ਢਾਕਾ – ਬੰਗਲਾਦੇਸ਼ ਨੇ ਇਸ ਹਫ਼ਤੇ ਦੇਸ਼ ਦਾ ਦੌਰਾ ਕਰ ਰਹੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਹੋਣ ਤੋਂ ਇਨਕਾਰ ਕੀਤਾ ਹੈ। ਮੋਦੀ 26 ਤੇ 27 ਮਾਰਚ ਨੂੰ ਦੋ ਦਿਨ ਲਈ ਬੰਗਲਾਦੇਸ਼ ’ਚ ਹੋਣਗੇ। ਬੰਗਲਾਦੇਸ਼ ਨੇ ਕਿਹਾ ਹੈ ਕਿ ‘ਕੁਝ’ ਖੱਬੇ ਪੱਖੀ ਤੇ ਕੱਟੜ ਇਸਲਾਮਿਕ ਸੰਗਠਨ ਦੌਰੇ ਦਾ ਵਿਰੋਧ ਕਰ ਰਹੇ ਹਨ ਪਰ ਇਸ ਬਾਰੇ ‘ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।’ ਮੋਦੀ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ ਤੇ ਮੁਲਕ ਦੇ 50ਵੇਂ ਆਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸਮਾਰੋਹਾਂ ਵਿਚ ਸ਼ਿਰਕਤ ਕਰਨ ਲਈ ਜਾ ਰਹੇ ਹਨ। ਕਰੋਨਾਵਾਇਰਸ ਮਹਾਮਾਰੀ ਤੋਂ ਬਾਅਦ ਮੋਦੀ ਦਾ ਇਹ ਪਹਿਲਾ ਵਿਦੇਸ਼ੀ ਦੌਰਾ ਹੈ।