• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ

Asli Punjabi by Asli Punjabi
March 23, 2021
in Punjab, Top Stories
0
ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ
587
SHARES
3.3k
VIEWS
Share on FacebookShare on TwitterShare on Whatsapp

ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ ਸੋਲਰ ਸਿਸਟਮ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਮੁੱਖੀ ਸ. ਰਛਪਾਲ ਸਿੰਘ ਢੀਂਡਸਾ ਨੇ ਇਸ ਕਾਰਜ ਦੀ ਸੇਵਾ ਲਈ ਪੇਸ਼ਕਸ਼ ਕੀਤੀ ਸੀ ਜਿਸ ਨੂੰ ਪ੍ਰਵਾਨ ਕੀਤਾ ਹੈ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਵੱਲੋਂ ਕੀਤੀ ਜਾ ਰਹੀ ਹੈ। ਇਹ ਸੋਲਰ ਸਿਸਟਮ ਇਕ ਮੈਗਾਵਾਟ ਦਾ ਹੋਵੇਗਾ, ਜਿਸ ਪੁਰ ਲੱਗਭਗ 8 ਕਰੋੜ ਖਰਚ ਆਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜੁਆਬ ਵਿਚ ਉਨ੍ਹਾਂ ਦੱਸਿਆ ਕਿ ਸੋਲਰ ਸਿਸਟਮ ਦੇ ਚਾਲੂ ਹੋਣ ਨਾਲ ਸਾਲਾਨਾ ਇੱਕ ਕਰੋੜ ਰੁਪਏ ਤੋਂ ਵੱਧ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਪ੍ਰੋਜੈਕਟ ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਵਸਦੀ ਸਿੱਖ ਸੰਗਤ ਦੇ ਮਨ ਅੰਦਰ ਗੁਰੂ ਘਰਾਂ ਪ੍ਰਤੀ ਅਥਾਹ ਸ਼ਰਧਾ ਹੈ। ਸਿੱਖ ਸੰਗਤਾਂ ਗੁਰੂ ਘਰ ਦੀਆਂ ਸੇਵਾਵਾਂ ਕਰਕੇ ਵੱਡਭਾਗਾ ਮਹਿਸੂਸ ਕਰਦੀਆਂ ਹਨ। ਉਨ੍ਹਾਂ ਇਸ ਕਾਰਜ ਲਈ ਯੂਨਾਈਟਡ ਸਿੱਖ ਮਿਸ਼ਨ ਤੇ ਸਿੱਖ ਲੈਨਜ਼ ਫਾਉਂਡੇਸ਼ਨ ਦਾ ਧੰਨਵਾਦ ਕੀਤਾ ਅਤੇੇ ਸ. ਰਛਪਾਲ ਸਿੰਘ ਮੁੱਖੀ ਯੂਨਾਈਟਡ ਸਿੱਖ ਮਿਸ਼ਨ ਤੇ ਵਫਦ ਮੈਂਬਰਾਂ ਦਾ ਲੋਈ, ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨਾਲ ਸਨਮਾਨ ਕੀਤਾ।ਇਸ ਮੌਕੇ ਯੂਨਾਈਟਡ ਸਿੱਖ ਮਿਸ਼ਨ ਦੇ ਮੁੱਖੀ ਸ. ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਗੁਰੂ ਰਾਮਦਾਸ ਪਾਤਸ਼ਾਹ ਦੇ ਸ਼ੁਕਰਗੁਜਾਰ ਹਾਂ ਜਿੰਨ੍ਹਾਂ ਨੇ ਕ੍ਰਿਪਾ ਕਰਕੇ ਸਾਨੂੰ ਇਸ ਸੇਵਾ ਲਈ ਚੁਣਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਬੈਠਾ ਹਰ ਸਿੱਖ ਗੁਰੂ ਘਰ ਦੀਆਂ ਸੇਵਾਵਾਂ ਦੀ ਚਾਹਤ ਰੱਖਦਾ ਹੈ। ਉਨ੍ਹਾਂ ਪ੍ਰੋਜੈਕਟ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਇਸ ਕਾਰਜ ਨੂੰ ਕਰੀਬ ਚਾਰ ਮਹੀਨੇ ਵਿਚ ਪੂਰਾ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਦੱਸਿਆ ਕਿ ਸੱਤ ਕੰਪਨੀਆਂ ਵੱਲੋਂ ਸਾਡੇ ਪਾਸ ਪ੍ਰਪੋਜ਼ਲ ਪਹੁੰਚੀ ਹੈ, ਜਿਸ ’ਤੇ ਵਿਚਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ ਟੀਮ ਕੰਮ ਕਰ ਰਹੀ ਹੈ, ਜਿਸ ਵਿਚ ਸ. ਬਲਦੇਵ ਸਿੰਘ ਕੰਗ, ਸ. ਬਲੌਰ ਸਿੰਘ ਰਿਟਾਇਡ ਡਾਇਰੈਕਟਰ ਪੇਡਾ, ਸ. ਐਨ.ਪੀ. ਸਿੰਘ ਸਾਬਕਾ ਡੀਨ ਪੀਟੀਯੂ, ਮਾਸਟਰ ਰਣਜੀਤ ਸਿੰਘ ਤੇ ਸ. ਅਵਤਾਰ ਸਿੰਘ ਸ਼ਾਮਲ ਹਨ।ਇਸ ਤੋਂ ਪਹਿਲਾਂ ਸਿੱਖ ਲੈਨਜ਼ ਫਾਉਂਡੇਸ਼ਨ ਦੇ ਮੁੱਖੀ ਸ. ਵਿੱਕੀ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਪਾਕਿਸਤਾਨ ਤੇ ਅਫਗਾਨਿਸਤਾਨ ਦੇ ਗੁਰਦੁਆਰਿਆਂ ਦੀ ਜਾਣਕਾਰੀ ਨਾਲ ਸਬੰਧਿਤ ਪੁਸਤਕਾਂ ਭੇਟ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਗੁਰਮੀਤ ਸਿੰਘ ਬੂਹ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਡਾ. ਸੁਖਬੀਰ ਸਿੰਘ ਓਐਸਡੀ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਸ. ਮੇਜਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

Next Post

ਬਲਬੀਰ ਸਿੱਧੂ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਲੋੜਾਂ ਦੀ ਪੂਰਤੀ ਲਈ ਮੈਡੀਸਨ ਡਲਿਵਰੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਬਲਬੀਰ ਸਿੱਧੂ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਲੋੜਾਂ ਦੀ ਪੂਰਤੀ ਲਈ ਮੈਡੀਸਨ ਡਲਿਵਰੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਲਬੀਰ ਸਿੱਧੂ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਲੋੜਾਂ ਦੀ ਪੂਰਤੀ ਲਈ ਮੈਡੀਸਨ ਡਲਿਵਰੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Recommended

ਨਿਊਜ਼ੀਲੈਂਡ: ਭਾਰਤੀਆਂ ਨੇ ਲਾਇਆ ਦੋ ਦਿਨਾਂ ਖੂਨਦਾਨ ਕੈਂਪ – 50 ਤੋਂ ਜਿਆਦਾ ਯੂਨਿਟ ਖੂਨ ਦਾਨ

ਨਿਊਜ਼ੀਲੈਂਡ: ਭਾਰਤੀਆਂ ਨੇ ਲਾਇਆ ਦੋ ਦਿਨਾਂ ਖੂਨਦਾਨ ਕੈਂਪ – 50 ਤੋਂ ਜਿਆਦਾ ਯੂਨਿਟ ਖੂਨ ਦਾਨ

July 23, 2020
ਲੋਕ ਗਾਇਕ ਨਿਰਮਲ ਸਿੱਧੂ ਬੀੜ ਦੀ ‘ਪੰਛੀ ਬਚਾਓ-ਫ਼ਰਜ਼ ਨਿਭਾਓ’ ਨਾਲ ਜੁੜੇ

ਲੋਕ ਗਾਇਕ ਨਿਰਮਲ ਸਿੱਧੂ ਬੀੜ ਦੀ ‘ਪੰਛੀ ਬਚਾਓ-ਫ਼ਰਜ਼ ਨਿਭਾਓ’ ਨਾਲ ਜੁੜੇ

June 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In