• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਸੀਂ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੇ ਹਾਂ, ਜੇ ਰਾਸ਼ਟਰਪਤੀ ਨੇ ਪੰਜਾਬ ਦੇ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਜਾਵਾਂਗੇ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
March 19, 2021
in Punjab, ਕਾਰੋਬਾਰ
0
ਅਸੀਂ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੇ ਹਾਂ, ਜੇ ਰਾਸ਼ਟਰਪਤੀ ਨੇ ਪੰਜਾਬ ਦੇ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਜਾਵਾਂਗੇ: ਕੈਪਟਨ ਅਮਰਿੰਦਰ ਸਿੰਘ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕੇਂਦਰ ਨੂੰ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨਾਲ ਨਵੇਂ ਸਿਰਿਓ ਗੱਲਬਾਤ ਕਰਕੇ ਨਵੇਂ ਕਾਨੂੰਨ ਲਿਆਉਣ ਦੀ ਕੀਤੀ ਅਪੀਲ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪੱਸ਼ਟ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਪੂਰੀ ਤਰ੍ਹਾਂ ਖਿਲਾਫ ਹੈ, ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਅਤੇ ਇਸ ਮਾਮਲੇ ਉਤੇ ਕਿਸਾਨਾਂ ਨਾਲ ਨਵੇਂ ਸਿਰਿਓ ਗੱਲਬਾਤ ਕਰਕੇ ਨਵੇਂ ਕਾਨੂੰਨ ਲਿਆਵੇ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕਰਦਿਆਂ ਕਿਹਾ, ”ਜੇ ਰਾਸ਼ਟਰਪਤੀ ਨੇ ਸੂਬੇ ਦੇ ਸੋਧਨਾ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ।” ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵਿਧਾਨ ਸਭਾ ਵਿੱਚ ਸਾਰੀਆਂ ਪਾਰਟੀਆਂ ਦੀ ਵੋਟਿੰਗ ਨਾਲ ਸਰਵਸੰਮਤੀ ਨਾਲ ਪਾਸ ਕੀਤੇ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਅੱਗੇ ਭੇਜਣ ਦੀ ਬਜਾਏ ਰਾਜਪਾਲ ਨੇ ਆਪਣੇ ਕੋਲ ਰੋਕ ਕੇ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਦੁਖਾਂਤ ਸੀ ਕਿ ਇਸ ਮੁੱਦੇ ਉਤੇ ਅਕਾਲੀਆਂ ਤੇ ਆਪ ਵੱਲੋਂ ਬਾਅਦ ਵਿੱਚ ਸਿਆਸੀ ਖੇਡਾਂ ਖੇਡਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।ਸੂਬਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਗੱਲਬਾਤ ਵਿੱਚ ਆਈ ਖੜੋਤ ਨੂੰ ਖਤਮ ਕਰਨ ਲਈ ਉਨ੍ਹਾਂ ਨੂੰ ਕੋਈ ਵੀ ਵਿਚਕਾਰਲਾ ਰਾਹ ਨਹੀਂ ਲੱਭ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਅਤੇ ਕਿਸਾਨਾਂ ਨਾਲ ਬੈਠ ਕੇ ਇਨ੍ਹਾਂ ਦੀ ਜਗ੍ਹਾਂ ਨਵੇਂ ਕਾਨੂੰਨ ਬਣਾਉਣੇ ਚਾਹੀਦੇ ਹਨ।ਉਨ੍ਹਾਂ ਕੇਂਦਰ ਨੂੰ ਪੁੱਛਿਆ, ”ਇਸ ਨੂੰ ਵੱਕਾਰ ਦਾ ਸਵਾਲ ਬਣਾਉਣ ਦੀ ਕੀ ਲੋੜ ਹੈ?” ਕਿਸਾਨ ਅੰਦੋਲਨ ਵਿੱਚ ਔਰਤਾਂ ਤੇ ਬਜ਼ੁਰਗਾਂ ਨਾਲ ਬੈਠੇ ਗਰੀਬ ਕਿਸਾਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ, ”ਆਪਣੇ ਅੜੀਅਲ ਰਵੱਈਏ ਨਾਲ ਤੁਸੀਂ ਹੋਰ ਕਿੰਨੇ ਕਿਸਾਨਾਂ ਦੀ ਮੌਤ ਹੋਣ ਦੇਣਾ ਚਾਹੁੰਦੇ ਹੋ?” ਉਨ੍ਹਾਂ ਕਿਹਾ ਕਿ ਜਦੋਂ ਤੋਂ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਇਕੱਲੇ ਪੰਜਾਬ ਦੇ ਹੀ 112 ਕਿਸਾਨ ਫੌਤ ਹੋ ਚੁੱਕੇ ਹਨ। ਉਨ੍ਹਾਂ ਪੁੱਛਿਆ, ”ਪਿਛਲੇ ਸਮਿਆਂ ਵਿੱਚ ਸੰਵਿਧਾਨ ਵਿੱਚ 100 ਤੋਂ ਵੱਧ ਸੋਧਾਂ ਹੋ ਚੁੱਕੀਆਂ ਹਨ ਤਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਮੁੜ ਅਜਿਹਾ ਕਿਉਂ ਨਹੀਂ ਕੀਤਾ ਜਾ ਸਕਦਾ?”ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਸਮਝਣ ਵਿੱਚ ਅਸਫਲ ਰਹੇ ਹਨ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਲੰਮੇ ਸਮੇਂ ਤੋਂ ਅਜ਼ਮਾਏ ਸਬੰਧਾਂ ਨੂੰ ਤੋੜਨ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਵੇਂ ਕਾਨੂੰਨ ਮੌਜੂਦਾ ਪ੍ਰਣਾਲੀ ਵਿਚ ਕੋਈ ਸੁਧਾਰ ਨਹੀਂ ਕਰਨਗੇ ਬਲਕਿ ਖੇਤੀਬਾੜੀ ਸੈਕਟਰ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀ ਥਾਂ ਅਣਜਾਣ ਕਾਰਪੋਰੇਟਾਂ ਦੇ ਆਉਣ ਨਾਲ ਗਰੀਬ ਕਿਸਾਨ (ਪੰਜਾਬ ਦੇ 75 ਫੀਸਦੀ ਕਿਸਾਨ) ਲੋੜ ਪੈਣ ‘ਤੇ ਕਿੱਥੇ ਜਾਣਗੇ? ਉਨ੍ਹਾਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਸਬੰਧੀ ਐਫ.ਸੀ.ਆਈ. ਦੀ ਨਵੀਂ ਨੀਤੀ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦਿੱਲੀ ਖੇਤੀਬਾੜੀ ਨੂੰ ਸਮਝ ਨਹੀਂ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਨੀਤੀ ਦੇ ਹੱਕ ਵਿਚ ਨਹੀਂ ਹਨ।ਮੁੱਖ ਮੰਤਰੀ ਨੇ ਕਿਹਾ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਨੂੰ ਇਸ ਮਾਮਲੇ ਸਬੰਧੀ ਕਾਨੂੰਨ ਬਣਾਉਣ ਦਾ ਕੋਈ ਅਧਿਕਾਰ ਨਹੀਂ ਸੀ। ਉਨ੍ਹਾਂ ਨੇ ਸੂਬੇ ਦੀਆਂ ਸ਼ਕਤੀਆਂ ਵਿੱਚ ਅੜਿਕਾ ਪੈਦਾ ਕਰਕੇ ਸੰਵਿਧਾਨ ਵਿਚ ਦਰਜ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਿਆ ਕੀਤੀ।ਖੇਤੀ ਕਾਨੂੰਨਾਂ ਸਬੰਧੀ ਫੈਸਲੇ ਲਈ ਕੇਂਦਰ ਸਰਕਾਰ ਦੀ ਉੱਚ ਤਾਕਤੀ ਕਮੇਟੀ ਦੇ ਮੈਂਬਰ ਹੋਣ ਬਾਰੇ ਉਨ੍ਹਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਫੇਰ ਸਪੱਸ਼ਟ ਕੀਤਾ ਕਿ ਜਦੋਂ ਪੈਨਲ ਦੀ ਸ਼ੁਰੂਆਤ ਕੀਤੀ ਗਈ ਤਾਂ ਪੰਜਾਬ ਇਸ ਦਾ ਮੈਂਬਰ ਹੀ ਨਹੀਂ ਸੀ ਅਤੇ ਇਸ ਦੀ ਪਹਿਲੀ ਮੀਟਿੰਗ ਵਿੱਚ ਨੀਤੀਗਤ ਫੈਸਲੇ (ਪੰਜਾਬ ਦੀ ਗੈਰ-ਹਾਜ਼ਰੀ ਵਿੱਚ) ਪਹਿਲਾਂ ਹੀ ਲੈ ਲਏ ਗਏ ਸਨ ਅਤੇ ਪੰਜਾਬ ਨੂੰ ਬਾਅਦ ਵਿੱਚ ਸ਼ਾਮਲ ਕੀਤਾ ਗਿਆ ਸੀ। ਦੂਜੀ ਮੀਟਿੰਗ ਵਿੱਚ ਵਿੱਤੀ ਏਜੰਡੇ ਸਬੰਧੀ ਚਰਚਾ ਹੋਈ ਅਤੇ ਤੀਸਰੀ ਮੀਟਿੰਗ ਵਿਚ ਖੇਤੀਬਾੜੀ ਸਕੱਤਰ ਮੌਜੂਦ ਸਨ। ਉਨ੍ਹਾਂ ਇਸ ਸਬੰਧੀ ਵਿਰੋਧੀ ਧਿਰ ਦੇ ਬੇਬੁਨਿਆਦ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ”ਮੈਂ ਇਸ ਪ੍ਰਕਿਰਿਆ ਦਾ ਹਿੱਸਾ ਕਿੱਥੋਂ ਬਣ ਗਿਆ?”ਰਾਜਪਾਲ ਵੱਲੋਂ ਸੂਬੇ ਦੇ ਬਿੱਲਾਂ ਨੂੰ ਅਜੇ ਤੱਕ ਰੋਕੇ ਰੱਖਣ ਸਬੰਧੀ ਮੁੱਖ ਮੰਤਰੀ ਨੇ ਪੁੱਛਿਆ, ”ਕੀ ਅਸੀਂ ਲੋਕਤੰਤਰੀ ਦੇਸ਼ ਦਾ ਹਿੱਸਾ ਹਾਂ ਜਾਂ ਨਹੀ?” ਪੰਜਾਬ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਅਤੇ ਰਾਜਪਾਲ ਵੱਲੋਂ ਇਨ੍ਹਾਂ ਨੂੰ ਰੋਕਣਾ ਨਹੀਂ ਸ਼ੋਭਦਾ। ਸੰਵਿਧਾਨ ਦੀ ਧਾਰਾ 254 (2) ਤਹਿਤ ਰਾਜਪਾਲ ਦਾ ਫਰਜ਼ ਬਣਦਾ ਸੀ ਕਿ ਉਹ ਇਨ੍ਹਾਂ ਬਿੱਲਾਂ ਨੂੰ ਸਹਿਮਤੀ ਲਈ ਰਾਸ਼ਟਰਪਤੀ ਕੋਲ ਭੇਜਦੇ। ਉਨ੍ਹਾਂ ਯਾਦ ਦਿਵਾਇਆ ਕਿ ਭੂਮੀ ਗ੍ਰਹਿਣ ਐਕਟ ਦੇ ਮਾਮਲੇ ਵਿਚ, ਭਾਜਪਾ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਨੇ ਵੀ ਇਸੇ ਤਰ੍ਹਾਂ ਦੇ ਸੋਧ ਬਿੱਲ ਪਾਸ ਕੀਤੇ ਸਨ ਜਿਸ ਬਾਰੇ ਉਸ ਵੇਲੇ ਦੇ ਰਾਸ਼ਟਰਪਤੀ ਨੇ ਸਹਿਮਤੀ ਦਿੱਤੀ ਸੀ।

Previous Post

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

Next Post

ਭਾਰਤ ਦੌਰੇ ਤੇ ਆ ਰਹੇ ਹਨ ਅਮਰੀਕਾ ਦੇ ਰੱਖਿਆ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭਾਰਤ ਦੌਰੇ ਤੇ ਆ ਰਹੇ ਹਨ ਅਮਰੀਕਾ ਦੇ ਰੱਖਿਆ ਮੰਤਰੀ

ਭਾਰਤ ਦੌਰੇ ਤੇ ਆ ਰਹੇ ਹਨ ਅਮਰੀਕਾ ਦੇ ਰੱਖਿਆ ਮੰਤਰੀ

Recommended

ਵਿੱਤ ਮੰਤਰੀ ਦਾ ਦਫਤਰ ਘੇਰਨ ਜਾ ਰਹੇ ਆਪ ਵਰਕਰਾਂ ਤੇ ਪੁਲਿਸ ’ਚ ਖਿੱਚ ਧੂਹ

ਵਿੱਤ ਮੰਤਰੀ ਦਾ ਦਫਤਰ ਘੇਰਨ ਜਾ ਰਹੇ ਆਪ ਵਰਕਰਾਂ ਤੇ ਪੁਲਿਸ ’ਚ ਖਿੱਚ ਧੂਹ

June 24, 2020
ਪੰਜਾਬ ‘ਖੇਤੀਬਾੜੀ ਬੁਨਿਆਦੀ ਢਾਂਚਾ ਫੰਡ’ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ- ਵਿਧਾਇਕ ਸ਼ੈਰੀ ਕਲਸੀ

ਪੰਜਾਬ ‘ਖੇਤੀਬਾੜੀ ਬੁਨਿਆਦੀ ਢਾਂਚਾ ਫੰਡ’ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ- ਵਿਧਾਇਕ ਸ਼ੈਰੀ ਕਲਸੀ

July 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In