• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਾਂਝ ਹੈਲਪ ਡੈਸਕ ਅਤੇ `181 ‘ਹੈਲਪਲਾਈਨ ਪੰਜਾਬ ਦੀਆਂ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਬਣਾਉਣਗੇ ਵਧੇਰੇ ਸੁਰੱਖਿਅਤ

Asli Punjabi by Asli Punjabi
March 10, 2021
in Health, Punjab
0
ਸਾਂਝ ਹੈਲਪ ਡੈਸਕ ਅਤੇ `181 ‘ਹੈਲਪਲਾਈਨ ਪੰਜਾਬ ਦੀਆਂ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਬਣਾਉਣਗੇ ਵਧੇਰੇ ਸੁਰੱਖਿਅਤ
587
SHARES
3.3k
VIEWS
Share on FacebookShare on TwitterShare on Whatsapp

ਕੈਪਟਨ ਅਮਰਿੰਦਰ ਵੱਲੋਂ ਇਹ ਨਵੀਂ ਪਹਿਲ ਕਮਜ਼ੋਰ ਵਰਗਾਂ ਲਈ ਅਪਰਾਧ ਦੀ ਰਿਪੋਰਟ ਕਰਨਾ ਬਣਾਏਗੀ ਸੁਖਾਲਾ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਲੱਖਣ ਸਾਂਝ ਸ਼ਕਤੀ ਪਹਿਲਕਦਮੀ ਨਾਲ ਹੁਣ ਪੰਜਾਬ ਵਿੱਚ ਮਹਿਲਾਵਾਂ , ਬੱਚੇ ਅਤੇ ਬਜ਼ੁਰਗ ਨਾਗਰਿਕ ਅਪਰਾਧ, ਸ਼ੋਸ਼ਣ ਜਾਂ ਘਰੇਲੂ ਹਿੰਸਾ ਦੇ ਕਿਸੇ ਵੀ ਅਪਰਾਧ ਦੀ ਰਿਪੋਰਟ ‘181’ ’ਤੇ ਕਾਲ ਕਰਕੇ ਕਰ ਸਕਦੇ ਹਨ।ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਸੂਬੇ ਦੇ ਸਾਰੇ 382 ਪੁਲਿਸ ਸਟੇਸ਼ਨਾਂ ਵਿੱਚ ਸਾਂਝ ਸ਼ਕਤੀ ਹੈਲਪ ਡੈਸਕ ਸਥਾਪਤ ਕੀਤੇ ਗਏ ਇਸ ਦੇ ਨਾਲ ਹੀ ਸਾਂਝ ਸ਼ਕਤੀ ਹੈਲਪਲਾਈਨ ‘181’ ਵੀ ਸ਼ੁਰੂ ਕੀਤੀ ਗਈ।ਸਮਾਜ ਦੇ ਕਮਜ਼ੋਰ ਵਰਗਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਸਬੰਧੀ ਮਿਸਾਲੀ ਪ੍ਰਾਜੈਕਟ ਸ਼ੁਰੂ ਕਰਨ ਲਈ ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਭਰੋਸੇਯੋਗ ਅਤੇ ਢੁਕਵੇਂ ਮਾਹੌਲ ਵਿੱਚ ਪੁਲਿਸ ਨਾਲ ਆਪਣੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਸਾਂਝਾ ਕਰਨ ਵਿੱਚ ਸਹਾਇਤਾ ਕਰਨਗੇ।ਡੀਜੀਪੀ ਗੁਪਤਾ ਨੇ ਅੱਗੇ ਕਿਹਾ ਕਿ ਕੁੱਲ 382 ਹੈਲਪਡੈਕਸਾਂ ਵਿੱਚੋਂ 266 ਸਾਂਝ ਕੇਂਦਰਾਂ ਤੋਂ ਕਾਰਜਸ਼ੀਲ ਹਨ, ਜੋ ਥਾਣਿਆਂ ਦੇ ਨੇੜਲੇ ਵੱਖਰੀਆਂ ਸਾਂਝ ਕੇਂਦਰ ਇਮਾਰਤਾਂ ਵਿੱਚ ਸਥਿਤ ਹਨ ਜਦਕਿ ਬਾਕੀ ਦੇ 116 ਹੈਲਪ ਡੈਸਕ ਸਾਂਝ ਕੇਂਦਰ ਦੀਆਂ ਇਮਾਰਤਾਂ ਨਾ ਹੋਣ ਕਰਕੇ ਪੁਲਿਸ ਸਟੇਸ਼ਨਾਂ ਵਿੱਚ ਸਥਾਪਿਤ ਕੀਤੇ ਗਏ ਹਨ।ਸਾਂਝ ਕੇਂਦਰਾਂ ਨੂੰ ਨਵਾਂ ਡਿਜ਼ਾਇਨ ਅਤੇ ਦਿੱਖ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਸਾਂਝ ਕੇਂਦਰਾਂ ਵਿੱਚ ਆਉਣ ਵਾਲੇ ਸ਼ਿਕਾਇਤਕਰਤਾਵਾਂ ਨੂੰ ਇਨ੍ਹਾਂ ਕੇਂਦਰਾਂ ਵਿਚ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ (ਪੀਪੀਐਮਐਮ) ਜਾਂ ਵੂਮੈਨ ਪੁਲਿਸ ਫਰੈਂਡ, ਜੋ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਸ਼ਿਕਾਇਤਾਂ ਅਤੇ ਬਿਆਨ ਦਰਜ ਕਰਨ ਅਤੇ ਕਾਰਵਾਈ ਰਿਪੋਰਟਾਂ ਤਿਆਰ ਕਰਨ ਵਿੱਚ ਸਹਾਇਤਾ ਕਰਦੇ ਹਨ, ਨਾਲ ਗੱਲਬਾਤ ਕਰਦੇ ਸਮੇਂ ਬੈਠਣ ਲਈ ਅਰਾਮਦਾਇਕ ਥਾਂ ਅਤੇ ਭਰੋਸੇਯੋਗਤਾ ਪ੍ਰਦਾਨ ਕੀਤੀ ਜਾ ਸਕੇ।ਹਰ ਹੈਲਪਡੈਸਕ ‘ਤੇ ਦੋ ਮਹਿਲਾਵਾਂ ਪੀਪੀਐਮਐਮ ਤਾਇਨਾਤ ਹੋਣਗੀਆਂ ਜੋ ਬਿਆਨ ਦਰਜ ਕਰਵਾਉਣਗੀਆਂ ਅਤੇ ਰੈਫਰੈਂਸ ਲਈ ਸ਼ਿਕਾਇਤਕਰਤਾ ਨੂੰ ਇਕ ਵਿਲੱਖਣ ਪਛਾਣ ਨੰਬਰ ਵੀ ਪ੍ਰਦਾਨ ਕਰਨਗੀਆਂ। ਹਰ ਸ਼ਿਕਾਇਤ ਦੀ ਨਿਗਰਾਨੀ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਐਂਡ ਵੂਮੈਨ ਐਂਡ ਚਾਇਲਡ ਅਫੇਅਰਜ਼ ਵੱਲੋਂ ਕੀਤੀ ਜਾਏਗੀ ਅਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।ਡੀਜੀਪੀ ਨੇ ‘181’ ਹੈਲਪਲਾਈਨ ਦਾ ਵੇਰਵਾ ਦਿੰਦਿਆਂ ਕਿਹਾ ਕਿ ਇਸ ਸਹਾਇਤਾ ਨੂੰ ਸੇਵਾਵਾਂ ਅਤੇ ਕਾਨੂੰਨੀ ਕਾਰਵਾਈਆਂ ਲਈ ਮਾਣਮੱਤੀ ਪਹੁੰਚ ਪ੍ਰਦਾਨ ਕਰਨ ਲਈ ਸਾਰੇ ਹੈਲਪ ਡੈਸਕਾਂ ਨਾਲ ਜੋੜਿਆ ਜਾਵੇਗਾ। ਇਸ ਹੈਲਪਲਾਈਨ ‘ਤੇ ਪੁਲਿਸ ਨੂੰ ਘਰੇਲੂ ਹਿੰਸਾ, ਛੇੜ-ਛਾੜ ਜਾਂ ਹੋਰ ਪਰੇਸ਼ਾਨੀ ਆਦਿ ਦੀ ਰਿਪੋਰਟ ਕਰਨ ਤੋਂ ਇਲਾਵਾ, ਸ਼ਿਕਾਇਤਕਰਤਾ ਸਾਈਬਰ ਕ੍ਰਾਈਮ ਜਿਵੇਂ ਕਿ ਤਸਵੀਰਾਂ ਨਾਲ ਛੇੜਛਾੜ, ਮਹਿਲਾਵਾਂ ਦੇ ਜਾਅਲੀ ਪਰੋਫਾਈਲ ਬਣਾਉਣਾ, ਸਾਈਬਰ ਸਟਾਕਿੰਗ ਜਾਂ ਸੋਸ਼ਲ ਮੀਡੀਆ, ਇੰਟਰਨੈਟ ਜਾਂ ਈ-ਮੇਲ ਰਾਹੀਂ ਸ਼ੋਸ਼ਣ ਦੀ ਰਿਪੋਰਟ ਕਰ ਸਕਦਾ ਹੈ ਅਤੇ ਅਗਲੇਰੀ ਜਾਂਚ ਲਈ ਇਹ ਕੇਸ ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਭੇਜੇ ਜਾਣਗੇ।ਡੀਜੀਪੀ ਨੇ ਕਿਹਾ ਕਿ 181 ਹੈਲਪਲਾਈਨ ‘ਤੇ ਤਾਇਨਾਤ ਪੁਲਿਸ ਅਧਿਕਾਰੀ ਅਪਰਾਧੀਆਂ ਨੂੰ ਬੁਲਾਉਣਗੇ ਅਤੇ ਉਨ੍ਹਾਂ ਨੂੰ ਕਾਨੂੰਨੀ ਨਤੀਜਿਆਂ ਬਾਰੇ ਚੇਤਾਵਨੀ ਦੇਣਗੇ ਅਤੇ ਜੇ ਅਜਿਹਾ ਸ਼ੋਸ਼ਣ ਬੰਦ ਨਾ ਹੋਇਆ ਤਾਂ ਸ਼ਿਕਾਇਤਕਰਤਾ ਦੀ ਫੀਡਬੈਕ ਤੋਂ ਬਾਅਦ ਕਾਨੂੰਨੀ ਕਾਰਵਾਈ ਵੀ ਆਰੰਭੀ ਜਾਏਗੀ। ਕਾਲਾਂ ਮੁੱਖ ਤੌਰ ‘ਤੇ ਸਾਫਟ ਸਕਿੱਲਜ਼ ਦੀ ਸਿਖਲਾਈ ਪ੍ਰਾਪਤ ਮਹਿਲਾ ਆਪ੍ਰੇਟਰਾਂ ਵੱਲੋਂ ਸੁਣੀਆਂ ਜਾਣਗੀਆਂ ਅਤੇ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਏਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਇਸ ਹੈਲਪਲਾਈਨ ‘ਤੇ ਨਸ਼ਾ ਤਸਕਰੀ / ਪੇਡਲਿੰਗ ਬਾਰੇ ਵੀ ਸੂਚਨਾ ਦੇ ਸਕਦੇ ਹਨ।ਸ੍ਰੀ ਗੁਪਤਾ ਨੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਢੁੱਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਉਹ ਕਿਸੇ ਜੁਰਮ ਬਾਰੇ ਸੂਚਨਾ ਦੇਣ ਤੋਂ ਝਿਜਕ ਮਹਿਸੂਸ ਨਾ ਕਰਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਨੇ ਡਾ. ਕਰਨ ਸਿੰਘ ਨੂੰ 90ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ

Next Post

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵੱਲੋਂ ਅੱਠ ਬਿੱਲ ਪਾਸ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵੱਲੋਂ ਅੱਠ ਬਿੱਲ ਪਾਸ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵੱਲੋਂ ਅੱਠ ਬਿੱਲ ਪਾਸ

Recommended

ਨਿਊਜ਼ੀਲੈਂਡ ਅਟਕੇ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਜਹਾਜ਼ ਹੋਇਆ ਰਵਾਨਾ

ਨਿਊਜ਼ੀਲੈਂਡ ਅਟਕੇ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਜਹਾਜ਼ ਹੋਇਆ ਰਵਾਨਾ

June 7, 2020
ਆਈਸੀਸੀ ਰੈਂਕਿੰਗ: ਕੋਹਲੀ ਪੰਜਵੇਂ ਸਥਾਨ ’ਤੇ ਖਿਸਕਿਆ

ਆਈਸੀਸੀ ਰੈਂਕਿੰਗ: ਕੋਹਲੀ ਪੰਜਵੇਂ ਸਥਾਨ ’ਤੇ ਖਿਸਕਿਆ

February 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In