੋਰਚਾ ਨੇ ਐੱਸ.ਡੀ.ਐੱਮ. ਨੂੰ ਸੌਂਪਿਆ ਮੈਮੋਰੰਡਮ

ਰਾਸ਼ਟਰੀ ਪੱਛੜਾ ਵਰਗ ਮੋਰਚਾ ਨੇ ਐੱਸ.ਡੀ.ਐੱਮ. ਨੂੰ ਸੌਂਪਿਆ ਮੈਮੋਰੰਡਮ

November 12, 2021
ਇਜ਼ਰਾਇਲ ਵੱਲੋਂ ਗਾਜ਼ਾ ਸਿਟੀ ’ਤੇ ਮੁੜ ਹਵਾਈ ਹਮਲੇ

ਇਜ਼ਰਾਇਲ ਵੱਲੋਂ ਗਾਜ਼ਾ ਸਿਟੀ ’ਤੇ ਮੁੜ ਹਵਾਈ ਹਮਲੇ

May 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In