ਮੁੰਬਈ – ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੀ ਮੁੰਬਈ ਇਕਾਈ ਲਈ ਸੀਨੀਅਰ ਮੀਤ ਪ੍ਰਧਾਨਾਂ, ਮੀਤ ਪ੍ਰਧਾਨਾਂ, ਜਨਰਲ ਸਕੱਤਰਾਂ ਤੇ ਸਕੱਤਰਾਂ ਸਣੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ।ਪਾਰਟੀ ਵੱਲੋਂ ਜਾਰੀ ਇਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸਾਬਕਾ ਮੰਤਰੀ ਬਾਬਾ ਸਿੱਦੀਕੀ ਤੇ ਸਾਬਕਾ ਵਿਧਾਇਕ ਮਧੂ ਚਵਾਨ ਛੇ ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ’ਚ ਸ਼ਾਮਲ ਹਨ ਜਦੋਂਕਿ ਅਦਾਕਾਰਾ ਨਗਮਾ ਮੋਰਾਰਜੀ ਅਤੇ ਸਾਬਕਾ ਵਿਧਾਇਕ ਯੂਸਫ਼ ਅਬਰਾਹਨੀ ਨੂੰ 15 ਮੀਤ ਪ੍ਰਧਾਨਾਂ ਦੀ ਸੂਚੀ ਵਿਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ 42 ਜਨਰਲ ਸਕੱਤਰਾਂ, 76 ਸਕੱਤਰਾਂ ਤੇ 30 ਕਾਰਜਕਾਰੀ ਮੈਂਬਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ ਹਨ। ਮੁੰਬਈ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਰੇਕ ਜ਼ਿਲ੍ਹੇ ਵਿੱਚ ਪ੍ਰਧਾਨ ਦੇ ਨਾਲ ਦੋ ਕਾਰਜਕਾਰੀ ਪ੍ਰਧਾਨ ਹੋਣਗੇ। ਪਾਰਟੀ ਨੇ ਪਿਛਲੇ ਸਾਲ ਦਸੰਬਰ ਵਿੱਚ ਭਾਈ ਜਗਤਾਪ ਨੂੰ ਸ਼ਹਿਰ ਦੀ ਇਕਾਈ ਦਾ ਮੁਖੀ ਨਿਯੁਕਤ ਕੀਤਾ ਸੀ, ਹਾਲਾਂਕਿ ਚਰਨ ਸਿੰਘ ਸਪਰਾ ਨੂੰ ਕਾਰਜਕਾਰੀ ਪ੍ਰਧਾਨ ਲਾਇਆ ਸੀ।