ਮੁੱਖ ਮੰਤਰੀ ਨੇ ਕੋਰੋਨਾ ਸਥਿਤੀ ‘ਤੇ ਲਈ ਊੱਚ ਪੱਧਰੀ ਮੀਟਿੰਗ, ਐਸਓਪੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ – ਹਰਿਆਣਾ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੂਰੇ ਰਾਜ ਵਿਚ ਹਾਲ ਹੀ ਵਿਚ ਕੋਵਿਡ-19 ਮਾਮਲਿਆਂ ਵਿਚ ਹੋਏ ਵਾਧੇ ਨੂੰ ਕੰਟਰੋਲ ਕਰਨ ਦੇ ਲਈ ਜਿਲ੍ਹਾ, ਬਲਾਕ ਅਤੇ ਪਿੰਡ ਪੱਧਰ ‘ਤੇ ਟੇਸਟ, ਟਰੈਕ ਐਂਡ ਟਰੀਟ ਰਣਨੀਤੀ ਦੇ ਪ੍ਰਭਾਵੀ ਲਾਗੂ ਕਰਨ ਨੂੰ ਅਪਣਾਇਆ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਪ੍ਰਸਾਸ਼ਨਿਕ ਸਕੱਤਰਾਂ, ਜਿਲ੍ਹਾ ਡਿਪਟੀ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਸਬੰਧਿਤ ਹੋਰ ਅਧਿਕਾਰੀਆਂ ਦੇ ਨਾਲ ਕੋਵਿਡ-19 ਸਥਿਤੀ ਤੇ ਟੀਕਾਕਰਣ ‘ਤੇ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸਿਹਤ ਅਤੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਅੰਬਾਲਾ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਮੀਟਿੰਗ ਵਿਚ ਸ਼ਾਮਿਲ ਹੋਏ।ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਕੋਵਿਡ-19 ਮਾਮਲਿਆਂ ਨਾਲ ਵਾਧੇ ਦੇ ਕਾਰਨ ਉਤਪਨ ਹੋ ਸਕਣ ਵਾਲੀ ਕਿਸੇ ਵੀ ਪਰਿਸਥਿਤੀ ਨਾਲ ਨਜਿਠਣ ਲਈ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕੋਵਿਡ-19 ਦੇ ਪ੍ਰਬੰਧਨ ਦੀ ਤਿਆਰੀਆਂ ਵਿਚ ਤੇਜੀ ਲਿਆਉਣ, ਕਨਟੈਕਟ ਟ੍ਰੇਸਿੰਗ, ਕਲੀਨੀਕਲ ਮੈਨੇਜਮੈਂਟ ‘ਤੇ ਵੱਧ ਧਿਆਨ ਕੇਂਦ੍ਰਿਤ ਕਰਨ, ਕੜੀ ਨਿਗਰਾਨੀ ਦੇ ਨਾਲ-ਨਾਲ ਜਨ-ਜਾਗਰੁਕਤਾ ਗਤੀਵਿਧੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਡਿਸਟੈਂਸਿੰਗ ਮਾਨਦੰਡਾਂ ਅਤੇ ਮਾਨਕ ਸੰਚਾਲਨ ਪ੍ਰਕ੍ਰਿਆ (ਐਸਓਪੀ) ਦਾ ਪਾਲਣ ਕਰਨਾ ਜਰੂਰੀ ਹੈ ਅਤੇ ਇਸ ਨੂੰ ਸਹੀ ਮਾਇਨੇ ਵਿਚ ਲਾਗੂ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ-19 ਰਣਨੀਤੀਆਂ ਨੁੰ ਲਾਗੂ ਕਰਨ ਸਮੇਂ ਬਹੁਤ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ ਤਾਂ ਜੋ ਆਮ ਜਨਤਾ ਦੇ ਵਿਚ ਕਿਸੇ ਤਰ੍ਹਾ ਦਾ ਡਰ ਦਾ ਮਾਹੌਲ ਪੈਦਾ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਹਰੇਕ ਜਿਲ੍ਹੇ, ਪਿੰਡ ਅਤੇ ਬਲਾਕ ਪੱਧਰ ‘ਤੇ ਕੋਰੋਨਾ ਮਾਮਲਿਆਂ ‘ਤੇ ਨਿਯਮਤ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਕੰਟੇਨਮੈਂਟ ਜੋਨ ਦੀ ਨਿਗਰਾਨੀ ਦੇ ਬਾਰੇ ਵਿਚ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਜਰੂਰੀ ਹੋਵੇ ਤਾਂ ਮਾਈਕਰੋ ਕੰਟੇਨਮੈਂਟ ਜੋਨ ਐਲਾਨ ਕੀਤੇ ਜਾਣ ਅਤੇ ਇੰਨ੍ਹਾਂ ਵਿਚ ਐਂਟਰੀ ਤੇ ਏਗਜਿਟ ਪੁਆਇੰਟ, ਕਾਨਟੈਕਟ ਟ੍ਰੇਸਿੰਗ ਅਤੇ ਕਲੀਨੀਕਲ ਮੈਨੈਜਮੇਂਟ ਪ੍ਰਾਥਮਿਕਤਾ ਨਾਲ ਧਿਆਨ ਦਿੱਤਾ ਜਾਵੇ।