• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ

Asli Punjabi by Asli Punjabi
March 25, 2021
in Punjab, ਕਾਰੋਬਾਰ
0
ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ 2020-21 ਨਾਲ ਸਨਮਾਨ
587
SHARES
3.3k
VIEWS
Share on FacebookShare on TwitterShare on Whatsapp

ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ ਚਾਰ ਫ਼ੀਸਦੀ ਕੋਟਾ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ

ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗਜਨਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਟੇਟ ਐਵਾਰਡ 2020-21 ਨਾਲ ਸਨਮਾਨਤ ਕੀਤਾ।ਪੰਜਾਬ ਭਵਨ ਵਿਖੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕੁੱਲ 11 ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ, ਜਿਨ੍ਹਾਂ ਵਿੱਚ ਹਰਪਿੰਦਰ ਕੌਰ, ਲੈਕਚਰਾਰ ਪਵਨ ਕੁਮਾਰ ਤੇ ਪੂਜਾ ਸ਼ਰਮਾ ਨੂੰ ਮੁਲਾਜ਼ਮ ਵਰਗ, ਰਾਜਵੀਰ ਕੌਰ ਤੇ ਮਨਦੀਪ ਸਿੰਘ ਨੂੰ ਸਵੈ-ਰੋਜ਼ਗਾਰ ਵਰਗ ਅਤੇ ਸੰਸਥਾਵਾਂ ਵਿੱਚ ਅੰਬੂਜਾ ਮਨੋਵਿਕਾਸ ਕੇਂਦਰ (ਅੰਬੂਜਾ ਸੀਮਿੰਟ ਫ਼ਾਊਂਡੇਸ਼ਨ ਪ੍ਰਾਜੈਕਟ) ਰੂਪਨਗਰ ਤੇ ਸਪੀਕਿੰਗ ਹੈਂਡਸ ਵੈਲਫ਼ੇਅਰ ਫ਼ਾਊਂਡੇਸ਼ਨ ਪਟਿਆਲਾ ਨੂੰ ਸਰਬੋਤਮ ਸੰਸਥਾ ਵਰਗ, ਹਰਿੰਦਰ ਪਾਲ ਸਿੰਘ ਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਰੂਪਨਗਰ ਨੂੰ ਵਿਅਕਤੀਗਤ ਵਰਗ, ਜਦੋਂ ਕਿ ਸੁਮਿਤ ਸੋਨੀ ਬਠਿੰਡਾ ਤੇ ਮਿਸ ਰੇਨੂ ਰਾਣੀ ਪਟਿਆਲਾ ਨੂੰ ਖਿਡਾਰੀ ਵਰਗ ਵਿੱਚ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਦਿਵਿਆਂਗਜਨਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਲਾਨ ਕੀਤਾ ਕਿ ਆਗਾਮੀ ਸਾਲ ਦੌਰਾਨ ਭਰੀਆਂ ਜਾਣ ਵਾਲੀਆਂ ਇਕ ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਦਿਵਿਆਂਗਜਨਾਂ ਲਈ ਰਾਖਵਾਂ 4 ਫ਼ੀਸਦੀ ਕੋਟਾ ਭਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਕਰੀਆਂ ਵਿੱਚ ਭਰਤੀ ਸਮੇਂ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਆਸਾਮੀਆਂ ਭਰਨ ਲਈ ਸਰਕਾਰ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਰੋਸਟਰ ਰਜਿਸਟਰ ਕੈਂਪ ਲਾ ਕੇ ਚੈੱਕ ਕਰਵਾਏ ਗਏ ਹਨ ਅਤੇ ਹਰ ਵਿਭਾਗ ਵਿੱਚ ਬਣਦਾ ਬੈਕਲਾਗ ਕੱਢਿਆ ਗਿਆ ਹੈ।ਕੈਬਨਿਟ ਮੰਤਰੀ ਨੇ ਉਚੇਚੇ ਤੌਰ ਤੇ ਦੱਸਿਆ ਕਿ ਜੋ ਦਿਵਿਆਂਗਜਨ ਟਾਇਪਿੰਗ ਨਹੀਂ ਕਰ ਸਕਦੇ, ਉਨ੍ਹਾਂ ਨੂੰ ਟਾਈਪਿੰਗ ਟੈਸਟ ਤੋਂ ਛੋਟ ਹੈ ਅਤੇ ਜੋ ਵਿਅਕਤੀ ਟਾਈਪ ਕਰ ਸਕਦੇ ਹੋਣ, ਉਨ੍ਹਾਂ ਨੂੰ ਟਾਇਪਿੰਗ ਟੈਸਟ ਵਿੱਚ ਹਰੇਕ 10 ਮਿੰਟ ਪਿੱਛੇ 3 ਮਿੰਟ 20 ਸੈਕਿੰਡ ਦਾ ਵਾਧੂ ਸਮਾਂ ਦੇਣ ਦੀ ਵਿਵਸਥਾ ਵੀ ਸਰਕਾਰ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੀ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀਆਂ ਵਿੱਚ ਰਾਂਖਵਾਕਰਨ 3 ਫ਼ੀਸਦੀ ਤੋਂ ਵਧਾ ਕੇ 4 ਫ਼ੀਸਦੀ ਕੀਤਾ ਹੈ, ਦਿਵਿਆਂਗਜਨਾਂ ਦੀ ਭਲਾਈ ਲਈ 'ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ' ਲਾਗੂ ਕੀਤੀ ਜਾ ਚੁੱਕੀ ਹੈ ਅਤੇ 18 ਸਾਲ ਦੀ ਉਮਰ ਤੱਕ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਹਰ ਸਰਕਾਰੀ ਵਿਭਾਗ ਵਿੱਚ ਦਿਵਿਆਂਗਜਨਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਸਹਾਇਤਾ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ 750 ਤੋਂ ਵਧਾ ਕੇ 1500 ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 6.5 ਲੱਖ ਦਿਵਿਆਂਗਜਨ ਹਨ, ਜੋ ਕੁੱਲ ਆਬਾਦੀ ਦਾ 2.13 ਫ਼ੀਸਦੀ ਬਣਦਾ ਹੈ। ਇਨ੍ਹਾਂ ਸਭ ਦੇ ਵਿਲੱਖਣ ਪਛਾਣ ਪੱਤਰ (ਯੂ.ਡੀ.ਆਈ.ਡੀ.) ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਯੂ.ਡੀ.ਆਈ.ਡੀ. (ਵਿਲੱਖਣ ਅੰਗਹੀਣ ਸ਼ਨਾਖ਼ਤੀ) ਕਾਰਡ ਬਣਾਉਣ ਵਾਸਤੇ ਹੁਣ ਤੱਕ 3,33,994 ਦਿਵਿਆਂਗਜਨਾਂ ਲਈ ਰਜਿਸਟਰੇੇਸ਼ਨ ਕਰਵਾਈ ਹੈ ਅਤੇ 1,95,295 ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਕਾਰਡ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਉਚੇਚੇ ਤੌਰਤੇ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਗਿਆਰਵੇਂ ਸਥਾਨ ਤੋਂ 7ਵੇਂ ਨੰਬਰ ‘ਤੇ ਪੁੱਜ ਗਿਆ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਸਰਕਾਰੀ ਅਤੇ ਜਨਤਕ ਇਮਾਰਤ ਨੂੰ ਦਿਵਿਆਂਗਜਨਾਂ ਦੀ ਸੁਖਾਵੀਂ ਪਹੁੰਚ ਦੇ ਅਨੁਕੂਲ ਬਣਾਉਣ ਸਬੰਧੀ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ। ਇਸੇ ਤਰ੍ਹਾਂ ਸੂਬੇ ਵਿੱਚ ਚੱਲ ਰਹੇ ਮਾਨਸਿਕ ਰੋਗੀਆਂ ਲਈ ਐਮ.ਆਰ. ਹੋਮਜ਼ ਦੀ ਅਪਗ੍ਰਡੇਸ਼ਨ ਕੀਤੀ ਜਾ ਰਹੀ ਹੈ।ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਸੰਯੁਕਤ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿਲੀ ਚੌਧਰੀ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਅਤੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

Next Post

ਭੋਪਾਲ ਸਿੰਘ ਨੇ ਐਚਐਸਐਸਸੀ ਦੇ ਨਵੇਂ ਚੇਅਰਮੈਨ ਵਜੋ ਲਈ ਸੁੰਹ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭੋਪਾਲ ਸਿੰਘ ਨੇ ਐਚਐਸਐਸਸੀ ਦੇ ਨਵੇਂ ਚੇਅਰਮੈਨ ਵਜੋ ਲਈ ਸੁੰਹ

ਭੋਪਾਲ ਸਿੰਘ ਨੇ ਐਚਐਸਐਸਸੀ ਦੇ ਨਵੇਂ ਚੇਅਰਮੈਨ ਵਜੋ ਲਈ ਸੁੰਹ

Recommended

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

July 2, 2021
ਬੀਐੱਮਸੀ ਦੇ ਨੋਟਿਸ ਖ਼ਿਲਾਫ਼ ਹਾਈ ਕੋਰਟ ਪੁੱਜੇ ਸੋਨੂੰ ਸੂਦ

ਬੀਐੱਮਸੀ ਦੇ ਨੋਟਿਸ ਖ਼ਿਲਾਫ਼ ਹਾਈ ਕੋਰਟ ਪੁੱਜੇ ਸੋਨੂੰ ਸੂਦ

January 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In