• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

Asli Punjabi by Asli Punjabi
March 18, 2021
in Punjab
0
ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ
586
SHARES
3.3k
VIEWS
Share on FacebookShare on TwitterShare on Whatsapp

ਪਹਿਲੇ ਪੜਾਅ ਤਹਿਤ ਮਾਣਮੱਤੀਆਂ ਪ੍ਰਾਪਤੀਆਂ ਵਾਲੇ 26 ਖਿਡਾਰੀਆਂ ਨੂੰ ਪੁਲਿਸ ਵਿੱਚ ਭਰਤੀ ਦੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਰਕਾਰੀ ਨੌਕਰੀ ਦੇ ਲਾਰਿਆਂ ਸਹਾਰੇ ਡੰਗ ਟਪਾ ਰਹੇ ਮਾਣਮੱਤੀਆਂ ਪ੍ਰਾਪਤੀਆਂ ਵਾਲੇ 26 ਖਿਡਾਰੀਆਂ ਨੂੰ ਅੱਜ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ। ਇਨਾਂ ਖਿਡਾਰੀਆਂ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਨਿਯੁਕਤੀ ਪੱਤਰ ਦਿੰਦਿਆਂ ਰਾਣਾ ਸੋਢੀ ਨੇ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲਾਏ ਲਾਰਿਆਂ ਨੂੰ ਅਸੀਂ ਅਮਲੀ-ਜਾਮਾ ਪਹਿਨਾਇਆ ਹੈ ਅਤੇ ਮੈਨੂੰ ਇਸ ਗੱਲ ਦਾ ਬਹੁਤ ਮਾਣ ਹੈ ਕਿ ਅਸੀਂ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ।ਇਨਾਂ ਕੁੱਲ 79 ਖਿਡਾਰੀਆਂ ਵਿੱਚੋਂ ਅੱਜ ਪਹਿਲੇ ਪੜਾਅ ਤਹਿਤ 3 ਸਬ-ਇੰਸਪੈਕਟਰਾਂ ਅਤੇ 23 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨਾਂ ਵਿੱਚੋਂ ਜ਼ਿਆਦਾਤਰ ਖਿਡਾਰੀ ਕੌਮਾਂਤਰੀ ਤੇ ਕੌਮੀ ਪੱਧਰ ਉਤੇ ਵੱਖ ਵੱਖ ਖੇਡਾਂ ਵਿੱਚ ਸੋਨ ਤਮਗਾ ਜੇਤੂ ਹਨ। ਰਾਣਾ ਸੋਢੀ ਨੇ ਡੂੰਘੇ ਦੁੱਖ ਨਾਲ ਆਖਿਆ ਕਿ ਕੌਮਾਂਤਰੀ ਅਤੇ ਰਾਸ਼ਟਰੀ ਪੱਧਰ ’ਤੇ ਮਿਸਾਲੀ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਪਿਛਲੀ ਸਰਕਾਰ ਨੇ ਬਣਦੇ ਸਰਕਾਰੀ ਨੌਕਰੀ ਦੇ ਹੱਕ ਤੋਂ ਵਾਂਝੇ ਰੱਖਿਆ ਸੀ। ਹੁਣ ਸਾਡੀ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਪੈਰਵਾਈ ਕੀਤੀ ਅਤੇ ਖੇਡ ਵਿਭਾਗ ਦੇ ਲੰਮੇ ਉੱਦਮ ਤੋਂ ਬਾਅਦ ਇਨਾਂ ਖਿਡਾਰੀਆਂ ਦੀ ਰੋਜ਼ੀ-ਰੋਟੀ ਦਾ ਮਸਲਾ ਅਸਲ ਅਰਥਾਂ ਵਿੱਚ ਹੱਲ ਹੋਇਆ ਹੈ। ਉਨਾਂ ਕਿਹਾ ‘‘ਜਦੋਂ ਮੈਂ ਇਨਾਂ ਖਿਡਾਰੀਆਂ ਦੀ ਨਿਯੁਕਤੀ ਸਬੰਧੀ ਫਾਈਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਪੇਸ਼ ਕੀਤੀ ਤਾਂ ਉਨਾਂ ਨੇ ਫੌਰੀ ਇਸ ਨੂੰ ਪ੍ਰਵਾਨਗੀ ਦੇ ਦਿੱਤੀ।’’ ਉਨਾਂ ਅੱਗੇ ਕਿਹਾ ਕਿ ਇੰਨਾ ਜ਼ਰੂਰ ਹੈ ਕਿ ਮੈਡੀਕਲ ਪੱਖੋਂ ਕੁੁੱਝ ਘਾਟਾਂ, ਵੱਧ ਉਮਰ ਅਤੇ ਦਸਤਾਵੇਜ਼ੀ ਊਣਤਾਈਆਂ ਕਾਰਨ ਨਿਯੁਕਤੀ ਪ੍ਰਕਿਰਿਆ ਨੇਪਰੇ ਚੜਨ ਵਿੱਚ ਕੁੱਝ ਦੇਰੀ ਜ਼ਰੂਰ ਹੋਈ ਹੈ।ਨਵ-ਨਿਯੁਕਤ ਖਿਡਾਰੀਆਂ ਦੀਆਂ ਮੰਗਾਂ ’ਤੇ ਖੇਡ ਮੰਤਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਨਾਂ ਦੀਆਂ ਜਾਇਜ਼ ਮੰਗਾਂ ਨੂੰ ਹਰ ਪੱਖੋਂ ਵਿਚਾਰਿਆ ਜਾਵੇਗਾ। ਉਨਾਂ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਇਸ ਸਬੰਧ ਵਿੱਚ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕਰਨ ਲਈ ਹਦਾਇਤ ਕੀਤੀ।ਵੱਖ-ਵੱਖ ਖੇਡਾਂ ਨਾਲ ਸਬੰਧਤ ਕੁੱਲ 26 ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿੱਚੋਂ, ਜਿਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨਾਂ ਵਿੱਚ ਤਿੰਨ ਸਬ-ਇੰਸਪੈਕਟਰ ਸਰਪ੍ਰੀਤ ਸਿੰਘ (ਸਾਈਕਲਿੰਗ), ਗੁਰਿੰਦਰ ਸਿੰਘ (ਵਾਲੀਬਾਲ) ਅਤੇ ਜਗਦੀਪ ਕੁਮਾਰ (ਬਾਕਸਿੰਗ) ਸ਼ਾਮਲ ਹਨ, ਜਦੋਂ ਕਿ 23 ਉਮੀਦਵਾਰਾਂ ਗਗਨਦੀਪ ਸਿੰਘ (ਕਬੱਡੀ), ਗੁਰਬਾਜ਼ ਸਿੰਘ (ਸਾਈਕਲਿੰਗ), ਰੇਖਾ ਰਾਣੀ (ਸਾਈਕਲਿੰਗ), ਪੁਸ਼ਪਿੰਦਰ ਕੌਰ (ਸਾਈਕਲਿੰਗ), ਜਸਵੀਰ ਕੌਰ (ਵੇਟ ਲਿਫਟਿੰਗ), ਨੀਲਮ ਰਾਣੀ (ਤਲਵਾਰਬਾਜ਼ੀ), ਗਗਨਦੀਪ ਕੌਰ (ਹੈਂਡਬਾਲ), ਰਮਨਜੋਤ ਕੌਰ (ਹੈਂਡਬਾਲ), ਹਰਵਿੰਦਰ ਕੌਰ (ਹੈਂਡਬਾਲ), ਰਵਿੰਦਰਜੀਤ ਕੌਰ (ਕੈਨੋਇੰਗ), ਗੁਰਮੀਤ ਕੌਰ (ਤਲਵਾਰਬਾਜ਼ੀ), ਮਨਦੀਪ ਕੌਰ (ਹੈਂਡਬਾਲ), ਰੁਪਿੰਦਰਜੀਤ ਕੌਰ (ਹੈਂਡਬਾਲ), ਜਸਪਿੰਦਰ ਕੌਰ (ਕਬੱਡੀ ਸਰਕਲ ਸਟਾਈਲ), ਅੰਜੂ ਸ਼ਰਮਾ (ਕਬੱਡੀ), ਜਤਿੰਦਰ ਸਿੰਘ (ਬਾਕਸਿੰਗ), ਹਰਪ੍ਰੀਤ ਕੌਰ (ਅਥਲੈਟਿਕਸ), ਪਲਕ (ਬਾਸਕਟਬਾਲ), ਸੰਦੀਪ ਕੌਰ (ਕਬੱਡੀ), ਪ੍ਰੀਤੀ (ਕੁਸ਼ਤੀ), ਸਰਬਜੀਤ (ਫੁੱਟਬਾਲ), ਅਜੈ ਕੁਮਾਰ (ਤਾਈਕਵਾਂਡੋ) ਅਤੇ ਸਿਮਰਜੀਤ ਕੌਰ (ਕਬੱਡੀ) ਦੀ ਕਾਂਸਟੇਬਲ ਵਜੋਂ ਨਿਯੁਕਤੀ ਹੋਈ ਹੈ।ਇਸ ਸੰਖੇਪ ਸਮਾਗਮ ਦੌਰਾਨ ਐਨ.ਆਰ.ਆਈ. ਮਾਮਲਿਆਂ ਦੇ ਏ.ਡੀ.ਜੀ.ਪੀ. ਸ੍ਰੀ ਏ.ਐੱਸ. ਰਾਏ, ਖੇਡ ਸਕੱਤਰ (ਪੁਲਿਸ) ਪਦਮ ਸ੍ਰੀ ਬਹਾਦਰ ਸਿੰਘ ਅਤੇ ਖੇਡ ਕੌਂਸਲ ਦੇ ਸੰਯੁਕਤ ਸਕੱਤਰ ਸ੍ਰੀ ਕਰਤਾਰ ਸਿੰਘ ਵੀ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਹਰਿਆਣਾ ਵਿਚ ਹਫਤੇ ਵਿਚ ਦੋ ਦਿਨ ਚਲਾਇਆ ਜਾਵੇਗਾ ਮੇਗਾ ਵੈਕਸੀਨ ਡਰਾਇਵ

Next Post

ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ : ਪ੍ਰਮੁੱਖ ਸਕੱਤਰ ਸਿਹਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

June 13, 2021
ਮੇਰਠ ਸਮੇਤ 9 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਿੱਠੀ ਵਿੱਚ ਲਿਖੀ ਬਦਲਾ ਲੈਣ ਦੀ ਗੱਲ

ਮੇਰਠ ਸਮੇਤ 9 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਿੱਠੀ ਵਿੱਚ ਲਿਖੀ ਬਦਲਾ ਲੈਣ ਦੀ ਗੱਲ

November 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In