ਨਵੀਂ ਦਿੱਲੀ – ਕੇਂਦਰ ਸਰਕਾਰ ਨੇ 1 ਅਪ੍ਰੈਲ 2021 ਤੋਂ ਦੇਸ਼ ਵਿੱਚ ਟੀਕਾਕਰਨ ਦਾ ਦਾਇਰਾ ਵਧਾਉਂਦਿਆਂ 45 ਸਾਲ ਤੋਂ ਵੱਧ ਉਮਰ ਵਾਲੇ ਹਰ ਵਿਅਕਤੀ ਨੂੰ ਵੈਕਸੀਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ 45 ਸਾਲ ਤੋਂ ਉੱਪਰ ਦੀ ਉਮਰ ਵਾਲੇ ਲੋਕਾਂ ਨੂੰ ਸਿਰਫ ਆਪਣਾ ਰਜਿਸਟ੍ਰੇਸ਼ਨ ਕਰਾਉਣਾ ਪਵੇਗਾ।ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਸੰਬੰਧੀ ਐਲਾਨ ਕਰਦਿਆਂ ਕਿਹਾ ਕਿ 45 ਸਾਲ ਤੋਂ ਹੇਠਾਂ ਦੀ ਉਮਰ ਵਾਲਿਆਂ ਲਈ ਟੀਕਾਕਰਨ ਦਾ ਫ਼ੈਸਲਾ ਅੱਗੇ ਲਿਆ ਜਾਵੇਗਾ। ਉਹਨਾਂ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 4,84,94,594 (ਲੱਗਭਗ 4.85 ਕਰੋੜ) ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਚੁੱਕੀ ਹੈ। ਜਦਕਿ ਕਰੀਬ 80 ਲੱਖ ਲੋਕਾਂ ਨੂੰ ਕੋਰੋਨਾ ਦੀ ਦੂਜੀ ਡੋਜ਼ ਵੀ ਲਾਈ ਜਾ ਚੁੱਕੀ ਹੈ।