ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। 1977 ਬੈਚ ਦੇ ਆਈਏਐੱਸ ਅਧਿਕਾਰੀ ਪੀਕੇ ਸਿਨਹਾ ਨੂੰ ਸਤੰਬਰ 2019 ’ਚ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਪ੍ਰਧਾਨ ਮੰਤਰੀ ਦੇ ਓਐੱਸਡੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸਤੰਬਰ 2019 ’ਚ ਸਿਨਹਾ ਨੂੰ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਅਹੁਦੇ ਦੀ ਮਿਆਦ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਿਆਦ ਤੱਕ ਸੀ। ਉਹ ਚਾਰ ਸਾਲ ਤੱਕ ਕੈਬਨਿਟ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਊਰਜਾ ਮੰਤਰਾਲੇ ’ਚ ਸਕੱਤਰ ਦੇ ਅਹੁਦੇ ’ਤੇ ਵੀ ਕੰਮ ਕਰ ਚੁੱਕੇ ਹਨ।