• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

Asli Punjabi by Asli Punjabi
March 17, 2021
in Punjab, ਕਾਰੋਬਾਰ
0
ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਦਰਿਆਵਾਂ ਨਾਲ ਲੱਗਦੇ 13 ਸ਼ਹਿਰਾਂ ਦੇ ਨਾਲਿਆਂ ਦੀ ਸਫ਼ਾਈ ਜਲਦ; ਅੰਮ੍ਰਿਤਸਰ ਵਿੱਚ ਡੀਜ਼ਲ ਆਟੋਜ਼ ਨੂੰ ਈ-ਆਟੋ ਰਿਕਸ਼ਿਆਂ ਨਾਲ ਬਦਲਿਆ ਜਾਵੇਗਾ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ‘ਵਾਤਾਵਰਣ ਬਚਾਓ’ ਮੁਹਿੰਮ ਤਹਿਤ ਦਰਿਆਵਾਂ ਵਿਚ ਪਾਣੀ ਪ੍ਰਦੂਸ਼ਣ ਨੂੰ ਘਟਾਉਣ ਲਈ 2,140 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕਾਰਜ ਸ਼ੁਰੂ ਕੀਤੇ ਗਏ ਹਨ।ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿੱਚ ਸੀਵਰੇਜ ਪਾਉਣਾ ਅਤੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਸਥਾਪਤ ਕਰਨਾ ਸ਼ਾਮਲ ਹੈ।ਇਸ ਤੋਂ ਇਲਾਵਾ ਦਰਿਆਵਾਂ ਨਾਲ ਲੱਗਦੇ 13 ਸ਼ਹਿਰਾਂ ਦੇ ਨਾਲਿਆਂ ਵਿੱਚ ਸਫ਼ਾਈ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ ਜੋ ਛੇ ਮਹੀਨਿਆਂ ਅੰਦਰ ਪੂਰਾ ਕਰ ਲਿਆ ਜਾਵੇਗਾ।ਇਹ ਕਾਰਜ ਮੁੱਖ ਤੌਰ ਤੇ ਉਨ੍ਹਾਂ ਸ਼ਹਿਰਾਂ ਵਿੱਚ ਕੀਤਾ ਜਾਵੇਗਾ ਜਿਥੇ ਇਸ ਵੇਲੇ ਸੀਵਰੇਜ ਪ੍ਰਣਾਲੀ ਮੌਜੂਦ ਨਹੀਂ ਹੈ।ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਸੂਬਾ ਸਰਕਾਰ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਡੀਜ਼ਲ ਨਾਲ ਚੱਲਣ ਵਾਲੇ ਆਟੋਜ਼ ਤੋਂ ਮੁਕਤ ਕਰਕੇ ਇਨ੍ਹਾਂ ਨੂੰ ਇਲੈਕਟ੍ਰਿਕ ਬੈਟਰੀ ਨਾਲ ਚੱਲਣ ਵਾਲੇ ਆਟੋ ਰਿਕਸ਼ਿਆਂ ਨਾਲ ਬਦਲਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਸ ਨਾਲ ਹੁੰਦੇ ਹਵਾ ਅਤੇ ਆਵਾਜ਼ ਪ੍ਰਦੂਸ਼ਣ ਨੂੰ ਨੱਥ ਪਾਈ ਜਾ ਸਕੇ।ਇਹ ਫੈਸਲੇ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਲਏ ਗਏ ਜਿਸ ਦੌਰਾਨ ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।ਸਥਾਨਕ ਸਰਕਾਰਾਂ ਵਿਭਾਗ ਨੇ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਕਿ ਦਰਿਆਵਾਂ ਨਾਲ ਲੱਗਦੇ ਸ਼ਹਿਰਾਂ ਵਿੱਚ 38 ਐਸਟੀਪੀਜ਼ ਸਥਾਪਤ ਕਰਨ ਦਾ ਕੰਮ ਜਲਦ ਹੀ ਅਲਾਟ ਕਰ ਦਿੱਤਾ ਜਾਵੇਗਾ।ਉਦਯੋਗਾਂ ਤੋਂ ਹੁੰਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 15 ਐਮ.ਐਲ.ਡੀ. ਸਮਰੱਥਾ ਦਾ ਇੱਕ ਸੀ.ਈ.ਟੀ.ਪੀ. ਪਹਿਲਾਂ ਹੀ ਸਥਾਪਤ ਹੋ ਚੁੱਕਾ ਹੈ ਅਤੇ 40 ਤੇ 50 ਐਮ.ਐਲ.ਡੀ. ਸਮਰੱਥਾ ਵਾਲੇ ਦੋ ਸੀ.ਈ.ਟੀ.ਪੀਜ਼ ਜੂਨ ਤੱਕ ਸਥਾਪਤ ਕੀਤੇ ਜਾਣਗੇ। ਇਸ ਨਾਲ ਸਤਲੁਜ ਦਰਿਆ ਵਿੱਚ ਪ੍ਰਦੂਸ਼ਣ ਨੂੰ ਘਟਾਉਣਚ ਸਹਾਇਤਾ ਮਿਲੇਗੀ।ਪਿੰਡਾਂ ਦੇ ਛੱਪੜਾਂ ਦੀ ਕਾਇਆ ਕਲਪ ਕਰਨ ਦੀ ਇੱਕ ਹੋਰ ਪਹਿਲਕਦਮੀ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਣਕਾਰੀ ਦਿੱਤੀ ਕਿ 223 ਛੱਪੜਾਂ ਦੀ ਕਾਇਆ ਕਲਪ ਦਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਹੈ ਜਦੋਂ ਕਿ ਸੀਚੇਵਾਲ / ਹਰੀਪੁਰ ਮਾਡਲ ਦੀ ਤਰਜ਼ ਤੇ 1062 ਛੱਪੜਾਂ ਦੀ ਕਾਇਆ ਕਲਪ ਦਾ ਕੰਮ ਚੱਲ ਰਿਹਾ ਹੈ ਜੋ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਡੀਜ਼ਲ ਨਾਲ ਚੱਲਣ ਵਾਲੇ ਪੁਰਾਣੇ ਆਟੋ ਰਿਕਸ਼ਿਆਂ ਨੂੰ ਇਲੈਕਟ੍ਰਿਕ ਬੈਟਰੀ ਨਾਲ ਚੱਲਣ ਵਾਲੇ ਆਟੋ ਰਿਕਸ਼ਿਆਂ ਨਾਲ ਬਦਲਣ ਦੀ ਸਕੀਮ ਤਹਿਤ ਸੂਬਾ ਸਰਕਾਰ ਨੇ ਇਸ ਸਕੀਮ ਦੀ ਸ਼ੁਰੂਆਤ ਲਈ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਚੁਣਿਆ ਹੈ।ਪ੍ਰਸਤਾਵਿਤ ਯੋਜਨਾ ਅਨੁਸਾਰ ਅੰਮ੍ਰਿਤਸਰ ਵਿੱਚ 7,500 ਡੀਜ਼ਲ ਵਾਲੇ ਆਟੋਜ਼ ਨੂੰ ਈ-ਆਟੋ ਰਿਕਸ਼ਿਆਂ ਨਾਲ ਬਦਲਿਆ ਜਾਵੇਗਾ ਜਿਸ ਲਈ ਹਰੇਕ ਆਟੋ ਮਾਲਕ ਨੂੰ ਆਪਣੇ ਡੀਜ਼ਲ ਵਾਲੇ ਵਾਹਨ ਨੂੰ ਇਲੈਕਟ੍ਰਿਕ ਆਟੋ ਰਿਕਸ਼ਾ ਨਾਲ ਬਦਲਣ ਲਈ 75,000 ਰੁਪਏ ਦੀ ਸਬਸਿਡੀ ਦਿੱਤੀ ਜਾਏਗੀ।ਈ-ਆਟੋ ਰਿਕਸ਼ਾ ਦੇ ਆਉਣ ਨਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਘਟਣ ਦੇ ਨਾਲ-ਨਾਲ 66 ਫੀਸਦੀ ਤੱਕ ਆਟੋ ਦੇ ਚੱਲਣ ਦਾ ਖ਼ਰਚਾ ਵੀ ਘਟੇਗਾ।ਮੁੱਖ ਸਕੱਤਰ ਨੇ ਕਿਹਾ ਕਿ ਇਸ ਮਾਡਲ ਨੂੰ ਸੂਬੇ ਦੇ ਹੋਰਨਾਂ ਵੱਡੇ ਸ਼ਹਿਰਾਂ ਵਿਚ ਵੀ ਅਪਣਾਇਆ ਜਾਣਾ ਚਾਹੀਦਾ ਹੈ।ਮੀਟਿੰਗ ਵਿੱਚ ਇਹ ਵੀ ਦੱਸਆ ਗਿਆ ਕਿ “ਫੈਕਲ ਸਲੱਜ ਐਂਡ ਸੈਪਟੇਜ ਮੈਨੇਜਮੈਂਟ ਪਾਲਿਸੀ” ਅਤੇ “ਈ-ਵੇਸਟ ਮੈਨੇਜਮੈਂਟ ਪਾਲਿਸੀ” ਨਾਮੀ ਦੋ ਮਹੱਤਵਪੂਰਣ ਨੀਤੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਅਗਲੇ ਤਿੰਨ ਮਹੀਨਿਆਂ ਵਿੱਚ ਲਾਗੂ ਕੀਤੀਆਂ ਜਾਣਗੀਆਂ।ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਵਾਤਾਵਰਣ ਦੀਆਂ ਵੱਡੀਆਂ ਸਮੱਸਿਆਵਾਂ ਵਿਸ਼ੇਸ਼ ਤੌਰਤੇ ਦਰਿਆਈ ਪਾਣੀਆਂ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਰਹਿੰਦ-ਖੂਹੰਦ ਪ੍ਰਬੰਧਨ ਲਈ ਜ਼ਰੂਰੀ ਕਦਮ ਚੁੱਕਣ ਦੀ ਹਦਾਇਤ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਸਕੱਤਰ ਵਾਤਾਵਰਣ ਰਾਹੁਲ ਤਿਵਾੜੀ, ਪੀ.ਪੀ.ਸੀ.ਬੀ. ਦੇ ਚੇਅਰਮੈਨ ਐਸ.ਐਸ. ਮਰਵਾਹਾ ਅਤੇ ਵਾਤਾਵਰਣ ਦੇ ਡਾਇਰੈਕਟਰ ਸੌਰਭ ਗੁਪਤਾ ਮੌਜੂਦ ਸਨ।

Previous Post

ਸੂਬੇ ਦੇ ਸਾਲ 2021-22 ਦੇ ਬਜਟ ਵਿਚ ਖੇਤੀਬਾੜੀ ਤੇ ਸਿੰਚਾਈ ‘ਤੇ ਮੁੱਖ ਫੋਕਸ

Next Post

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Recommended

ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਨੇ SMOs ਅਤੇ ਸਰਜਨਾਂ ਦੀ ਕੀਤੀ ਵਿਰਚੁਆਲ ਮੀਟਿੰਗ

ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਨੇ SMOs ਅਤੇ ਸਰਜਨਾਂ ਦੀ ਕੀਤੀ ਵਿਰਚੁਆਲ ਮੀਟਿੰਗ

July 3, 2024
ਸੁਪਰੀਮ ਕੋਰਟ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਲਏ ਗਏ ਫੈਸਲੇ ਦਾ ਕੈਪਟਨ ਵੱਲੋਂ ਸਵਾਗਤ

ਸੁਪਰੀਮ ਕੋਰਟ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਲਏ ਗਏ ਫੈਸਲੇ ਦਾ ਕੈਪਟਨ ਵੱਲੋਂ ਸਵਾਗਤ

May 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In