• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

Asli Punjabi by Asli Punjabi
March 24, 2021
in Punjab, Top Stories
0
400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਦਸਵੀਂ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਦੀ ਰਵਾਨਗੀ ਮੌਕੇ ਭਾਰੀ ਗਿਣਤੀ ਵਿਚ ਨੌਜੁਆਨ ਵੀ ਪੀਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ। ਇਨ੍ਹਾਂ ਨੌਜੁਆਨਾਂ ਨੇ ਮੋਟਰਸਾਈਕਲਾਂ ’ਤੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਾ: ਦਸਵੀਂ ਮਾਛੀਵਾੜਾ ਵਿਖੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਜੇ ਦੀਵਾਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸੰਗਤ ਨੂੰ ਸ਼ਤਾਬਦੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਆ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ। ਇਸ ਮੌਕੇ ਸ. ਹਰਜਤਿੰਦਰ ਸਿੰਘ ਪਵਾਤ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਪਵਾਤ ਅਤੇ ਸ. ਮਹਿੰਦਰ ਸਿੰਘ ਹੁਸੈਨਪੁਰ ਨੇ ਸਾਂਝੇ ਤੌਰ ’ਤੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀਆਂ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਵਿਚ ਜਥੇਦਾਰ ਸੰਤਾ ਸਿੰਘ ਉਮੈਦਪੁਰ, ਜਥੇਦਾਰ ਉਜਾਗਰ ਸਿੰਘ, ਸ. ਜਗਦੀਸ਼ ਸਿੰਘ ਬਰਾੜ, ਸ. ਜਸਬੀਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ।ਇਸੇ ਦੌਰਾਨ ਮਾਛੀਵਾੜਾ ਅਤੇ ਇਸ ਤੋਂ ਅਗਲੇ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ ਅਤੇ ਸੰਗਤ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਗਈ। ਸਵਾਗਤੀ ਗੇਟ ਅਤੇ ਸੁੰਦਰ ਲੜੀਆਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਇੰਚਾਰਜ ਸ. ਲਖਬੀਰ ਸਿੰਘ ਡੋਗਰ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਦੇ ਮੈਨੇਜਰ ਸ. ਸਰਬਦਿਆਲ ਸਿੰਘ, ਪ੍ਰਚਾਰਕ ਭਾਈ ਬਚਿੱਤਰ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਤਰਸੇਮ ਸਿੰਘ ਢੋਟੀਆਂ, ਭਾਈ ਕੁਲਦੀਪ ਸਿੰਘ ਖਾਪੜਖੇੜੀ ਆਦਿ ਵੀ ਮੌਜੂਦ ਸਨ।

Previous Post

ਭਾਰਤ ਖ਼ਿਲਾਫ਼ ਇੱਕ ਰੋਜ਼ਾ ਮੈਚਾਂ ਦੀ ਲੜੀ ’ਚੋਂ ਆਰਚਰ ਬਾਹਰ

Next Post

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

Recommended

ਉਦਯੋਗ ਤੇ ਵਣਜ ਮੰਤਰੀ ਨੇ ਕੋਵਿਡ ਵੈਕਸੀਨ ਲਵਾਈ

ਉਦਯੋਗ ਤੇ ਵਣਜ ਮੰਤਰੀ ਨੇ ਕੋਵਿਡ ਵੈਕਸੀਨ ਲਵਾਈ

March 4, 2021
ਕੈਨੇਡਾ: ਗੁਰਦੁਆਰਾ ਸੁਖਸਾਗਰ ਵੱਲੋਂ 28 ਜੂਨ ਨੂੰ ਹੋਣ ਵਾਲਾ ਨਗਰ ਕੀਰਤਨ ਰੱਦ

June 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In