• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਦੀ ਜਨਰਲ ਬਾਜਵਾ ਨੂੰ ਨਸੀਹਤ, ਅਮਨ ਦੇ ਮੁੱਦੇ ਉਤੇ ਫੋਕੇ ਵਾਅਦਿਆਂ ਵਾਲੀ ਲਫ਼ਾਜ਼ੀ ਛੱਡੋ, ਅਮਲ ਕਰੋ

Asli Punjabi by Asli Punjabi
March 20, 2021
in Punjab, Top Stories
0
ਕੈਪਟਨ ਅਮਰਿੰਦਰ ਸਿੰਘ ਦੀ ਜਨਰਲ ਬਾਜਵਾ ਨੂੰ ਨਸੀਹਤ, ਅਮਨ ਦੇ ਮੁੱਦੇ ਉਤੇ ਫੋਕੇ ਵਾਅਦਿਆਂ ਵਾਲੀ ਲਫ਼ਾਜ਼ੀ ਛੱਡੋ, ਅਮਲ ਕਰੋ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ – ਪਾਕਿਸਤਾਨ ਵੱਲੋਂ ਮਦਦ ਪ੍ਰਾਪਤ ਅਤਿਵਾਦ ਨੂੰ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਦੇ ਆਮ ਵਾਂਗ ਹੋਣ ਵਿੱਚ ਸਭ ਤੋਂ ਵੱਡਾ ਅੜਿੱਕਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਨਸੀਹਤ ਦਿੱਤੀ ਕਿ ਉਹ ਭਾਰਤ ਨਾਲ ਅਮਨ ਦੇ ਮੁੱਦੇ ਉਤੇ ਲੱਛੇਦਾਰ ਭਾਸ਼ਣ ਦੇਣ ਦੀ ਬਜਾਏ ਪੁਖਤਾ ਕਾਰਵਾਈ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਨੂੰ ਪਹਿਲਾਂ ਆਈ.ਐਸ.ਆਈ. ਨੂੰ ਕੰਟਰੋਲ ਕਰਨਾ ਚਾਹੀਦਾ ਹੈ, ਉਸ ਤੋਂ ਬਾਅਦ ਹੀ ਭਾਰਤ-ਪਾਕਿ ਰਿਸ਼ਤਿਆਂ ਵਿੱਚ ਸਥਿਰਤਾ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪ੍ਰਤੀ ਨਰਮ ਰੁਖ਼ ਭਾਰਤ ਨੂੰ ਉਦੋਂ ਤੱਕ ਵਾਰਾ ਨਹੀਂ ਖਾ ਸਕਦਾ, ਜਦੋਂ ਤੱਕ ਪਾਕਿਸਤਾਨ ਆਪਣੇ ਫੋਕੇ ਵਾਅਦਿਆਂ ਦੀ ਥਾਂ ਪੁਖ਼ਤਾ ਅਮਲਾਂ ਨਾਲ ਆਪਣੀ ਸੰਜੀਦਗੀ ਸਾਬਤ ਨਹੀਂ ਕਰ ਦਿੰਦਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ”ਸਰਹੱਦ ਪਾਰ ਤੋਂ ਭਾਰਤ ਵਿੱਚ ਘੁਸਪੈਠ ਹਾਲੇ ਵੀ ਜਾਰੀ ਹੈ ਅਤੇ ਸਰਹੱਦਾਂ ਉਤੇ ਰੋਜ਼ਾਨਾ ਭਾਰਤੀ ਫੌਜੀ ਮਾਰੇ ਜਾ ਰਹੇ ਹਨ। ਪਾਕਿਸਤਾਨ ਤੋਂ ਹਰ ਰੋਜ਼ ਡਰੋਨਾਂ ਰਾਹੀਂ ਪੰਜਾਬ ਵਿੱਚ ਹਥਿਆਰ ਤੇ ਹੈਰੋਇਨ ਪਹੁੰਚਾਈ ਜਾ ਰਹੀ ਹੈ। ਮੇਰੇ ਸੂਬੇ ਵਿੱਚ ਰੋਜ਼ਾਨਾ ਗੜਬੜੀਆਂ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਪਹਿਲਾਂ ਇਹ ਸਭ ਕੁੱਝ ਰੁਕਣਾ ਚਾਹੀਦਾ ਹੈ ਤਾਂ ਹੀ ਅਸੀਂ ਅਮਨ ਲਈ ਗੱਲਬਾਤ ਕਰ ਸਕਾਂਗੇ।”ਮੁੱਖ ਮੰਤਰੀ ਨੇ 1964 ਵਿੱਚ ਪੱਛਮੀ ਕਮਾਂਡ ਵਿੱਚ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ ਦੇ ਏ.ਡੀ.ਸੀ. ਵਜੋਂ ਆਪਣੇ ਨਿੱਜੀ ਤਜਰਬਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਦਾ ਭਰੋਸਾ ਜਿੱਤਣ ਲਈ ਪਾਕਿਸਤਾਨ ਨੂੰ ਅਮਨ ਦੀ ਕੋਸ਼ਿਸ਼ ਦੀ ਪੇਸ਼ਕਸ਼ ਲਈ ਬਹੁਤ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ”ਉਦੋਂ ਸਾਨੂੰ ਪੱਛਮੀ ਸਰਹੱਦ ਤੋਂ ਰੋਜ਼ਾਨਾ ਗੋਲੀਬਾਰੀ ਤੇ ਗੜਬੜੀ ਦੀਆਂ ਰਿਪੋਰਟਾਂ ਮਿਲਦੀਆਂ ਸਨ, ਜਿਵੇਂ ਕਿ ਹੁਣ ਮਿਲ ਰਹੀਆਂ ਹਨ।”ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਗੱਲ ਜ਼ਰੂਰੀ ਹੈ ਕਿ ਸਿਰਫ਼ ਬਾਜਵਾ ਨਹੀਂ, ਸਗੋਂ ਸਮੁੱਚੀ ਪਾਕਿਸਤਾਨੀ ਫੌਜੀ ਲੀਡਰਸ਼ਿਪ ਭਾਰਤ ਨਾਲ ਸ਼ਾਂਤੀ ਦਾ ਰਾਹ ਪੱਧਰਾ ਕਰਨ ਤੇ ਬੀਤੇ ਦੀਆਂ ਗੱਲਾਂ ਭੁਲਾਉਣ ਵਾਲੇ ਵਿਚਾਰ ਦੇ ਪੱਖ ਵਿੱਚ ਆਏ। ਉਨ੍ਹਾਂ ਕਿਹਾ ਕਿ ਭਾਰਤ ਨੇ ਕਦੀ ਵੀ ਦੋਵਾਂ ਮੁਲਕਾਂ ਵਿਚਾਲੇ ਅਮਨ ਦੇ ਰਾਹ ਵਿੱਚ ਅੜਿੱਕਾ ਨਹੀਂ ਡਾਹਿਆ, ਜਦੋਂ ਕਿ ਪਾਕਿਸਤਾਨ ਵੱਲੋਂ ਹੀ ਇਹ ਅੜਿੱਕੇ ਡਾਹੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਅਮਨ ਪ੍ਰਸਤਾਵਾਂ ਉਤੇ ਭਾਰਤ ਤਾਂ ਹੀ ਯਕੀਨ ਤੇ ਹੁੰਗਾਰਾ ਭਰ ਸਕਦਾ ਹੈ, ਜਦੋਂ ਇਨ੍ਹਾਂ ਸਵਾਲਾਂ ਦਾ ਜਵਾਬ ਮਿਲ ਜਾਵੇ ਕਿ ਕੀ ਉਥੇ ਸਾਰੇ ਜਨਰਲ ਬਾਜਵਾ ਵੱਲੋਂ ਪ੍ਰਗਟਾਏ ਵਿਚਾਰਾਂ ਨਾਲ ਇਤਫ਼ਾਕ ਰੱਖਦੇ ਹਨ? ਕੀ ਉਹ ਸਾਰੇ ਅਤਿਵਾਦੀ ਗਰੁੱਪਾਂ ਦੀ ਸਭ ਤਰ੍ਹਾਂ ਦੀ ਮਦਦ ਤੋਂ ਫੌਰੀ ਹੱਥ ਖਿੱਚਦੇ ਹਨ? ਕੀ ਉਹ ਆਈ.ਐਸ.ਆਈ. ਨੂੰ ਭਾਰਤ ਵਿਚਲੀਆਂ ਸਾਰੀਆਂ ਗਤੀਵਿਧੀਆਂ ਬੰਦ ਕਰਨ ਲਈ ਕਹਿ ਸਕਦੇ ਹਨ? ਅਮਨ ਲਈ ਕੋਈ ਸ਼ਰਤ ਨਾ ਹੋਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀ ਦਾ ਹਮਾਇਤੀ ਰਿਹਾ ਹੈ ਅਤੇ ਸਾਰੇ ਭਾਰਤੀ ਅਮਨ ਚਾਹੁੰਦੇ ਹਨ ਪਰ ਭਾਰਤ ਆਪਣੀ ਸੁਰੱਖਿਆ ਅਤੇ ਅਖੰਡਤਾ ਨਾਲ ਕੋਈ ਸਮਝੌਤਾ ਨਹੀਂ ਕਰ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਵਿੱਚ ਬਣੇ ਹਾਲਾਤ ਅਤੇ ਪਾਕਿਸਤਾਨ ਦੀ ਚੀਨ ਨਾਲ ਵਧਦੀ ਗੰਢ-ਤੁੱਪ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਹੋਰ ਸਰਹੱਦਾਂ ਉਤੇ ਵੀ ਭਾਰਤ ਲਈ ਖ਼ਤਰੇ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਸੱਚੀ-ਮੁੱਚੀ ਭਾਰਤ ਨਾਲ ਅਮਨ ਲਈ ਸੰਜੀਦਾ ਹੈ ਤਾਂ ਉਸ ਨੂੰ ਚੀਨ ਨੂੰ ਇਹ ਸਪੱਸ਼ਟ ਤੇ ਠੋਕਵਾਂ ਸੁਨੇਹਾ ਦੇਣਾ ਪਵੇਗਾ ਕਿ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਉਤੇ ਕਿਸੇ ਵੀ ਤਰ੍ਹਾਂ ਦਾ ਜ਼ੋਖ਼ਮ ਸਹੇੜਨ ਵੇਲੇ ਉਹ (ਪਾਕਿਸਤਾਨ) ਨਾਲ ਨਹੀਂ ਖੜ੍ਹੇਗਾ।

Previous Post

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

Next Post

2022 ਵਿੱਚ ਸੱਤਾ ਦਾ ਘੋੜਾ ਸਾਡਾ ਹੋਵੇਗਾ ਜਾਂ ਘੋੜੇ ਦੀ ਲਗਾਮ ਸਾਡੇ ਹੱਥਾਂ ਵਿੱਚ ਹੋਵੇਗੀ – ਜਸਵੀਰ ਸਿੰਘ ਗੜ੍ਹੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
2022 ਵਿੱਚ ਸੱਤਾ ਦਾ ਘੋੜਾ ਸਾਡਾ ਹੋਵੇਗਾ ਜਾਂ ਘੋੜੇ ਦੀ ਲਗਾਮ ਸਾਡੇ ਹੱਥਾਂ ਵਿੱਚ ਹੋਵੇਗੀ – ਜਸਵੀਰ ਸਿੰਘ ਗੜ੍ਹੀ

2022 ਵਿੱਚ ਸੱਤਾ ਦਾ ਘੋੜਾ ਸਾਡਾ ਹੋਵੇਗਾ ਜਾਂ ਘੋੜੇ ਦੀ ਲਗਾਮ ਸਾਡੇ ਹੱਥਾਂ ਵਿੱਚ ਹੋਵੇਗੀ - ਜਸਵੀਰ ਸਿੰਘ ਗੜ੍ਹੀ

Recommended

ਪਠਾਨਕੋਟ ਵਿਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ

ਪਠਾਨਕੋਟ ਵਿਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ

June 9, 2023
ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

November 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In