ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਸੌ-ਫੀਸਦੀ ਫਸਲ ਰਜਿਸਟ੍ਰੇਸ਼ਣ ਯਕੀਨੀ ਕਰਨ ਅਧਿਕਾਰੀ – ਮੁੱਖ ਮੰਤਰੀ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕੋਵਿਡ-19 ਮਾਮਲਿਆਂ ਵਿਚ ਅਚਾਨਕ ਹੋਇਆ ਵਾਧੇ ਨੂੰ ਧਿਆਨ ਵਿਚ ਰੱਖਦੇ ਹੋਏ 1 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜਨ ਵਿਚ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਰੀਦ ਕੇਂਦਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕਦਾ ਹੈ ਤਾਂ ਜੋ ਕਿਸਾਨਾਂ ਤੇ ਆੜਤੀਆਂ ਨੂੰ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦੀ ਖਰੀਦ ਪ੍ਰਕ੍ਰਿਆ ਦੌਰਾਨ ਸੂਬਾ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਸੌ-ਫੀਸਦੀ ਆਨਲਾਇਨ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ ਸਾਲ ਸੂਬਾ ਸਰਕਾਰ ਨੇ 50 ਫੀਸਦੀ ਤੋਂ ਵੱਧ ਭੁਗਤਾਨ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਕੀਤਾ ਸੀ ਅਤੇ ਬਾਕੀ ਭੁਗਾਤਾਨ ਆੜਤੀਆਂ ਰਾਹੀਂ ਦੇਣਾ ਯਕੀਨੀ ਕੀਤਾ ਸੀ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਸਬੰਧ ਵਿਚ ਆੜਤੀਆਂ ਨਾਲ ਗਲਬਾਤ ਕਰ ਲਈ ਜਾਵੇ।ਮੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਇੱਥੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਪ੍ਰਸਾਸ਼ਨਿਕ ਸਕੱਤਰਾਂ, ਜਿਲ੍ਹਾ ਡਿਪਟੀ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ, ਨਗਰ ਨਿਗਮ ਕਮਿਸ਼ਨਰਾਂ, ਮੁੱਖ ਅਤੇ ਸੀਨੀਅਰ ਮੈਡੀਕਲ ਅਧਿਕਾਰੀਆਂ, ਭਾਰਤੀ ਡਾਕਟਰ ਐਸੋਸਇਏਸ਼ਨ ਦੇ ਸਟੇਟ ਅਤੇ ਜਿਲ੍ਹਾ ਚੈਪਟਰ ਦੇ ਨਾਲ ਕੋਵਿਡ-19 ਸਥਿਤੀ ਤੇ ਟੀਕਾਕਰਣ, ਖਰੀਦ ਵਿਵਸਥਾ ਅਤੇ ਹੋਰ ਮੁਦਿਆਂ ‘ਤੇ ਹੋਈ ਸਮੀਖਿਆ ਮੀਟਿੰਗ ਵਿਚ ਦਿੱਤੇ। ਸਿਹਤ ਅਤੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਅੰਬਾਲਾ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਮੀਟਿੰਗ ਵਿਚ ਸ਼ਾਮਿਲ ਹੋਏ।ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਉਂਕਿ ਫਸਲ ਕਟਾਈ ਦਾ ਮੌਸਮ ਨੇੜੇ ਹੈ, ਇਸ ਲਈ ਖਰੀਦ ਕੇਂਦਰਾਂ ਵਿਚ ਕਾਫੀ ਵਿਵਸਥਾ ਯਕੀਨੀ ਕੀਤੀ ਜਾਵੇ।ਸ੍ਰੀ ਮਨੋਹਰ ਲਾਲ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੋਵਿਡ-19 ਮਾਮਲਿਆਂ ਵਿਚ ਵਾਧੇ ਦੇ ਮੱਦੇਨਜਰ ਖਰੀਦ ਕੰਮਾਂ ਵਿਚ ਲੱਗੇ ਲੋਕਾਂ ਦੇ ਸਿਹਤ ਜੋਖਿਮ ਨੂੰ ਘੱਟ ਕਰਨ ਲਈ ਪਹਿਲਾਂ ਦੀ ਤਰ੍ਹਾ ਕਾਫੀ ਸੁਰੱਖਿਆ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਜਿਲ੍ਹਾ ਡਿਪਟੀ ਕਮਿਸ਼ਨਰ ਯਕੀਨੀ ਕਰਨ ਕਿ ਹਰੇਕ ਖਰੀਦ ਕੇਂਦਰ ‘ਤੇ ਕੋਵਿਡ-19 ਸੁਰੱਖਿਆ ਪੋ੍ਰਟੋਕਾਲ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਵਿਚ ਵਿਵਸਥਾ ਨੂੰ ਮਜਬੂਤ ਬਨਾਉਣ ਦੇ ਨਾਲ-ਨਾਲ ਮਜਦੂਰਾਂ ਦੀ ਉਪਲਬਧਤਾ, ਧਰਮ ਕੰਡਾ, ਬਾਰਦਾਨਾ ਅਤੇ ਸਿਲਾਈ ਮਸ਼ੀਨ ਆਦਿ ਦੀ ਵਿਵਸਥਾ ਯਕੀਨੀ ਕਰਣ।ਉਨ੍ਹਾਂ ਨੇ ਮੰਡੀਆਂ ਤੋਂ ਫਸਲਾਂ ਦਾ ਸਮੇਂ ‘ਤੇ ਉਠਾਨ ਯਕੀਨੀ ਕਰਨ ਦੇ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮੰਡੀਆਂ ‘ਤੇ ਟ੍ਰਾਂਸਪੋਰਟ ਦੀ ਵਿਆਪਕ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਅਤੇ ਜੇਕਰ ਕੋਈ ਟ੍ਰਾਂਸਪੋਟਰ 48 ਘੰਟਿਆਂ ਦੇ ਅੰਦਰ ਫਸਲ ਦਾ ਉਠਾਨ ਕਰਨ ਵਿਚ ਅਸਫਲ ਰਹਿੰਦਾ ਹੈ ਤਾਂ ਡਿਪਟੀ ਕਮਿਸ਼ਨਰ ਹੋਰ ਵੈਕਲਪਿਕ ਟ੍ਰਾਂਸਪੋਰਟ ਵਿਵਸਥਾ ਕਰ ਫਸਲ ਦਾ ਉਠਾਨ ਯਕੀਨੀ ਕਰਨ, ਤਾਂ ਜੋ ਆੜਤੀਆਂ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਸਮਸਿਆ ਨਾ ਆਏ।ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਫਸਲਾਂ ਦਾ ਸੌ-ਫੀਸਦੀ ਰਜਿਸਟ੍ਰੇਸ਼ਣ ਅਤੇ ਖਾਲੀ ਪਈ ਖੇਤੀਬਾੜੀ ਯੋਗ ਜਮੀਨ ਦਾ ਰਜਿਸਟ੍ਰੇਸ਼ਣ ਵੀ ਯਕੀਨੀ ਕੀਤਾ ਜਾਵੇ।ਮੀਟਿੰਗ ਵਿਚ ਮੁੱਖ ਸਕੱਤਰ ਵਿਜੈ ਵਰਧਨ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸੰਜੀਵ ਕੌਸ਼ਲ, ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਨਿਗਮ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ, ਸਕੁਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਮਹਾਵੀਰ ਸਿੰਘ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਉਦਯੋਗ ਅਤੇ ਵਪਾਰ ਵਿਭਾਗ ਦੇ ਪ੍ਰਧਾਨ ਸਕੱਤਰ ਵਿਜਯੇਂਦਰ ਕੁਮਾਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ, ਆਯੂਸ਼ਮਾਨ ਭਾਰਤ ਹਰਿਆਣਾ ਸਿਹਤ ਸਰੰਖਣ ਅਥਾਰਿਟੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਮਨੀਤ ਪੀ. ਕੁਮਾਰ, ਮੁੱਖ ਮੰਤਰੀ ਦੀ ਉੱਪ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ, ਸ਼ਹਿਰੀ ਸਥਾਨਕ ਵਿਭਾਗ ਦੇ ਨਿਦੇਸ਼ਕ ਆਸ਼ੋਕ ਕੁਮਾਰ ਮੀਣਾ, ਕੌਮੀ ਸਿਹਤ ਮਿਸ਼ਨ, ਹਰਿਆਣਾ ਦੇ ਮਿਸ਼ਨ ਨਿਦੇਸ਼ਕ ਪ੍ਰਭਜੋਤ ਸਿੰਘ, ਪੁਲਿਸ ਮਹਾਨਿਦੇਸ਼ਕ ਮਨੋਜ ਯਾਦਵ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।