ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗਾਂ ਦੇ ਕੰਮ-ਕਾਜ ਦਾ ਮੁਲਾਂਕਣ ਕਰਨ ਦੀ ਨਿਰੰਤਰਤਾ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਬੰਧੀ ਵੀ ਵਿਚਾਰ-ਵਟਾਂਦਰਾਂ ਕੀਤਾ। ਇਸ ਮੌਕੇ ਸ. ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਵੀ ਮੌਜੂਦ ਸਨ। ਸ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਮਾਣਮੱਤੀ ਸੰਸਥਾ ਦੇ ਜ਼ੁੰਮੇਵਾਰ ਅਧਿਕਾਰੀ ਹੁੰਦਿਆਂ ਸਭ ਦਾ ਫ਼ਰਜ਼ ਹੈ ਕਿ ਸੰਸਥਾ ਦੀ ਬਿਹਤਰੀ ਲਈ ਵਚਨਬੱਧ ਰਹੀਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਧਿਕਾਰੀਆਂ ਨੇ ਵੀ ਵਿਚਾਰ ਸਾਂਝੇ ਕੀਤੇ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਮੁਖਤਾਰ ਸਿੰਘ, ਸ. ਗੁਰਦਿਆਲ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਮੇਜਰ ਸਿੰਘ ਆਦਿ ਮੌਜੂਦ ਸਨ।