ਮੁੱਖ ਮੰਤਰੀ ਨੇ ਲਈ ਖਰੀਦ ਦੀਆਂ ਤਿਆਰੀਆਂ ‘ਤੇ ਸਮੀਖਿਆ ਮੀਟਿੰਗ, ਖਰੀਦ ਤਿਆਰੀਆਂ ਲਈ ਦਿੱਤੇ ਜਰੂਰੀ ਦਿਸ਼ਾ-ਨਿਰਦੇਸ਼
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ 1 ਅਪ੍ਰੈਲ 2021 ਤੋਂ ਸ਼ੁਰੂ ਹੋਣ ਵਾਲੇ ਰਬੀ ਸੀਜਨ 2021-22 ਦੌਰਾਨ ਕਿਸਾਨਾਂ ਨੁੰ ਕੀਤੇ ਜਾਣ ਵਾਲੇ ਭੁਗਤਾਨ ਵਿਚ ਕਿਸੇ ਤਰ੍ਹਾ ਦੀ ਦੇਰੀ ਨਹੀਂ ਹੋਣੀ ਚਾਹੀਦੀ। ਜੇਕਰ ਭੁਗਤਾਨ ਵਿਚ ਦੇਰੀ ਹੁੰਦੀ ਹੈ ਤਾਂ ਲਗਭਗ 9 ਫੀਸਦੀ ਵਿਆਜ (ਬੈਂਕ ਦਰ ਅਤੇ ਇਕ ਫੀਸਦੀ) ਦੇ ਨਾਲ ਭੁਗਤਾਨ ਕੀਤਾ ਜਾਵੇਗਾ। ਇਹ ਭੁਗਤਾਨ ਕਿਸਾਨਾਂ ਦੇ ਤਸਦੀਕ ਬੈਕ ਖਾਤਿਆਂ ਵਿਚ ਸਿੱਧਾ ਕੀਤਾ ਜਾਵੇਗਾ।ਮੁੱਖ ਮੰਤਰੀ ਅੱਜ ਇੱਥੇ ਆਗਾਮੀ ਖਰੀਦ ਸੀਜਨ ਦੀ ਤਿਆਰੀਆਂ ਦੇ ਸਬੰਧ ਵਿਚ ਸਮੀਖਿਆ ਮੀਟਿੰਗ ਲੈ ਰਹੇ ਸਨ। ਮੀਟਿੰਗ ਵਿਚ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਵੀ ਮੌਜੂਦ ਸਨ।ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਨੂੰ ਇਕ ਨਿਰਧਾਰਿਤ ਸਮੇਂ ਸੀਮਾ ਦੇ ਅੰਦਰ ਖਰੀਦੀ ਗਈ ਉਪਜ ਦਾ ਭੁਗਤਾਨ ਕੀਤਾ ਜਾਣਾ ਯਕੀਨੀ ਕੀਤਾ ਜਾਵੇ। ਭੁਗਤਾਨ ਵਿਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਮੇਂ ‘ਤੇ ਭੁਗਤਾਨ ਹੋਵੇ ਇਹ ਯਕੀਨੀ ਕਰਨ ਦੇ ਲਈ ਜਿਮੇਵਾਰੀਆਂ ਤੈਅ ਕੀਤੀ ਜਾਣੀਆਂ ਚਾਹੀਦੀਆਂ ਹਨ।ਮੁੱਖ ਮੰਤਰੀ ਨੇ ਫਸਲ ਦੀ ਸੁਚਾਰੂਖਰੀਦ ਦੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਵਿਭਾਗਾਂ ਨੂੰ ਇਹ ਯਕੀਨੀ ਕਰਨ ਦੇ ਲਈ ਨਿਰਦੇਸ਼ ਦਿੱਤੇ ਗਏ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਉਪਜ ਵੇਚਦੇ ਸਮੇਂ ਕਿਸੇ ਵੀ ਤਰ੍ਹਾ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਸੁਗਮ ਅਤੇ ਸਮੇਂ ‘ਤੇ ਖਰੀਦ ਯਕੀਨੀ ਕਰਨ ਦੇ ਲਈ ਐਡਵਾਂਸ ਵਿਚ ਸ਼ੈਡਯੂਲਿੰਗ ਦੀ ਯੌਜਨਾ ਬਣਾਈ ਜਾਵੇ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੋਵਿਡ-19 ਮਾਮਲਿਆਂ ਵਿਚ ਅਚਾਨਕ ਹੋ ਰਿਹਾ ਵਾਧੇ ਨੂੰ ਦੇਖਦੇ ਹੋਏ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਿਛਲੇ ਸਾਲ ਦੀ ਤਰ੍ਹਾ ਇਸ ਵਾਰ ਵੀ ਖਰੀਦ ਕੇਂਦਰਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਕਣਕ ਤੇ ਸਰੋ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਜਦੋਂ ਕਿ ਹੋਰ ਫਸਲਾਂ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਖਰੀਦ ਕੇਂਦਰਾਂ ਦੀ ਸਥਾਪਨਾ ਦੇ ਲਈ ਜਲਦੀ ਤੋਂ ਜਲਦੀ ਸਥਾਨਾਂ ਨੂੰ ਚੋਣ ਕਰ ਲਿਆ ਜਾਵੇ।ਮੁੱਖ ਮੰਤਰੀ ਨੇ ਮੰਡੀ ਵਿਵਸਥਾ ਨੂੰ ਮਜਬੂਤ ਕਰਨ ਦੇ ਸਬੰਧ ਵਿਚ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮੰਡੀਆਂ ਵਿਚ ਮਜਦੂਰਾਂ ਦੀ ਉਪਲਬਧਤਾ, ਧਰਮ ਕੰਡਾ, ਬਾਰਦਾਨਾ ਅਤੇ ਸਿਲਾਈ ਮਸ਼ੀਨ ਆਦਿ ਦੀ ਵਿਵਸਥਾ ਯਕੀਨੀ ਕਰਨ।ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਮੰਡੀਆਂ ‘ਤੇ ਟ੍ਰਾਂਸਪੋਰਟ ਦੀ ਵਿਆਪਕ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਅਤੇ ਜੇਕਰ ਕੋਈ ਟ੍ਰਾਂਸਪੋਟਰ 48 ਘੰਟਿਆਂ ਦੇ ਅੰਦਰ ਫਸਲ ਦਾ ਉਠਾਨ ਕਰਨ ਵਿਚ ਅਸਫਲ ਰਹਿੰਦਾ ਹੈ, ਤਾਂ ਡਿਪਟੀ ਕਮਿਸ਼ਨਰ ਹੋਰ ਵੈਕਲਪਿਕ ਟ੍ਰਾਂਸਪੋਰਟ ਵਿਵਸਥਾ ਕਰ ਫਸਲ ਦਾ ਉਠਾਨ ਯਕੀਨੀ ਕਰਨ।ਮੀਟਿੰਗ ਵਿਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਮੁੱਖ ਮੰਤਰੀ ਨੂੰ ਜਾਣੁੰ ਕਰਵਾਇਆ ਕਿ ਇਸ ਵਾਰ ਭੁਗਤਾਨ ਮਾਡੀਯੂਨ ਨੂੰ ਈ-ਖਰੀਦ ਪੋਰਟਲ ਨਾਲ ਏਕੀਕ੍ਰਿਤ ਕਰ ਦਿੱਤਾ ਗਿਆ ਹੈ ਅਤੇ ਇਸ ਊਦੇਸ਼ ਲਈ ਕਈ ਬੈਂਕਾਂ ਨੂੰ ਐਮਪੈਨਲਡ ਕੀਤਾ ਹੈ।ਸ੍ਰੀ ਅਨੁਰਾਗ ਰਸਤੋਗੀ ਨੇ ਦਸਿਆ ਕਿ ਫਸਲ ਦੇ ਸਮੇਂ ‘ਤੇ ਉਠਾਨ, ਖਰੀਦ ਪ੍ਰਕ੍ਰਿਆ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਕਰਨ ਦੇ ਲਈ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਜੋ ਆੜਤੀ ਜਾਂ ਕਿਸਾਨਾਂ ਨੂੰ ਸਮਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਨੇ ਦਸਿਆ ਕਿ ਖਰੀਦ ਸੀਜਨ ਦੌਰਾਨ ਕੋਵਿਡ-19 ਨਿਯਮਾਂ ਤੇ ਹੋਰ ਨਿਯਮਾਂ ਦਾ ਪਾਲਣ ਕਰਨ ਦੇ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਾਨਕ ਸੰਚਾਲਨ ਪ੍ਰਕ੍ਰਿਆ (ਐਸਓਪੀ)/ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਖਰੀਦ ਸੰਚਾਲਨ ਵਿਚ ਲਗੇ ਲੋਕਾਂ ਨੂੰ ਸਿਹਤ ਜੋਖਿਮ ਨੂੰ ਘੱਟ ਕਰਨ ਦੇ ਲਈ ਸਿਹਤ ਸੁਰੱਖਿਆ ਦੇ ਮੱਦੇਨਜਰ ਵਿਵਸਥਾ ਵੀ ਪਹਿਲਾਂ ਤੋਂ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਹਰੇਕ ਖਰੀਦ ਕੇਂਦਰ ‘ਤੇ ਕੋਵਿਡ-19 ਸੁਰੱਖਿਆ ਪੋ੍ਰਟੋਕਾਲ ਦਾ ਸਖਤੀ ਨਾਲ ਪਾਲਣ ਯਕੀਨੀ ਕੀਤਾ ਜਾਵੇ।ਮੀਟਿੰਗ ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਮੁੱਖ ਮੰਤਰੀ ਦੀ ਉੱਪ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਮੁੱਖ ਪ੍ਰਸਾਸ਼ਕ ਵਿਨੈ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਹਾਨਿਦੇਸ਼ਕ ਹਰਦੀਪ ਸਿੰਘ, ਹੈਫੇਡ ਦੇ ਪ੍ਰਬੰਧ ਨਿਦੇਸ਼ਕ ਡੀ.ਕੇ. ਬੇਹਰਾ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਨਿਦੇਸ਼ਕ ਚੰਦਰ ਸ਼ੇਖਰ ਖਰੇ, ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮੀਟੇਡ ਦੇ ਪ੍ਰਬੰਧ ਨਿਦੇਸ਼ਕ ਰਾਜੀਵ ਰਤਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।