• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ : ਪ੍ਰਮੁੱਖ ਸਕੱਤਰ ਸਿਹਤ

Asli Punjabi by Asli Punjabi
March 18, 2021
in Health, Punjab
0
ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ : ਪ੍ਰਮੁੱਖ ਸਕੱਤਰ ਸਿਹਤ
587
SHARES
3.3k
VIEWS
Share on FacebookShare on TwitterShare on Whatsapp

673.62 ਕਰੋੜ ਰੁਪਏ ਦੀ ਲਾਗਤ ਨਾਲ 6,01,766 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਫਰਵਰੀ ਤੋਂ 16 ਮਾਰਚ 2021 ਤੱਕ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਪ੍ਰਆਸ ਭਵਨ ਸੈਕਟਰ -38 ਚੰਡੀਗੜ੍ਹ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਹੁਸਨ ਲਾਲ ਨੇ ਵਿਸ਼ੇਸ਼ ਤੌਰ ਤੇ ਪੰਜਾਬ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਉਕਤ ਦੋਵੇਂ ਵਿਭਾਗ ਇਸ ਬੀਮਾ ਯੋਜਨਾ ਦੇ ਵੱਡੀ ਗਿਣਤੀ ਲਾਭਪਾਤਰੀਆਂ ਨੂੰ ਕਵਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਲਾਭਪਾਤਰੀਆਂ ਦੇ ਅਪਡੇਟਿਡ ਵੇਰਵੇ ਸਟੇਟ ਸਿਹਤ ਏਜੰਸੀ ਨੂੰ ਮੁਹੱਈਆ ਕਰਵਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਲਾਭਪਾਤਰੀ ਨੀਤੀ ਦੇ ਅਗਲੇ ਸਾਲ ਅਧੀਨ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਲਾਭਪਾਤਰੀ ਬਾਕੀ ਨਾ ਰਹੇ। ਉਨ੍ਹਾਂ ਕਿਹਾ ਕਿ ਰਾਜ ਸਿਹਤ ਏਜੰਸੀ ਨੇ ਸੂਬੇ ਭਰ ਵਿੱਚ ਈ-ਕਾਰਡ ਬਣਾਉਣ ਲਈ 22 ਫਰਵਰੀ ਤੋਂ 28 ਫਰਵਰੀ ਤੱਕ ਇੱਕ ਹਫਤੇ ਦੀ ਵਿਆਪਕ ਮੁਹਿੰਮ ਚਲਾਈ ਅਤੇ ਸੂਬੇ ਵਿੱਚ ਹੁਣ ਤੱਕ 69.40 ਫੀਸਦੀ ਯੋਗ ਪਰਿਵਾਰਾਂ ਨੂੰ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾ ਚੁੱਕਾ ਹੈ।ਰਾਜ ਸਿਹਤ ਏਜੰਸੀ ਦੇ ਸੀ.ਈ.ਓ. ਸ੍ਰੀ ਅਮਿਤ ਕੁਮਾਰ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਜ਼ੋਰਾਂਤੇ ਚੱਲ ਰਹੀ ਹੈ ਜਿਸ ਵਿੱਚ ਪਰਿਵਾਰਾਂ ਦੇ ਈ-ਕਾਰਡ ਬਣਾਉਣ ਲਈ ਫਾਜ਼ਿਲਕਾ, ਪਠਾਨਕੋਟ, ਜਲੰਧਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਹ ਯੋਜਨਾ 20 ਅਗਸਤ 2019 ਤੋਂ ਸ਼ੁਰੂ ਹੋਈ ਅਤੇ ਸੂਬੇ ਭਰ ਵਿੱਚ 6,01,766 ਤੋਂ ਵੱਧ ਮਰੀਜ਼ਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾ ਕੇ 673.62 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਗਿਆ।ਸ੍ਰੀ ਅਮਿਤ ਕੁਮਾਰ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਸਿਰਫ 1.5 ਸਾਲ ਦੌਰਾਨ 822 ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਅਤੇ ਔਸਤਨ 1500 ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਨਾਲ ਦੇਸ਼ ਦਾ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲਾ ਸੂਬਾ ਬਣ ਗਿਆ ਹੈ। ਉਹਨਾਂ ਕਿਹਾ ਕਿ ਇਹ ਇੱਕ ਬੀਮਾ ਆਧਾਰਤ ਸਕੀਮ ਹੈ, ਇਸ ਲਈ ਬੀਮਾ ਕੰਪਨੀ ਨਾਲ ਮਿਲ ਕੇ ਨਿਯਮਤ ਅਧਾਰ ‘ਤੇ ਯੋਜਨਾ ਦੀ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਸਾਰੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ, ਪ੍ਰਵਾਨਗੀਆਂ ਦੇਣਾ ਅਤੇ ਦਾਅਵਿਆਂ ਦਾ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਸਟੇਟ ਹੈਲਥ ਏਜੰਸੀ ਵੱਲੋਂ ਹਾਲ ਹੀ ਵਿੱਚ ਇੱਕ ਫੀਡਬੈਕ ਪੋਰਟਲ ਵਿਕਸਿਤ ਕਰਕੇ ਵਿਲੱਖਣ ਪਹਿਲਕਦਮੀ ਕੀਤੀ ਗਈ ਹੈ, ਜਿਸ ਤਹਿਤ ਇਲਾਜ ਦਾ ਲਾਭ ਲੈਣ ਵਾਲੇ ਸਾਰੇ ਲਾਭਪਾਤਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ ਅਤੇ ਕਈ ਮਾਪਦੰਡਾਂ ਦੇ ਆਧਾਰ ‘ਤੇ ਉਨ੍ਹਾਂ ਦੀ ਫੀਡਬੈਕ ਲਈ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਨਕਦ ਰਹਿਤ ਇਲਾਜ ਸਹੂਲਤਾਂ ਸਬੰਧੀ ਉਨ੍ਹਾਂ ਦੀ ਸੰਤੁਸ਼ਟੀ ਬਾਰੇ ਵੀ ਜਾਣਿਆ ਜਾਂਦਾ ਹੈ। ਇਸ ਪੋਰਟਲ ਰਾਹੀਂ ਸਰਕਾਰ ਲਾਭਪਾਤਰੀਆਂ ਨਾਲ ਸਿੱਧੇ ਤੌਰ ‘ਤੇ ਸੰਪਰਕ ਬਣਾਉਂਦੀ ਹੈ ਅਤੇ ਜੇਕਰ ਮਰੀਜ਼ ਨੂੰ ਇਲਾਜ ਸਹੂਲਤ ਲੈਣ ਵਿਚ ਮੁਸ਼ਕਲ ਆਉਂਦੀ ਹੈ ਤਾਂ ਉਹਨਾਂ ਦੇ ਮਾਮਲੇ ਨੂੰ ਪੂਰਜ਼ੋਰ ਢੰਗ ਨਾਲ ਪੇਸ਼ ਕਰਨ ਲਈ ਮਦਦ ਕਰਦੀ ਹੈ।ਉਨ੍ਹਾਂ ਕਿਹਾ ਕਿ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ 99.45 ਕਰੋੜ ਰੁਪਏ ਦੀ ਲਾਗਤ ਨਾਲ 11,062 ਤੋਂ ਵੱਧ ਦਿਲ ਦੀਆਂ ਸਰਜਰੀਆਂ, 36.89 ਕਰੋੜ ਰੁਪਏ ਦੀ ਲਾਗਤ ਨਾਲ 180,660 ਡਾਇਲਸਿਸ,34.07 ਕਰੋੜ ਰੁਪਏ ਦੀ ਲਾਗਤ ਨਾਲ 4,265 ਜੋੜਾਂ ਦੇ ਆਪ੍ਰੇਸ਼ਨ ਅਤੇ 23.04 ਕਰੋੜ ਰੁਪਏ ਦੀ ਲਗਾਤ ਨਾਲ 10,958 ਤੋਂ ਵੱਧ ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

Next Post

ਸਿਹਤ ਮੰਤਰੀ ਨੇ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੂੰ ਕੈਂਸਰ ਕੇਅਰ ਕਾਰਜਾਂ ਲਈ ਕੀਤਾ ਸਨਮਾਨਿਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਿਹਤ ਮੰਤਰੀ ਨੇ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੂੰ ਕੈਂਸਰ ਕੇਅਰ ਕਾਰਜਾਂ ਲਈ ਕੀਤਾ ਸਨਮਾਨਿਤ

ਸਿਹਤ ਮੰਤਰੀ ਨੇ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੂੰ ਕੈਂਸਰ ਕੇਅਰ ਕਾਰਜਾਂ ਲਈ ਕੀਤਾ ਸਨਮਾਨਿਤ

Recommended

ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

December 30, 2020
ਓਬਰਾਏ ਅਰਥ ਦੇਸ਼ਾਂ ‘ਚ ਫ਼ਸੇ ਲੋਕਾਂ ਨੂੰ ਆਪਣੇ ਖਰਚੇ ‘ਤੇ ਲਿਆਉਣਗੇ ਵਾਪਿਸ ਵਤਨ

ਓਬਰਾਏ ਅਰਥ ਦੇਸ਼ਾਂ ‘ਚ ਫ਼ਸੇ ਲੋਕਾਂ ਨੂੰ ਆਪਣੇ ਖਰਚੇ ‘ਤੇ ਲਿਆਉਣਗੇ ਵਾਪਿਸ ਵਤਨ

June 21, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In