• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

Asli Punjabi by Asli Punjabi
March 24, 2021
in Punjab
0
ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ-ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾ ਕੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤਹਿਤ ਧਰਮ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੰਗਤਾਂ ਨੂੰ ਧਾਰਮਿਕ ਦੀਵਾਨਾਂ ਰਾਹੀਂ ਗੁਰ-ਇਤਿਹਾਸ ਸਰਵਣ ਕਰਵਾਉਣਗੇ ਅਤੇ ਇਸ ਤੋਂ ਇਲਾਵਾ ਸੰਵਾਦ ਵਿਧੀ ਰਾਹੀਂ ਵੀ ਸੰਗਤਾਂ ਨਾਲ ਰਾਬਤਾ ਬਣਾਉਣਗੇ। ਇਸ ਦੇ ਨਾਲ ਹੀ ਸ਼ਤਾਬਦੀ ਸਮਾਗਮਾਂ ਸਬੰਧੀ ਸੰਤ ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਇਕੱਤਰਤਾ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ 1 ਮਈ ਨੂੰ ਪ੍ਰਕਾਸ਼ ਪੁਰਬ ਸ਼ਤਾਬਦੀ ਦਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ, ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁੱਖੀਆਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿਕਲੀਗਰ ਸਿੱਖ ਬੱਚਿਆਂ ਦੀ ਫੀਸਾਂ ਦੇਣ ਲਈ ਪੁੱਜੀਆਂ ਦਰਖਾਸਤਾਂ ਦੇ ਅਧਾਰ ’ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਵੱਖ-ਵੱਖ ਸੂਬਿਆਂ ਵਿਚ ਪੜ੍ਹਦੇ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਨੂੰ ਦਿੱਤੀਆਂ ਜਾਣਗੀਆਂ। ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਖੁਦ ਜਾ ਕੇ ਸਕੂਲਾਂ ਦੇ ਨਾਲ-ਨਾਲ ਸਿਕਲੀਗਰ ਪਰਿਵਾਰਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਹਰ ਤਰ੍ਹਾਂ ਵਚਨਬੱਧ ਹੈ। ਇਕੱਤਰਤਾ ’ਚ ਲਏ ਗਏ ਹੋਰ ਫੈਸਲਿਆਂ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚੋਂ 70 ਫੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਜਾਇਆ ਕਰਨਗੇ। ਵਜ਼ੀਫਾ ਰਾਸ਼ੀ ਤੋਂ ਇਲਾਵਾ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵੱਖਰੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਅਤੇ ਸੇਵਾ-ਸੰਭਾਲ ਦੇ ਦਰਸ਼ਨ ਸੰਗਤਾਂ ਜਲਦ ਹੀ ਕਰ ਸਕਣਗੀਆਂ। ਇਸ ਸਬੰਧ ਵਿਚ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਅਗਲੇ 4 ਮਹੀਨੇ ਦੌਰਾਨ ਇਹ ਕਾਰਜ ਮੁਕੰੰਮਲ ਹੋਣ ਦੀ ਸੰਭਾਵਨਾ ਹੈ। ਇਕੱਤਰਤਾ ਦੌਰਾਨ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਕੁਲਵਿੰਦਰ ਸਿੰਘ ਰਾਮਦਾਸ, ਓਐਸਡੀ ਸ. ਸਤਬੀਰ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਵਰਿੰਦਰ ਸਿੰਘ ਠਰੂ ਆਦਿ ਹਾਜ਼ਰ ਸਨ।

Previous Post

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

Next Post

ਫਸਲ ਖਰੀਦ ‘ਤੇ ਦੇਰੀ ਨਾਲ ਭੁਗਤਾਨ ਹੋਣ ‘ਤੇ ਕਿਸਾਨਾਂ ਨੂੰ ਮਿਲੇਗਾ 9 ਫੀਸਦੀ ਵਿਆਜ – ਮੁੱਖ ਮੰਤਰੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਫਸਲ ਖਰੀਦ ‘ਤੇ ਦੇਰੀ ਨਾਲ ਭੁਗਤਾਨ ਹੋਣ ‘ਤੇ ਕਿਸਾਨਾਂ ਨੂੰ ਮਿਲੇਗਾ 9 ਫੀਸਦੀ ਵਿਆਜ – ਮੁੱਖ ਮੰਤਰੀ

ਫਸਲ ਖਰੀਦ 'ਤੇ ਦੇਰੀ ਨਾਲ ਭੁਗਤਾਨ ਹੋਣ 'ਤੇ ਕਿਸਾਨਾਂ ਨੂੰ ਮਿਲੇਗਾ 9 ਫੀਸਦੀ ਵਿਆਜ - ਮੁੱਖ ਮੰਤਰੀ

Recommended

ਨਸ਼ਿਆਂ ਖਿਲਾਫ ਕਾਰਵਾਈ ਤਹਿਤ 11 ਗ੍ਰਿਫਤਾਰ

June 21, 2020
ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 7ਵੀਂ ਕਿਸ਼ਤ ਜਾਰੀ ਕਰਨ ਲਈ ਧੰਨਵਾਦ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 7ਵੀਂ ਕਿਸ਼ਤ ਜਾਰੀ ਕਰਨ ਲਈ ਧੰਨਵਾਦ ਕੀਤਾ

December 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In