ਵਾਸ਼ਿੰਗਟਨ – ਅਮਰੀਕਾ ਦੇ ਰੱਖਿਆ ਮੰਤਰੀ ਐਂਟੋਨੀ ਬਲਿੰਕਨ ਨੇ ਕਿਹਾ ਕਿ ਚੀਨ ਦੇ ਸ਼ਿਨਜਿਆਂਗ ਸੂਬੇ ’ਚ ਉਈਗਰ ਮੁਸਲਮਾਨਾਂ ਦੇ ਕਤਲੇਆਮ ਖ਼ਿਲਾਫ਼ ਅਮਰੀਕਾ ਆਵਾਜ਼ ਉਠਾਉਂਦਾ ਰਹੇਗਾ। ਰਾਸ਼ਟਰਪਤੀ ਜੋਅ ਬਾਇਡਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਅਗਲੇ ਹਫ਼ਤੇ ਸਿਖਰਲੇ ਅਮਰੀਕੀਆਂ ਤੇ ਚੀਨੀ ਅਧਿਕਾਰੀਆਂ ਵਿਚਾਲੇ ਹੋਣ ਵਾਲੀ ਪਹਿਲੀ ਮੀਟਿੰਗ ਤੋਂ ਪਹਿਲਾਂ ਕਈ ਸੰਸਦ ਮੈਂਬਰਾਂ ਨੇ ਚੀਨ ’ਚ ਮਨੁੱਖੀ ਅਧਿਕਾਰਾਂ ਦੀ ਮਾੜੀ ਹਾਲਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ।ਵ੍ਹਾਈਟ ਹਾਊਸ ਤੇ ਵਿਦੇਸ਼ ਵਿਭਾਗ ਨੇ ਕਿਹਾ ਕਿ ਬਲਿੰਕਨ ਤੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਚੀਨ ਦੀ ਵਿਦੇਸ਼ ਨੀਤੀ ਵਿਭਾਗ ਦੇ ਸਿਖਰਲੇ ਅਧਿਕਾਰੀਆਂ, ਚੀਨ ਦੀ ਹਾਕਮ ਕਮਿਊਨਿਸਟ ਪਾਰਟੀ ਦੇ ਵਿਦੇਸ਼ ਮਾਮਲਿਆਂ ਦੇ ਮੁਖੀ ਯਾਂਗ ਜੀਏਚੀ ਅਤੇ ਸਟੇਟ ਕੌਂਸਲਰ ਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ 18 ਮਾਰਚ ਨੂੰ ਅਲਾਸਕਾ ਦੇ ਐਂਕਰੇਜ ’ਚ ਵਾਰਤਾ ਕਰਨਗੇ। ਸੰਸਦ ’ਚ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਮੈਂਬਰਾਂ ਨੂੰ ਬਲਿੰਕਨ ਨੇ ਦੱਸਿਆ ਕਿ ਚੀਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਖ਼ਿਲਾਫ਼ ਅਮਰੀਕਾ ਬੋਲਣਾ ਜਾਰੀ ਰੱਖੇਗਾ।