• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

Asli Punjabi by Asli Punjabi
March 10, 2021
in Punjab
0
ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ
587
SHARES
3.3k
VIEWS
Share on FacebookShare on TwitterShare on Whatsapp

ਬਿੱਲ ਦਾ ਉਦੇਸ਼ ਨਵੇਂ ਭਰਤੀ ਅਧਿਆਪਕਾਂ ਨੂੰ ਘਰਾਂ ਨੇੜੇ ਤਾਇਨਾਤ ਕਰਨਾ ਹੈ, ਇਸ ਦਾ ਪਰਖਕਾਲ ਨਾਲ ਕੋਈ ਸਬੰਧ ਨਹੀਂ: ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ – ਵਿਰੋਧੀ ਧਿਰ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੇ ਪਰਖਕਾਲ ਵਿਚ 3 ਤੋਂ 4 ਸਾਲ ਦਾ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਗੋਂ ਅਧਿਆਪਕਾਂ ਦੀਆਂ ਅਸਲ ਸਮੱਸਿਆਵਾਂ ਪ੍ਰਤੀ ਵਿਭਾਗ ਦੀ ਹਮਦਰਦੀ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਸਰਹੱਦੀ ਖੇਤਰਾਂ ਵਿੱਚ ਭਰਤੀ ਕੀਤੇ ਗਏ 3,582 ਅਧਿਆਪਕਾਂ ਨੂੰ ਦੋ ਸਾਲਾਂ ਦੀਆਂ ਸੇਵਾਵਾਂ ਤੋਂ ਬਾਅਦ ਹੀ ਬਦਲੀ ਲਈ ਅਰਜ਼ੀ ਦੇਣ ਦੀ ਆਗਿਆ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਐਜੂਕੇਸ਼ਨ (ਪੋਸਟਿੰਗ ਆਫ਼ ਟੀਚਰਜ਼ ਇਨ ਡਿਸਐਡਵਾਂਟੇਜੀਅਸ ਏਰੀਆ) ਬਿੱਲ, 2021 ਨੂੰ ਅੱਜ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ, ਜਿਸ ਦਾ ਉਦੇਸ਼ ਪੰਜਾਬ ਦੇ ਵਿਦਿਆ ਪੱਖੋਂ ਪਛੜੇ ਇਲਾਕਿਆਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਅੱਗੇ ਕਿਹਾ ਕਿ ਬਿੱਲ ਦਾ ਉਦੇਸ਼ ਸ਼ੁਰੂਆਤੀ ਭਰਤੀ ਸਮੇਂ ਅਧਿਆਪਕਾਂ ਦੀ ਤੈਨਾਤੀ ਨੂੰ ਨਿਯਮਤ ਕਰਨਾ ਹੈ ਤਾਂ ਜੋ ਵਿਦਿਅਕ ਤੌਰ ‘ਤੇ ਪਛੜੇ ਖੇਤਰਾਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਆਮ ਤੌਰ ‘ਤੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਰਹਿੰਦੀਆਂ ਹਨ।ਮੰਤਰੀ ਨੇ ਕਿਹਾ ਕਿ ਇਹ ਬਿੱਲ ਪਾਸ ਹੋਣ ਨਾਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਪੋਸਟਿੰਗ ਕਰਨ ਦੀ ਪੇਸ਼ਕਸ਼ ਕੀਤੀ ਜਾਵੇਗੀ ਕਿਉਂਕਿ ਸਰਹੱਦੀ ਜ਼ਿਲ੍ਹਿਆਂ ਤੋਂ ਇਲਾਵਾ ਕਈ ਹੋਰ ਵਿਦਿਅਕ ਬਲਾਕਾਂ ਨੂੰ ਵਿਦਿਅਕ ਤੌਰ ‘ਤੇ ਪੱਛੜੇ ਖੇਤਰ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਦਿਅਕ ਬਲਾਕ ਵਿੱਚ ਉਹ ਖੇਤਰ ਸ਼ਾਮਲ ਹੋਣਗੇ ਜਿਥੇ ਭਰਤੀ ਦੇ ਸਾਲ ਦੌਰਾਨ ਅਧਿਆਪਕਾਂ ਦੀਆਂ ਵੀਹ ਫੀਸਦੀ ਜਾਂ ਵਧੇਰੇ ਅਸਾਮੀਆਂ ਖਾਲੀ ਰਹੀਆਂ ਹੋਣ ਅਤੇ ਹਰ ਸਾਲ ਇਸ ਦੀ ਸਮੀਖਿਆ ਕੀਤੀ ਜਾਵੇਗੀ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਝੂਠੀਆਂ ਅਫ਼ਵਾਹਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਇਸ ਬਿੱਲ ਨੂੰ ਪਾਸ ਕਰਕੇ ਪੰਜਾਬ ਸਰਕਾਰ ਅਧਿਆਪਕਾਂ ਦਾ ਪਰਖਕਾਲ ਤਿੰਨ ਤੋਂ ਚਾਰ ਸਾਲਾਂ ਤੱਕ ਵਧਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਬਿੱਲ ਵਿੱਚ ਪਰਖਕਾਲ ਸੰਬੰਧੀ ਜਾਣਕਾਰੀ ਨੂੰ ਵਿਰੋਧੀ ਧਿਰ ਨੇ ਗਲਤ ਢੰਗ ਨਾਲ ਪੇਸ਼ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅਕਤੂਬਰ 2017 ਪਹਿਲਾਂ ਹੀ ਵਿਚ ਨੋਟੀਫਾਈ ਕਰ ਦਿੱਤਾ ਸੀ ਕਿ ਸਿੱਧੀ ਭਰਤੀ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਲਈ ਵਾਧੇ ਸਮੇਤ ਪਰਖਕਾਲ ਦੀ ਕੁੱਲ ਮਿਆਦ ਚਾਰ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਹੋਰ ਢੰਗ ਨਾਲ ਭਰਤੀ ਲਈ 3 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਹਨਾਂ ਨੇ ਅਧਿਆਪਕਾਂ ਦੇ ਪਰਖਕਾਲ ਨਾਲ ਸਬੰਧਤ ਬਿੱਲ ਦੀ ਵਿਵਸਥਾ ਨੂੰ ਵੀ ਸਾਂਝਾ ਕੀਤਾ।ਇਸ ਵਿਵਸਥਾ ਅਨੁਸਾਰ, “ਵਿਭਾਗ ਲਗਭਗ ਹਰ ਸਾਲ ਅਧਿਆਪਕਾਂ ਦੀ ਭਰਤੀ ਕਰਦਾ ਹੈ। ਭਰਤੀ ਕੀਤੇ ਨਵੇਂ ਅਧਿਆਪਕਾਂ ਨੂੰ ਤਿੰਨ ਸਾਲ ਦੀ ਮਿਆਦ ਲਈ ਪਰਖਕਾਲ ‘ਤੇ ਰਹਿਣ ਦੀ ਲੋੜ ਹੈ, ਜੋ ਕਿ ਚਾਰ ਸਾਲਾਂ ਤੱਕ ਵਧਾਈ ਜਾ ਸਕਦੀ ਹੈ, ਅਤੇ ਅਜਿਹੇ ਅਧਿਆਪਕਾਂ ਨੂੰ ਅਧਿਆਪਕਾਂ ਦੀ ਘਾਟ ਵਾਲੇ ਵਿਦਿਅਕ ਤੌਰ ‘ਤੇ ਪੱਛੜੇ ਖੇਤਰਾਂ ਵਿਚ ਤਾਇਨਾਤ ਕਰਨ ਦੀ ਜ਼ਰੂਰਤ ਹੈ।”ਮੰਤਰੀ ਨੇ ਕਿਹਾ ਕਿ ਜੇਕਰ ਸ਼ੁਰੂਆਤੀ ਸਾਲਾਂ ਦੌਰਾਨ ਕਿਸੇ ਕਰਮਚਾਰੀ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਪਾਈ ਗਈ, ਸਿਰਫ਼ ਤਾਂ ਹੀ ਉਸ ਅਧਿਆਪਕ ਦਾ ਪਰਖਕਾਲ ਵਧਾਇਆ ਜਾਵੇਗਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਿਹਤ ਮੰਤਰੀ ਨੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Next Post

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Recommended

ਘਨੌਰ ਡਿਸਟੀਲਰੀ ਕੇਸ ਵਿਚ ਮੁੱਖ ਮੁਲਜ਼ਮ ਨੂੰ ਸ਼ਰਣ ਦੇਣ ਲਈ ਕਾਂਗਰਸੀ ਆਗੂ ਜਲਾਲਪੁਰ ਨੂੰ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

ਘਨੌਰ ਡਿਸਟੀਲਰੀ ਕੇਸ ਵਿਚ ਮੁੱਖ ਮੁਲਜ਼ਮ ਨੂੰ ਸ਼ਰਣ ਦੇਣ ਲਈ ਕਾਂਗਰਸੀ ਆਗੂ ਜਲਾਲਪੁਰ ਨੂੰ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

June 14, 2020
ਸੀ ਐਮ ਚੰਨੀ ਦੇ ਹੱਕ ‘ਚ ਡਟੇ ਜਾਖੜ – ਕਿਹਾ ਬੱਸ ਕਰੋ ਹੁਣ ਇੱਥੇ ਹੀ ਡੱਕਾ ਲਾ ਦਿਓ

ਸੀ ਐਮ ਚੰਨੀ ਦੇ ਹੱਕ ‘ਚ ਡਟੇ ਜਾਖੜ – ਕਿਹਾ ਬੱਸ ਕਰੋ ਹੁਣ ਇੱਥੇ ਹੀ ਡੱਕਾ ਲਾ ਦਿਓ

September 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In