• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਅਪਰਾਧਿਕ/ ਰਾਜਨੀਤਿਕ ਸ਼ਾਜਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ

Asli Punjabi by Asli Punjabi
March 17, 2021
in Punjab, Top Stories
0
ਮੁੱਖ ਮੰਤਰੀ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਅਪਰਾਧਿਕ/ ਰਾਜਨੀਤਿਕ ਸ਼ਾਜਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ
589
SHARES
3.3k
VIEWS
Share on FacebookShare on TwitterShare on Whatsapp

ਕੈਪਟਨ ਸੰਧੂ ਵੱਲੋਂ ਕੀਤੀ ਸ਼ਿਕਾਇਤ ‘ਤੇ ਮਾਮਲਾ ਦਰਜ, ਝੂਠੇ ਅਤੇ ਅਸ਼ਲੀਲ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਸੰਦੇਸ਼ਾਂ ਦੇ ਪਿੱਛੇ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਅੱਜ ਮੁੱਖ ਮੰਤਰੀ ਅਤੇ ਇਕ ਲੜਕੀ ਦਾ ਅਕਸ ਖਰਾਬ ਕਰਨ ਦੇ ਦੋਸ਼ ਵਿਚ ਕੁਝ ਅਣਪਛਾਤੇ ਅਨਸਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹਨਾਂ ਦੋਸ਼ੀਆਂ ਵੱਲੋਂ ਬਿਨ੍ਹਾਂ ਇਜ਼ਾਜਤ ਇੱਕ ਲੜਕੀ ਦੀ ਫੋਟੋ ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਚੁੱਕ ਕੇ ਅਤੇ ਉਸ ਦੀ ਵਰਤੋਂ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ‘ਤੇ ਝੂਠੇ ਅਤੇ ਅਸ਼ਲੀਲ ਸੰਦੇਸ਼ ਫੈਲਾਉਣ ਲਈ ਕੀਤੀ ਜਾ ਰਹੀ ਸੀ। ਡੀਜੀਪੀ ਦਿਨਕਰ ਗੁਪਤਾ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਫ਼ਤਰ ਦੇ ਜਨਰਲ ਸੱਕਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਕੀਤੀ ਲਿਖਤੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 509, ਇੰਡੀਸੈਂਟ ਰਿਪ੍ਰੈਜ਼ੇਸ਼ਨਟੇਸ਼ਨ ਆਫ ਵੂਮੈਨ (ਪ੍ਰਹਿਬਿਸ਼ਨ) ਐਕਟ 1986 ਦੀ ਧਾਰਾ 4 ਤੇ 6 ਅਤੇ ਸੂਚਨਾ ਟੈਕਨਾਲੋਜੀ ਐਕਟ 2000 ਦੀ ਧਾਰਾ 66 ਅਤੇ 67 ਅਧੀਨ ਸਟੇਟ ਸਾਈਬਰ ਕ੍ਰਾਈਮ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਨਿਊਜ਼ ਵੈਬਸਾਈਟਾਂ ਅਤੇ ਟੀ.ਵੀ. ਚੈਨਲਾਂ ਸਮੇਤ ਸੋਸ਼ਲ ਮੀਡੀਆ ‘ਤੇ ਅਜਿਹੇ ਗਲ਼ਤ ਅਤੇ ਅਸ਼ਲੀਲ ਸੰਦੇਸ਼ ਫੈਲਾਉਣਾ ਕਾਨੂੰਨੀ ਅਪਰਾਧ ਹੈ ਅਤੇ ਉਹਨਾਂ ਨੇ ਲੋਕਾਂ ਨੂੰ ਅਜਿਹੇ ਝੂਠ ਫੈਲਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।ਕੈਪਟਨ ਸੰਧੂ ਨੇ ਆਪਣੀ ਸ਼ਿਕਾਇਤ ਵਿਚ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੀ ਅਪਰਾਧਿਕ ਅਤੇ ਰਾਜਨੀਤਿਕ ਸਾਜਿਸ਼ ਦੀ ਮੁਕੰਮਲ ਜਾਂਚ ਕਰਨ ਦੀ ਮੰਗ ਕੀਤੀ ਜਿਸ ਵਿਚ ਇਕ ਲੜਕੀ ਦੀ ਫੋਟੋ ਉਸ ਦੀ ਇਜ਼ਾਜਤ ਤੋਂ ਬਿਨ੍ਹਾਂ ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਚੁੱਕ ਕੇ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਮਾਨਜਨਕ ਸੰਦੇਸ਼ ਭੇਜੇ ਗਏ। ਉਹਨਾਂ ਦੱਸਿਆ ਕਿ ਜਿਸ ਢੰਗ-ਤਰੀਕੇ ਨਾਲ ਤਸਵੀਰ ਦੀ ਵਰਤੋਂ ਕੀਤੀ ਗਈ ਹੈ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਵਿਰੁੱਧ ਹੈ।ਇਨ੍ਹਾਂ ਝੂਠੇ ਸੰਦੇਸ਼ਾਂ ਦੇ ਸਰੋਤਾਂ ਅਤੇ ਮੁੱਢ ਦਾ ਪਤਾ ਲਗਾਉਣ ਅਤੇ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਐਫਆਈਆਰ ਦਰਜ ਕਰਨ ਦੀ ਮੰਗ ਕਰਦਿਆਂ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਅਜਿਹੇ ਅਪਮਾਨਜਨਕ ਸੰਦੇਸ਼ ਫੈਲਾਉਣ ਵਿਚ ਮੁੱਖ ਮੰਤਰੀ ਦੇ ਕੁਝ ਰਾਜਨੀਤਿਕ ਵਿਰੋਧੀਆਂ ਦੀ ਭੂਮਿਕਾ ਨੂੰ ਨਕਾਰਿਆ ਨਹੀਂ ਜਾ ਸਕਦਾ ਅਤੇ ਇਸ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ। ਕੈਪਟਨ ਸੰਧੂ ਨੇ ਮੁੱਖ ਮੰਤਰੀ ਅਤੇ ਮਲੇਰਕੋਟਲਾ ਦੀ ਇਕ ਔਰਤ ਜੋ ਮੁੱਖ ਮੰਤਰੀ ਦੇ ਕਿਸੇ ਰਿਸ਼ਤੇਦਾਰ ਦੀ ਜਾਣਕਾਰ ਜਾਣੀ ਜਾਂਦੀ ਹੈ, ਦੇ ਖ਼ਿਲਾਫ਼ ਬਦਨਾਮੀ ਵਾਲੇ ਅਤੇ ਅਪਮਾਨਜਨਕ ਸੰਦੇਸ਼ਾਂ ਨੂੰ “ਅਪਮਾਨਜਨਕ, ਅਸ਼ਲੀਲ ਅਤੇ ਘਿਰਣਾਜਨਕ” ਕਰਾਰ ਦਿੱਤਾ ਜੋ ਕਿ ਸਪੱਸ਼ਟ ਤੌਰ ਤੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਫੈਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਦੇਸ਼ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੇ ਇਕਲੌਤੇ ਉਦੇਸ਼ ਨਾਲ ਫੇਸਬੁੱਕ ਆਦਿ ਪਲੇਟਫਾਰਮਾਂਤੇ ਵਾਇਰਲ ਕੀਤਾ ਜਾ ਰਿਹਾ ਹੈ।ਕੈਪਟਨ ਸੰਧੂ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਝੂਠ ਫੈਲਾਉਣ ਦੀ ਕੋਸ਼ਿਸ਼ ਵਿਚ, ਉਕਤ ਔਰਤ ਦੀ ਤਸਵੀਰ ਉਸ ਦੀ ਇਜਾਜ਼ਤ ਤੋਂ ਬਿਨਾਂ ਉਸ ਦੇ ਸੋਸ਼ਲ ਮੀਡੀਆ ਖ਼ਾਤਿਆਂ ਤੋਂ ਲਈ ਗਈ ਹੈ, ਜਿਸ ਦਾ ਇਕੋ ਉਦੇਸ਼ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨਾ ਹੈ। ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਨੇ ਜਾਣਬੁੱਝ ਕੇ ਨੌਜਵਾਨ ਲੜਕੀ ਦੇ ਅਕਸ ਨੂੰ ਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਹਾਲੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਕਰ ਰਹੀ ਹੈ। ਉਨ੍ਹਾਂ ਬਦਨਾਮੀ ਦੀ ਇਸ ਮੁਹਿੰਮ ਪਿੱਛੇ ਦੀ ਰਾਜਨੀਤਿਕ ਸਾਜਿਸ਼ ਦੀ ਜਾਂਚ ਦੀ ਮੰਗ ਕੀਤੀ।ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਔਰਤ ਦੀ ਫੋਟੋ ਦੀ ਵਰਤੋਂ ਕਰਨਾ “ਨਿੱਜਤਾ ਉੱਤੇ ਹਮਲਾ ਕਰਨ ਦੇ ਬਰਾਬਰ ਹੈ”, ਕੈਪਟਨ ਸੰਧੂ ਨੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਝੂਠ ਦੇ ਸਰੋਤ ਅਤੇ ਇਨ੍ਹਾਂ ਝੂਠ ਤੇ ਅਸ਼ਲੀਲ ਸੰਦੇਸ਼ਾਂ ਪਿੱਛੇ ਦੇ ਕਾਰਨ ਦਾ ਪਤਾ ਲਗਾਉਣ ਲਈ ਲਈ ਸਾਈਬਰ ਸੈੱਲ ਤੋਂ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਢੁੱਕਵੀਂ ਕਾਰਵਾਈ ਯਕੀਨੀ ਬਣਾਉਣ।ਸੰਧੂ ਨੇ ਅੱਗੇ ਕਿਹਾ ਕਿ ਸੂਬੇ ਵਿਚ ਹਾਲ ਹੀਚ ਹੋਈਆਂ ਸਥਾਨਕ ਚੋਣਾਂ ਵਿਚ ਆਪਣੀ ਸ਼ਾਖ਼ ਬਣਾਉਣ ਵਿਚ ਅਸਫਲ ਰਹਿਣ ਕਾਰਨ ਮੁੱਖ ਮੰਤਰੀ ਦੇ ਸਿਆਸੀ ਵਿਰੋਧੀ ਉਨ੍ਹਾਂ ਨੂੰ ਬਦਨਾਮ ਕਰਨ ਲਈ ਹੁਣ ਅਜਿਹੀਆਂ ਘਟੀਆ ਕਾਰਵਾਈਆਂ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਨਸੂਬੇ ਬਿਲਕੁਲ ਸਫ਼ਲ ਨਹੀਂ ਹੋਣਗੇ ਅਤੇ ਪੰਜਾਬ ਦੇ ਲੋਕ ਇੱਕ ਵਾਰ ਫਿਰ ਵਿਕਾਸ ਅਤੇ ਇਮਾਨਦਾਰੀ ਲਈ ਵੋਟ ਪਾਉਣਗੇ ਅਤੇ ਅਜਿਹੇ ਝੂਠੇ ਪ੍ਰਚਾਰ ਵਿੱਚ ਆ ਕੇ ਗੁੰਮਰਾਹ ਨਹੀਂ ਹੋਣਗੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Next Post

ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

Recommended

ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

November 11, 2020
ਨਿਊਜ਼ੀਲੈਂਡ ਵਿੱਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ

ਨਿਊਜ਼ੀਲੈਂਡ ਵਿੱਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ

June 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In