• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

Asli Punjabi by Asli Punjabi
March 25, 2021
in Sports
0
ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
586
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਬੀਬੀ ਜਗੀਰ ਕੌਰ ਨੇ 2 ਲੱਖ ਰੁਪਏ ਦਾ ਚੈੱਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜਾਈ
ਅੰਮ੍ਰਿਤਸਰ – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦਿੱਤਾ। ਕਮਲਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਦੀ ਰਹਿਣ ਵਾਲੀ ਹੈ ਅਤੇ ਉਹ ਦੇਸ਼ ਭਗਤ ਕਾਲਜ ਧੂਰੀ ਤੋਂ ਗ੍ਰੈਜੂਏਸ਼ਨ ਕਰ ਚੁੱਕੀ ਹੈ। ਕਮਲਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਖੇਤਰਾਂ ਮੱਲਾਂ ਮਾਰਨ ਵਾਲੇ ਸਿੱਖ ਨੌਜੁਆਨਾਂ ਨੂੰ ਹਮੇਸ਼ਾ ਉਤਸ਼ਾਹਿਤ ਕਰਦੀ ਆ ਰਹੀ ਹੈ। ਇਸੇ ਤਹਿਤ ਹੀ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦੀਆਂ ਪ੍ਰਾਪਤੀਆਂ ਲਈ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਕਮਲਪ੍ਰੀਤ ਕੌਰ ਵਰਗੀਆਂ ਹੋਣਹਾਰ ਬੱਚੀਆਂ ’ਤੇ ਮਾਣ ਹੈ, ਜਿਨ੍ਹਾਂ ਨੂੰ ਨੌਜੁਆਨੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਮਲਪ੍ਰੀਤ ਕੌਰ ਨੂੰ ਉੱਚ ਸਿੱਖਿਆ ਲਈ ਸ਼੍ਰੋਮਣੀ ਕਮੇਟੀ ਸਹਾਇਤਾ ਕਰੇਗੀ। ਜੇਕਰ ਉਹ ਸ਼੍ਰੋਮਣੀ ਕਮੇਟੀ ਦੇ ਕਾਲਜ ਵਿਚ ਪੜ੍ਹਣਾ ਚਾਹੇ ਤਾਂ ਉਸ ਦੀ ਫੀਸ ਨਹੀਂ ਲਈ ਜਾਵੇਗੀ। ਹੋਰਨਾਂ ਕਾਲਜਾਂ ਵਿਚ ਪੜ੍ਹਨ ਲਈ ਵੀ ਉਸ ਦੀ ਸ਼੍ਰੋਮਣੀ ਕਮੇਟੀ ਮੱਦਦ ਕਰੇਗੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਲੜਕੀਆਂ ਲਈ ਵੱਖਰਾ ਖੇਡ ਡਾਇਰੈਕਟੋਰੇਟ ਸਥਾਪਿਤ ਕਰਦਿਆਂ ਅਕੈਡਮੀ ਖੋਲ੍ਹੀ ਜਾ ਚੁੱਕੀ ਹੈ। ਇਸ ਮੌਕੇ ਓਲੰਪਿਕ ਖੇਡਾਂ ਲਈ ਚੁਣੀ ਗਈ ਕਮਲਪ੍ਰੀਤ ਕੌਰ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਸਿੱਖ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਅਤੇ ਗੁਰੂ ਸਾਹਿਬ ਦੇ ਭਰੋਸੇ ਸਦਕਾ ਕੌਮ ਦਾ ਨਾਂ ਰੌਸ਼ਨ ਕਰਨ ਲਈ ਅੱਗੇ ਆਉਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਮਲਪ੍ਰੀਤ ਕੌਰ ਦੀ ਕੋਚ ਬੀਬੀ ਰਾਖੀ ਤਿਆਗੀ ਨੂੰ ਵੀ 21 ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਕਮਲਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ, ਹਲਕਾ ਮਲੋਟ ਤੋਂ ਪੁੱਜੇ ਸ. ਭਗਵੰਤ ਸਿੰਘ ਮਿੱਡਾ ਸੰਮਤੀ ਮੈਂਬਰ, ਸਾਬਕਾ ਸਰਪੰਚ ਸ. ਸਵਰਨ ਸਿੰਘ, ਸ. ਨਿਰਮਲਜੀਤ ਸਿੰਘ ਆਦਿ ਹਾਜ਼ਰ ਸਨ।

Previous Post

ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

Next Post

ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼

ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼

Recommended

ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਭਾਰਤੀ ਦੀ ਮੌਤ

ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਭਾਰਤੀ ਦੀ ਮੌਤ

June 5, 2024
ਕੋਵਿਡ 19 ਦੌਰਾਨ ਪੰਜਾਬ ਵਿੱਚ ਮੌਤ ਦਰ 1.3 ਫੀਸਦ ਤੱਕ ਸੀਮਿਤ

ਕੋਵਿਡ 19 ਦੌਰਾਨ ਪੰਜਾਬ ਵਿੱਚ ਮੌਤ ਦਰ 1.3 ਫੀਸਦ ਤੱਕ ਸੀਮਿਤ

May 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In