ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਰਦਾਸ ਭਾਈ ਸੁਲਤਾਨ ਸਿੰਘ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਨਗਰ ਕੀਰਤਨ ਨਾਲ ਸੰਗਤ ਵਿਚ ਉਤਸ਼ਾਹ ਪੈਦਾ ਹੋਵੇਗਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ ਅਤੇ ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਕਰਨਾ ਹੈ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਫਲਸਫੇ ਨਾਲ ਜੁੜਨ ਦੀ ਅਪੀਲ ਵੀ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਾਡੇ ਸਮਿਆਂ ਵਿਚ ਆਉਣੀ ਸਾਡੀ ਖੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਜਿਸ ਇਲਾਕੇ ਵਿਚ ਜਾਵੇ, ਉਥੋਂ ਦੀਆਂ ਸੰਗਤਾਂ ਭਰਵਾਂ ਸਵਾਗਤ ਕਰਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 1 ਮਈ 2021 ਨੂੰ ਮੁੱਖ ਸਮਾਗਮ ਤੱਕ ਰੋਜ਼ਾਨਾ ਸਵੇਰੇ 10:00 ਤੋਂ 12:00 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਜਾਇਆ ਜਾਵੇਗਾ। ਇਸ ਤੋਂ ਇਲਾਵਾ ਪੰੰਥ ਪ੍ਰਸਿੱਧ ਕਥਾਵਾਚਕ ਇਥੇ ਸਮੇਂ-ਸਮੇਂ ਹਾਜ਼ਰੀਆਂ ਭਰਦੇ ਰਹਿਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦਾ ਮਾਣ ਹੈ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਈਆਂ ਮਾਨਵ ਸੁਧਾਰ ਦੀਆਂ ਬਿਹਤਰ ਸਿੱਖਿਆਵਾਂ ਸਿੱਖਾਂ ਕੋਲ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਨਾਲ ਜੁੜਨ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਹਰਭਜਨ ਸਿੰਘ ਮਸਾਣਾਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਪਾਲ ਸਿੰਘ ਜੱਲ੍ਹਾ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਗੁਰਪ੍ਰੀਤ ਕੌਰ ਰੂਹੀ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਵਿੰਦਰ ਸਿੰਘ ਜੱਸੀ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।