• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਟੇਟ ਜੀ.ਐਸ.ਟੀ. ਵੱਲੋਂ ਜੀ.ਐਸ.ਟੀ. ਦੀ ਜਾਅਲੀ ਬਿਲਿੰਗ ਦੇ 700 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼

Asli Punjabi by Asli Punjabi
March 14, 2021
in Punjab, Top Stories, ਕਾਰੋਬਾਰ
0
ਪੰਜਾਬ ਸਟੇਟ ਜੀ.ਐਸ.ਟੀ. ਵੱਲੋਂ ਜੀ.ਐਸ.ਟੀ. ਦੀ ਜਾਅਲੀ ਬਿਲਿੰਗ ਦੇ 700 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਹੁਣ ਤੱਕ 122 ਕਰੋੜ ਰੁਪਏ ਤੋਂ ਵੱਧ ਇਨਪੁੱਟ ਟੈਕਸ ਕਰੈਡਿਟ ਦੀ ਧੋਖਾਧੜੀ ਤੋਂ ਪਰਦਾ ਉੱਠਿਆ 5 ਵਿਅਕਤੀ ਗਿ੍ਰਫ਼ਤਾਰ
ਚੰਡੀਗੜ – ਪੰਜਾਬ ਸਟੇਟ ਜੀ.ਐਸ.ਟੀ. ਦੇ ਇਨਵੈਸਟੀਗੇਸ਼ਨ ਵਿੰਗ ਦੇ ਅਧਿਕਾਰੀਆਂ ਵੱਲੋਂ ਅੱਜ ਪੰਜਾਬ, ਦਿੱਲੀ ਅਤੇ ਹਰਿਆਣਾ ਸਮੇਤ ਵੱਖ ਵੱਖ ਰਾਜਾਂ ਵਿੱਚ ਜਾਅਲੀ ਬਿਲਿੰਗ ਦਾ ਨੈੱਟਵਰਕ ਬਣਾਉਣ ਤੇ ਚਲਾਉਣ ਅਤੇ ਸਰਕਾਰ ਨੂੰ ਟੈਕਸ ਦੀ ਅਦਾਇਗੀ ਕੀਤੇ ਬਿਨਾਂ ਧੋਖਾਧੜੀ ਨਾਲ ਵੱਖ-ਵੱਖ ਫਰਮਾਂ ਨੂੰ 122 ਕਰੋੜ ਰੁਪਏ ਤੋਂ ਵੱਧ ਦੀ ਆਈ.ਟੀ.ਸੀ. ਪਾਸ ਕਰਨ ਅਤੇ ਫਾਇਦਾ ਕਮਾਉਣ ਦੇ ਦੋਸ਼ ਵਿੱਚ 5 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ।7 ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਦੀ ਆਗਿਆ ਸਟੇਟ ਟੈਕਸ ਕਮਿਸ਼ਨਰ ਸ੍ਰੀ ਨੀਲਕੰਠ ਐਸ. ਅਵਹਦ (ਆਈ.ਏ.ਐਸ.) ਵੱਲੋਂ ਸੈਕਸ਼ਨ 132(1) (ਏ), (ਬੀ) ਅਤੇ (ਸੀ) ਦੀ ਉਲੰਘਣਾ ਲਈ ਜੀ.ਐਸ.ਟੀ. ਐਕਟ ਦੀ ਧਾਰਾ 69 ਤਹਿਤ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਵੱਲੋਂ ਇਨਾਂ ਕਾਰਵਾਈਆਂ, ਜਿਸ ਵਿੱਚ ਤਾਂਬੇ ਦੇ ਸਕਰੈਪ ਅਤੇ ਹੌਜ਼ਰੀ ਦੀਆਂ ਵਸਤਾਂ ਦੇ ਕੰਮ ਵਿੱਚ ਪੰਜਾਬ ਅਤੇ ਸੂਬੇ ਤੋਂ ਬਾਹਰ ਫਰਮਾਂ ਬਣਉਣਾ ਅਤੇ ਇਸਤੋਂ ਬਾਅਦ ਇਸਨੂੰ ਸੂਬੇ ਵਿੱਚ ਵੱਖ ਵੱਖ ਲਾਭਪਾਤਰੀ ਫਰਮਾਂ ਨੂੰ ਦੇਣਾ ਸ਼ਾਮਲ ਹੈ, ਲਈ ਸਬੂਤ ਇਕੱਠੇ ਕਰਨ ਵਾਸਤੇ ਦੋਸ਼ੀਆਂ ਦੀ ਰਿਹਾਇਸ਼ ਸਮੇਤ ਖੰਨਾ ਸ਼ਹਿਰ ਦੀਆਂ ਕਈ ਥਾਵਾਂ ’ਤੇ ਤਲਾਸ਼ੀ ਅਤੇ ਬਰਾਮਦਗੀ ਦੀ ਕਾਰਵਾਈ ਕੀਤੀ ਗਈ।ਜਾਅਲੀ ਫਰਮਾਂ ਦੁਆਰਾ ਪ੍ਰਾਪਤ ਆਈ.ਟੀ.ਸੀ. ਦੀ ਵਰਤੋਂ ਵੱਖ-ਵੱਖ ਵਪਾਰੀਆਂ ਦੇ ਮਾਲ ਦੀ ਸਥਾਨਕ ਆਵਾਜਾਈ ਨੂੰ ਸਮਰਥਿਤ ਕਰਨ ਲਈ ਕੀਤੀ ਜਾਂਦੀ ਸੀ।ਪਿਛਲੇ ਸਾਲ ਮੋਬਾਈਲ ਵਿੰਗ ਜਲੰਧਰ ਵੱਲੋਂ ਤਾਂਬੇ ਦਾ ਸਕ੍ਰੈਪ ਲਿਜਾ ਰਹੇ ਵਾਹਨ ਨੂੰ ਫੜਨ ਤੋਂ ਬਾਅਦ ਵਿਭਾਗ ਨੂੰ ਨੈੱਟਵਰਕ ਬਾਰੇ ਪਤਾ ਚੱਲਿਆ ਸੀ ਅਤੇ ਜਾਂਚ ਵਿੱਚ ਇਹ ਸਾਹਮਣੇ ਆਇਆ ਸੀ ਕਿ ਇਹ ਮਾਲ ਸਥਾਨਕ ਤੌਰ ’ਤੇ ਖਰੀਦਿਆ ਗਿਆ ਸੀ ਜਦੋਂ ਕਿ ਈ-ਵੇਅ ਅਤੇ ਇਨਵੁਆਇਸ ਕਿਸੇ ਹੋਰ ਫਰਮ ਤੋਂ ਤਿਆਰ ਕੀਤੇ ਗਏ ਸਨ। ਵਿਸਥਾਰਤ ਜਾਂਚ ਤੋਂ ਪਤਾ ਚੱਲਿਆ ਕਿ ਰਾਜਾਂ ਵਿੱਚ ਫੈਲਿਆ ਹੋਇਆ 44 ਫਰਮਾਂ ਦਾ ਇੱਕ ਨੈਟਵਰਕ ਹੈ ਜੋ ਸਥਾਨਕ ਗੈਰ ਰਜਿਸਟਰਡ ਡੀਲਰਜ਼ ਦੁਆਰਾ ਕੀਤੀ ਗਈ ਖਰੀਦ ’ਚੋਂ ਬਣਦੀ ਟੈਕਸ ਦੇਣਦਾਰੀ ਦੇ ਨਿਬੇੜੇ ਲਈ ਜਾਅਲੀ ਆਈ.ਟੀ.ਸੀ. ਬਣਾਉਣ ਵਾਸਤੇ ਵਰਤਿਆ ਜਾ ਰਿਹਾ ਸੀ। ਸਬੂਤਾਂ ਦਾ ਸਾਹਮਣਾ ਕਰਨ ’ਤੇ ਮੁੱਖ ਦੋਸ਼ੀ ਨੇ ਸਵੀਕਾਰ ਕੀਤਾ ਕਿ ਉਹ ਕੁਝ ਹੋਰ ਸਾਥੀਆਂ ਦੀ ਮਦਦ ਨਾਲ ਨੈਟਵਰਕ ਚਲਾ ਰਿਹਾ ਸੀ, ਜਿਨਾਂ ਵਿਚੋਂ ਕੁਝ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਹੈ। ਤਲਾਸ਼ੀ ਮੁਹਿੰਮਾਂ ਦੌਰਾਨ ਵੱਖ-ਵੱਖ ਫਰਮਾਂ ਨਾਲ ਸਬੰਧਤ ਦਸਤਾਵੇਜ਼ ਅਤੇ ਤਿਆਰ ਕੀਤੇ ਗਏ ਜਾਅਲੀ ਇਨਵੁਆਇਸ ਅਤੇ ਈ-ਵੇਅ ਸ਼ੇਅਰ ਕਰਨ ਲਈ ਵਰਤੇ ਗਏ ਮੋਬਾਈਲ ਫੋਨ ਜ਼ਬਤ ਕਰ ਲਏ ਗਏ। ਨੈਟਵਰਕ ਦੁਆਰਾ ਕੁੱਲ ਜਾਅਲੀ ਬਿਲਿੰਗ 700 ਕਰੋੜ ਤੋਂ ਵੱਧ ਹੋਣ ਦੀ ਸੰਭਾਵਨਾ ਹੈ ਜਦੋਂ ਕਿ ਤਿਆਰ ਕੀਤੀ ਗਈ ਆਈਟੀਸੀ ਅਤੇ ਟੈਕਸ ਚੋਰੀ 122 ਕਰੋੜ ਤੋਂ ਵੱਧ ਹੈ। ਜਾਅਲੀ ਨੈਟਵਰਕ ਦੇ ਵੱਖ-ਵੱਖ ਲਾਭਪਾਤਰੀਆਂ ਅਤੇ ਇਸ ਵਿਚ ਸ਼ਾਮਲ ਹੋਰਨਾਂ ਸਾਥੀਆਂ ਬਾਰੇ ਵੀ ਸਬੂਤ ਇਕੱਠੇ ਕੀਤੇ ਗਏ ਹਨ।ਸੰਯੁਕਤ ਡਾਇਰੈਕਟਰ (ਇਨਵੈਸਟੀਗੇਸ਼ਨ), ਪਟਿਆਲਾ ਦੀ ਨਿਗਰਾਨੀ ਹੇਠ ਸਹਾਇਕ ਕਮਿਸ਼ਨਰ ਐਮ.ਡਬਲਯੂ. ਪਟਿਆਲਾ ਦੀ ਅਗਵਾਈ ਵਾਲੀ ਟੀਮ ਵੱਲੋਂ ਜੀ.ਐਸ.ਟੀ. ਐਕਟ ਦੀ ਧਾਰਾ 132 ਦੀ ਉਲੰਘਣਾ ਲਈ ਅੱਜ ਸੱਤ ਮੁਲਜ਼ਮਾਂ ਵਿਚੋਂ ਪੰਜ ਨੂੰ ਗਿ੍ਰਫ਼ਤਾਰ ਕੀਤਾ ਗਿਆ।ਇਸ ਆਪਰੇਸ਼ਨ ਵਿੱਚ ਸ਼੍ਰੀ ਸ਼ੌਕਤ ਅਹਿਮਦ ਪਾਰੇ (ਆਈ.ਏ.ਐੱਸ.) ਵਧੀਕ ਕਮਿਸ਼ਨਰ (ਇਨਫੋਰਸਮੈਂਟ) ਪੰਜਾਬ ਨੇ ਤਾਲਮੇਲ ਕੀਤਾ।ਦੂਜੇ ਦੋਸ਼ੀਆਂ ਨੂੰ ਫੜਨ ਲਈ ਕੋਸ਼ਿਸ਼ਾਂ ਜਾਰੀ ਹਨ। ਦੋਸ਼ੀਆਂ ਨੂੰ ਡਿਊਟੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਅਤੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਵਿਨੋਦ ਕੁਮਾਰ, ਮਨਿੰਦਰ ਸ਼ਰਮਾ, ਸੰਦੀਪ ਸਿੰਘ, ਅਮਰਿੰਦਰ ਸਿੰਘ ਅਤੇ ਸੰਨੀ ਮਹਿਤਾ ਸ਼ਾਮਲ ਹਨ।ਗਿ੍ਰਫਤਾਰ ਕੀਤੇ ਗਏ ਸਾਰੇ ਵਿਅਕਤੀ ਲੁਧਿਆਣਾ ਜ਼ਿਲਾ ਦੇ ਕਸਬਾ ਖੰਨਾ ਨਾਲ ਸਬੰਧਤ ਹਨ। ਵੱਖ-ਵੱਖ ਲਾਭਪਾਤਰੀਆਂ ਅਤੇ ਹੋਰ ਸਾਥੀਆਂ ਖਿਲਾਫ਼ ਕਾਰਵਾਈ ਆਰੰਭੀ ਜਾ ਰਹੀ ਹੈ। ਦੋਸ਼ੀਆਂ ਅਤੇ ਪੰਜਾਬ ਤੋਂ ਬਾਹਰਲੇ ਹੋਰ ਵਿਅਕਤੀਆਂ ਦੇ ਨਾਮ ’ਤੇ ਰਜਿਸਟਰਡ ਫਰਮਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ ਅਤੇ ਲੋੜੀਂਦੀ ਕਾਰਵਾਈ ਲਈ ਦੂਜੇ ਰਾਜਾਂ ਨਾਲ ਸਾਂਝੇ ਕੀਤੇ ਜਾਣਗੇ। ਅਗਲੇਰੀ ਜਾਂਚ ਜਾਰੀ ਹੈ।

Previous Post

ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ

Next Post

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ

Recommended

ਪਟੜੀ ਤੋਂ ਉਤਰੀ ਕਾਲਕਾ ਤੋਂ ਸ਼ਿਮਲਾ ਜਾ ਰਹੀ ਰੇਲ, ਜਾਨੀ ਨੁਕਸਾਨ ਤੋਂ ਬਚਾਅ

ਪਟੜੀ ਤੋਂ ਉਤਰੀ ਕਾਲਕਾ ਤੋਂ ਸ਼ਿਮਲਾ ਜਾ ਰਹੀ ਰੇਲ, ਜਾਨੀ ਨੁਕਸਾਨ ਤੋਂ ਬਚਾਅ

September 23, 2021
ਖੁੂਨਦਾਨ ਨਾਲ ਮਨੁੱਖ ਦੀ ਸਿਹਤ ‘ਤੇ ਨਹੀਂ ਪੈਂਦਾ ਕੋਈ ਮਾੜਾ ਪ੍ਰਭਾਵ: ਸਿਵਲ ਸਰਜਨ

ਖੁੂਨਦਾਨ ਨਾਲ ਮਨੁੱਖ ਦੀ ਸਿਹਤ ‘ਤੇ ਨਹੀਂ ਪੈਂਦਾ ਕੋਈ ਮਾੜਾ ਪ੍ਰਭਾਵ: ਸਿਵਲ ਸਰਜਨ

June 27, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In