• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ

Asli Punjabi by Asli Punjabi
March 19, 2021
in Punjab
0
ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਜਲਦੀ ਹੀ ਆਪਣੀ ਜਾਂਚ ਮੁਕੰਮਲ ਕਰ ਲਵੇਗੀ ਅਤੇ ਜੇਕਰ ਉਹ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਚਲਾਨ ਪੇਸ਼ ਕਰਨ ਦਾ ਫੈਸਲਾ ਕਰੇਗੀ ਤਾਂ ਉਹ ਦਖਲਅੰਦਾਜ਼ੀ ਨਹੀਂ ਕਰਨਗੇ।ਮੁੱਖ ਮੰਤਰੀ ਦੀ ਇਹ ਟਿੱਪਣੀ ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਆਈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿੱਚ ਅੰਤਿਮ ਸਪਲੀਮੈਂਟਰੀ ਚਲਾਨ ਜਲਦੀ ਹੀ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਐਸ.ਆਈ.ਟੀ. ਵੱਲੋਂ ਦੋ ਕੇਸਾਂ ਵਿੱਚ 9 ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ।ਸੂਬਾ ਸਰਕਾਰ ਦੇ ਚਾਰ ਵਰ੍ਹੇ ਪੂਰੇ ਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਜਾਣਬੁੱਝ ਕੇ ਮਾਮਲੇ ਵਿੱਚ ਦੇਰੀ ਕੀਤੀ ਗਈ ਪਰ ਪੰਜਾਬ ਪੁਲਿਸ ਵੱਲੋਂ ਹੁਣ ਫਾਈਲਾਂ ਹਾਸਲ ਕਰ ਲਈਆਂ ਗਈਆਂ ਹਨ ਅਤੇ ਸਭ ਕੁੱਝ ਕੰਟਰੋਲ ਹੇਠ ਹੈ।ਉਨ੍ਹਾਂ ਕਿਹਾ ਕਿ ਕੇਸਾਂ ਦੀ ਜਾਂਚ ਕਾਨੂੰਨੀ ਸਿੱਟੇ ਤੱਕ ਪੂਰੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਚਾਹੇ ਉਹ ਕੋਈ ਵੀ ਹੋਵੇ।ਆਪਣੀ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਬਾਰੇ ਉਨ੍ਹਾਂ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ। ਮੀਡੀਆ ਵੱਲੋਂ ਕੀਤੇ ਜਾ ਰਹੇ ਗਲਤ ਦਾਅਵਿਆਂ ਦੇ ਉਲਟ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਕਿਹਾ ਸੀ ਕਿ ਉਹ ਡਰੱਗ ਮਾਫੀਆ ਦਾ ਮੁਕੰਮਲ ਤੌਰ ਉਤੇ ਸਫਾਇਆ ਕਰ ਦੇਣਗੇ। ਉਨ੍ਹਾਂ ਕਿਹਾ, ”ਮੈਂ ਇਹ ਸਪੱਸ਼ਟ ਕਿਹਾ ਸੀ- ਮੈਂ ਨਸ਼ਿਆਂ ਦਾ ਲੱਕ ਤੋੜਾਂਗਾ।”ਪੰਜਾਬ ਪੁਲਿਸ ਦੇ ਆਪ੍ਰੇਸ਼ਨ ਰੈਡ ਰੋਜ਼ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਥਿਤੀ ਵਿੱਚ ਬਹੁਤ ਸੁਧਾਰ ਹੋਇਆ ਹੈ।ਇਸੇ ਤਰ੍ਹਾਂ ਗੈਰ-ਕਾਨੂੰਨੀ ਸ਼ਰਾਬ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਨਕਲੀ ਸ਼ਰਾਬ ਦੇ ਦੁਖਾਂਤ ਦੇ ਸਾਰੇ ਦੋਸ਼ੀਆਂ ਅਤੇ ਖੰਨਾ ਗੈਰ-ਕਾਨੂੰਨੀ ਫੈਕਟਰੀ ਕੇਸ ਦੀ ਸ਼ਨਾਖਤ ਕਰ ਕੇ ਚਾਰਜਸ਼ੀਟ ਕਰਨ ਦੇ ਨਾਲ ਸਪਲਾਈ ਚੇਨ ਤੋੜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਕਾਨੂੰਨੀ ਪ੍ਰਣਾਲੀ ਹੌਲੀ ਚੱਲਦੀ ਹੈ ਜਿਸ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਦੇਰੀ ਹੁੰਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਮਾਫੀਆ (ਰੇਤ, ਸ਼ਰਾਬ, ਟਰਾਂਸਪੋਰਟ, ਨਸ਼ਾ ਆਦਿ) ਨੂੰ ਖਤਮ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਦਾ ਲੱਕ ਬੁਰੀ ਤਰ੍ਹਾਂ ਤੋੜ ਦਿੱਤਾ ਗਿਆ ਹੈ ਪਰ ਉਨ੍ਹਾਂ ਕਿਹਾ ਕਿ ਇਹ ਹੌਲੀ-ਹੌਲੀ ਪ੍ਰਕਿਰਿਆ ਹੈ ਅਤੇ ਇਹ ਇਕ ਦਿਨ ਵਿੱਚ ਨਹੀਂ ਹੋ ਸਕਦਾ।ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਰੇਤੇ ਰਾਹੀਂ ਹੁੰਦੀ 35 ਕਰੋੜ ਰੁਪਏ ਦੀ ਆਮਦਨ ਮੌਜੂਦਾ ਸਮੇਂ ਵਿੱਚ ਵਧ ਹੋ ਕੇ 350 ਕਰੋੜ ਰੁਪਏ ਤੱਕ ਪੁੱਜ ਜਾਣ ਬਾਰੇ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਗਤੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਹੀ ਹੈ। ਇਸੇ ਤਰ੍ਹਾਂ ਸ਼ਰਾਬ ਦੀ ਖਰੀਦ ਤੋਂ ਆਬਕਾਰੀ ਕਮਾਈ ਜਿਹੜੀ ਅਕਾਲੀ ਸਰਕਾਰ ਸਮੇਂ 4300 ਕਰੋੜ ਰੁਪਏ ਸੀ, ਉਹ ਮੌਜੂਦਾ ਵਿੱਤੀ ਵਰ੍ਹੇ ਵਿੱਚ 7200 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਹ ਸਭ ਕੋਵਿਡ ਦੀ ਸਥਿਤੀ ਕਾਰਨ ਪੈਦਾ ਹੋਈਆਂ ਸਮੱਸਿਆਂ ਦੇ ਬਾਵਜੂਦ ਸੰਭਵ ਹੋਇਆ ਹੈ।ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਜੋ ਮੌਜੂਦਾ ਸਮੇਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ ਜਿਸ ਦੀ ਉਤਰ ਪ੍ਰਦੇਸ਼ ਵੱਲੋਂ ਸਪੁਰਦਗੀ ਮੰਗੀ ਗਈ ਹੈ, ਖਿਲਾਫ ਅਪਰਾਧਿਕ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਮਲਾ ਅਦਾਲਤ ਦੇ ਅਧੀਨ ਹੈ। ਪਰ ਉਨ੍ਹਾਂ ਕਿਹਾ ਕਿ ਜੇ ਅੰਸਾਰੀ ਨੇ ਪੰਜਾਬ ਵਿੱਚ ਜੁਰਮ ਕੀਤਾ ਹੈ ਤਾਂ ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

Previous Post

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

Next Post

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

Recommended

ਤੇਲੰਗਾਨਾ: ਬੋਰਵੈਲ ਵਿੱਚ ਡਿੱਗੇ 3 ਸਾਲ ਦੇ ਮਾਸੂਮ ਦੀ ਮੌਤ

ਤੇਲੰਗਾਨਾ: ਬੋਰਵੈਲ ਵਿੱਚ ਡਿੱਗੇ 3 ਸਾਲ ਦੇ ਮਾਸੂਮ ਦੀ ਮੌਤ

May 28, 2020
ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

June 7, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In