• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਦੇ 81 ਫੀਸਦੀ ਨਮੂਨਿਆਂ ਵਿੱਚ ਯੂ.ਕੇ. ਦਾ ਵਾਇਰਸ ਪਾਏ ਜਾਣ ਮਗਰੋਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਟੀਕਾਕਰਨ ਦੇ ਦਾਇਰੇ ਵਿੱਚ ਨੌਜਵਾਨ ਵਸੋਂ ਨੂੰ ਵੀ ਸ਼ਾਮਲ ਕਰਨ ਲਈ ਆਖਿਆ

Asli Punjabi by Asli Punjabi
March 24, 2021
in Health, Punjab
0
ਪੰਜਾਬ ਦੇ 81 ਫੀਸਦੀ ਨਮੂਨਿਆਂ ਵਿੱਚ ਯੂ.ਕੇ. ਦਾ ਵਾਇਰਸ ਪਾਏ ਜਾਣ ਮਗਰੋਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਟੀਕਾਕਰਨ ਦੇ ਦਾਇਰੇ ਵਿੱਚ ਨੌਜਵਾਨ ਵਸੋਂ ਨੂੰ ਵੀ ਸ਼ਾਮਲ ਕਰਨ ਲਈ ਆਖਿਆ
587
SHARES
3.3k
VIEWS
Share on FacebookShare on TwitterShare on Whatsapp

ਲੋਕਾਂ ਨੂੰ ਟੀਕਾ ਲਗਵਾਉਣ ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ

ਚੰਡੀਗੜ – ਸੂਬੇ ਵੱਲੋਂ ਕਰੋਨਾ ਵਾਇਰਸ ਦੇ ਸਰੂਪ ਦੇ ਪੱਧਰ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ਵਿੱਚੋਂ 81 ਫੀਸਦੀ ਵਿੱਚ ਯੂ.ਕੇ. ਦੇ ਕੋਵਿਡ ਦੀ ਕਿਸਮ ਪਾਏ ਜਾਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੀਕਾਕਰਨ ਦਾ ਦਾਇਰਾ ਵਧਾ ਕੇ ਇਸ ਵਿੱਚ 60 ਵਰੇ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਾਮਿਲ ਕਰਨ ਲਈ ਅਖਿਆ ਕਿਉਂਜੋ ਇਹ ਵਾਇਰਸ ਨੌਜਵਾਨ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਪਾਇਆ ਗਿਆ ਹੈ।ਤਾਜ਼ਾ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਗੱਲ ਦੀ ਲੋੜ ’ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਆਬਾਦੀ ਦੇ ਵੱਡੇ ਤਬਕੇ ਨੂੰ ਵੀ ਟੀਕਾਕਰਨ ਮੁਹਿੰਮ ਵਿੱਚ ਛੇਤੀ ਤੋਂ ਛੇਤੀ ਸ਼ਾਮਿਲ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ। ਉਨਾਂ ਧਿਆਨ ਦਿਵਾਇਆ ਕਿ ਮਾਹਿਰਾਂ ਵੱਲੋਂ ਮੌਜੂਦਾ ਕੋਵੀਸ਼ੀਲਡ ਦਵਾਈ ਨੂੰ ਯੂ.ਕੇ. ਦੇ ਵਾਇਰਸ ਬੀ.1.1.7 ਲਈ ਵੀ ਬੇਹੱਦ ਕਾਰਗਰ ਪਾਇਆ ਗਿਆ ਹੈ। ਇਸ ਲਈ ਇਸ ਵਾਇਰਸ ਦੇ ਫੈਲਾਅ ਦੀ ਲੜੀ ਤੋੜਨ ਲਈ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਣਾ ਜ਼ਰੂਰੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਵੀ ਕੋਵਿਡ ਤੋਂ ਸੁਰੱਖਿਆ ਸਬੰਧੀ ਸਾਰੇ ਨਿਯਮਾਂ ਜਿਵੇਂ ਕਿ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਆਦਿ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨਾਂ ਚਿਤਾਵਨੀ ਦਿੱਤੀ ਕਿ ਸੂਬਾ ਸਰਕਾਰ, ਜਿਸ ਨੇ ਤਾਜ਼ਾ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ, ਹੋਰ ਪਾਬੰਦੀਆਂ ਲਾਉਣ ਲਈ ਮਜਬੂਰ ਹੋਵੇਗੀ ਜੇਕਰ ਲੋਕਾਂ ਨੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਨਾ ਕੀਤਾ।ਮੁੱਖ ਮੰਤਰੀ ਵੱਲੋਂ ਇਹ ਅਪੀਲ ਸੂਬੇ ਦੀ ਕੋਵਿਡ ਮਾਹਿਰਾਂ ਦੀ ਕਮੇਟੀ ਦੇ ਮੁਖੀ ਡਾ. ਕੇ.ਕੇ. ਤਲਵਾੜ ਵੱਲੋਂ ਉਨਾਂ ਨੂੰ ਇਸ ਵਾਇਰਸ ਦੇ ਨਵੇਂ ਸਰੂਪ ਸਬੰਧੀ ਜਾਣਕਾਰੀ ਦਿੱਤੇ ਜਾਣ ਮਗਰੋਂ ਕੀਤੀ ਗਈ ਹੈ। ਸੂਬੇ ਵਿੱਚ ਬੀਤੇ ਕੁਝ ਹਫ਼ਤਿਆਂ ਦੌਰਾਨ ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਿੱਚ ਵੱਡੇ ਪੱਧਰ ’ਤੇ ਵਾਧਾ ਹੋਇਆ ਹੈ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਸ ਵਾਇਰਸ ਦੇ ਸਰੂਪ ਦੇ ਪੱਧਰ ਦਾ ਪਤਾ ਕਰਨ ਲਈ 478 ਕੋਵਿਡ-19 ਪਾਜ਼ੇਟਿਵ ਨਮੂਨੇ ਐਨ.ਆਈ.ਬੀ., ਆਈ.ਜੀ.ਆਈ.ਬੀ. ਅਤੇ ਐਨ.ਸੀ.ਡੀ.ਸੀ. ਨੂੰ ਭੇਜੇ ਗਏ ਸਨ। ਇਨਾਂ ਵਿੱਚੋਂ 90 ਨਮੂਨਿਆਂ ਦੇ ਨਤੀਜੇ ਆ ਗਏ ਹਨ ਜਿਨਾਂ ਵਿੱਚੋਂ ਸਿਰਫ਼ ਦੋ ਨਮੂਨਿਆਂ ਵਿੱਚ ਹੀ ਐਨ440ਕੇ ਕਿਸਮ ਪਾਈ ਗਈ ਹੈ।ਇਸ ਮਗਰੋਂ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀ ਇਕ ਟੀਮ ਨੇ ਪਾਜ਼ੇਟਿਵ ਦਰ ਵਿੱਚ ਵਾਧੇ ਦੀ ਸਮੀਖਿਆ ਕਰਨ ਲਈ ਸੂਬੇ ਦਾ ਦੌਰਾ ਕੀਤਾ। ਟੀਮ ਨੂੰ ਇਸ ਵਾਇਰਸ ਦੇ ਸਰੂਪ ਦੇ ਪੱਧਰ ਦਾ ਪਤਾ ਕਰਨ ਦੇ ਬਾਕੀ ਰਹਿੰਦੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮਗਰੋਂ 401 ਨਮੂਨੇ, ਜੋ ਕਿ 1 ਜਨਵਰੀ, 2021 ਤੋਂ ਲੈ ਕੇ 10 ਮਾਰਚ, 2021 ਤੱਕ ਲਏ ਗਏ ਸਨ, ਐਨ.ਸੀ.ਡੀ.ਸੀ. ਨੂੰ ਭੇਜੇ ਗਏ ਤਾਂ ਜੋ ਇਸ ਵਾਇਰਸ ਦੇ ਸਰੂਪ ਦਾ ਪੱਧਰ ਪਤਾ ਕੀਤਾ ਜਾ ਸਕੇ। ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਇਨਾਂ ਨਮੂਨਿਆਂ ਦੇ ਨਤੀਜੇ ਚਿੰਤਾਜਨਕ ਸਨ ਕਿਉਂਕਿ 326 ਕੋਵਿਡ ਨਮੂਨਿਆਂ ਵਿੱਚ ਬੀ.1.1.7 ਕਿਸਮ ਦੀ ਮੌਜੂਦਗੀ ਪਾਈ ਗਈ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਡਾ. ਤਲਵਾੜ ਨੇ ਜਾਣਕਾਰੀ ਦਿੱਤੀ ਹੈ ਕਿ ਯੂ.ਕੇ. ਦੀ ਇਹ ਕਿਸਮ ਬੀ.1.1.7 ਜ਼ਿਆਦਾ ਸੰਕਰਮਿਤ ਹੈ ਪਰ ਜ਼ਿਆਦਾ ਜ਼ਹਿਰੀਲੀ ਨਹੀਂ ਹੈ। ਆਕਸਫੋਰਡ (ਕੋਵੀਸ਼ੀਲਡ) ਦੀ ਦਵਾਈ ਯੂ.ਕੇ. ਦੀ ਇਸ ਨਵੀਂ ਕਿਸਮ ਲਈ ਪੂਰੀ ਤਰਾਂ ਕਾਰਗਰ ਹੈ।ਧਿਆਨਦੇਣ ਯੋਗ ਹੈ ਕਿ ਬੀ.1.1.7 ਕਿਸਮ ਹੁਣ ਦੁਨੀਆ ਦੇ ਕਈ ਹਿੱਸਿਆਂ ਵਿੱਚ ਫੈਲ ਗਈ ਹੈ ਅਤੇ ਯੂ.ਕੇ. ਵਿੱਚ ਇਸ ਦੇ 98 ਫੀਸਦੀ ਤੇ ਸਪੇਨ ਵਿੱਚ 90 ਫੀਸਦੀ ਨਵੇਂ ਮਾਮਲੇ ਹਨ। ਯੂ.ਕੇ. ਦੀ ਸਰਕਾਰ ਨੇ ਕਿਹਾ ਹੈ ਕਿ ਮੂਲ ਵਾਇਰਸ ਤੋਂ ਇਹ ਨਵੀਂ ਕਿਸਮ 70 ਫੀਸਦੀ ਤੱਕ ਵੱਧ ਫੈਲਣਯੋਗ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

Next Post

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

Recommended

ਕੈਨੇਡਾ ਆਉਣ ਵਾਲੇ ਯਾਤਰੀਆਂ ਲਈ ਸਖਤ ਨਵੇਂ ਪਰੀਖਣ ਉਪਾਅ 22 ਫਰਵਰੀ ਤੋਂ ਸ਼ੁਰੂ ਹੋਣਗੇ

ਕੈਨੇਡਾ ਆਉਣ ਵਾਲੇ ਯਾਤਰੀਆਂ ਲਈ ਸਖਤ ਨਵੇਂ ਪਰੀਖਣ ਉਪਾਅ 22 ਫਰਵਰੀ ਤੋਂ ਸ਼ੁਰੂ ਹੋਣਗੇ

February 13, 2021
ਭਾਰਤ ਨੇ ਚੌਥੇ ਟੈਸਟ ’ਚ ਆਸਟਰੇਲੀਆ ਨੂੰ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤੀ

ਭਾਰਤ ਨੇ ਚੌਥੇ ਟੈਸਟ ’ਚ ਆਸਟਰੇਲੀਆ ਨੂੰ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤੀ

January 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In