• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

Asli Punjabi by Asli Punjabi
March 26, 2021
in Punjab, ਕਾਰੋਬਾਰ
0
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ
588
SHARES
3.3k
VIEWS
Share on FacebookShare on TwitterShare on Whatsapp

254 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਵਿਖੇ ਡੇਅਰੀ ਪ੍ਰਾਜੈਕਟ ਪ੍ਰਗਤੀ ਅਧੀਨ: ਰੰਧਾਵਾ

ਚੰਡੀਗੜ੍ਹ – ਡੇਅਰੀ ਮਾਰਕੀਟ ਵਿੱਚ ਆਪਣੇ ਉਚ ਮਿਆਰਾਂ ਅਤੇ ਵੱਖ-ਵੱਖ ਉਤਪਾਦਾਂ ਦੀ ਕਿਸਮ ਨਾਲ ਲੋਕਾਂ ਵਿੱਚ ਮਕਬੂਲ ਅਦਾਰੇ ਮਿਲਕਫੈਡ ਪੰਜਾਬ ਵੱਲੋਂ ਅੱਜ ਇਕ ਹੋਰ ਨਵੀਂ ਪੁਲਾਂਘ ਪੁੱਟਦਿਆਂ ਆਪਣਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ ਕੀਤਾ ਗਿਆ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਕੇ.ਸਿਵਾ ਪ੍ਰਸਾਦ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਦੀ ਹਾਜ਼ਰੀ ਵਿੱਚ ‘ਵੇਰਕਾ ਡੇਅਰੀ ਵ੍ਹਾਈਟਨਰ’ ਦੇ ਚਾਰ ਵੱਖ-ਵੱਖ ਭਾਰ ਵਰਗਾਂ ਦੇ ਪੈਕੇਟ ਲਾਂਚ ਕੀਤੇ ਗਏ ਜਿਨ੍ਹਾਂ ਵਿੱਚ 200 ਗ੍ਰਾਮ, 500 ਗ੍ਰਾਮ, ਇਕ ਕਿਲੋ ਅਤੇ ਸਾਢੇ ਸੱਤ ਕਿਲੋ ਦੀ ਪੈਕਿੰਗ ਸ਼ਾਮਲ ਸੀ।ਇਸ ਮੌਕੇ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੀ ਸੇਵਾ ਹਿੱਤ ਮਿਲਕਫੈਡ ਦੇ ਜਲੰਧਰ ਮਿਲਕ ਪਲਾਂਟ ਵੱਲੋਂ ਉਚ ਕੋਟੀ ਦੇ ‘ਡੇਅਰੀ ਵ੍ਹਾਈਟਨਰ’ ਦਾ ਉਤਪਾਦਨ ਸ਼ੁਰੂ ਕੀਤਾ ਗਿਆ। ਮਿਲਕਫੈਡ ਵਲੋਂ ਇਹ ਸਾਰੀਆਂ ਪੈਕਿੰਗਾਂ ਖਪਤਕਾਰਾਂ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਮਾਰਕੀਟ ਵਿੱਚ ਉਤਾਰੀਆਂ ਜਾ ਰਹੀਆਂ ਹਨ। ਇਹ ਵੇਰਕਾ ਜਲੰਧਰ ਡੇਅਰੀ ਵਿਖੇ ਸਥਾਪਤ ਕੀਤੀ ਗਈ ਅਤਿ-ਆਧੁਨਿਕ ਮਸ਼ੀਨਰੀ ਦੇ ਨਾਲ ਪੰਜਾਬ ਦੇ ਪੌਸ਼ਟਿਕ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ। ਵੇਰਕਾ ਡੇਅਰੀ ਵ੍ਹਾਈਟਨਰ ਲੰਮੇ ਸਮੇਂ ਤੱਕ ਸਟੋਰ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਅਸਾਨ ਵਰਤੋਂ ਘਰਾਂ, ਹੋਟਲਾਂ ਅਤੇ ਸਫਰ ਦੌਰਾਨ ਯਾਤਰੂਆਂ ਨੂੰ ਬਹੁਤ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਉਤਪਾਦ ਨੈਸਲੇ, ਅਮੁੱਲ ਆਦਿ ਵੱਲੋਂ ਤਿਆਰ ਕੀਤਾ ਜਾਂਦਾ ਸੀ ਅਤੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਵੇਰਕਾ ਵੱਲੋਂ ਇਸ ਨੂੰ ਤਿਆਰ ਕਰਨਾ ਸ਼ੁਰੂ ਕੀਤਾ ਗਿਆ ਹੈ ਜਿਸ ਦੀ ਕੀਮਤ ਵੀ ਮੁਕਾਬਲਤਨ ਘੱਟ ਰੱਖੀ ਗਈ ਹੈ।ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਜਿੱਥੇ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ ਉਥੇ ਮਿਲਕਫੈਡ ਨੇ ਕਿਸਾਨਾਂ ਦੇ ਸਹਿਯੋਗ, ਆਪਣੇ ਸਟਾਫ ਦੀ ਮਿਹਨਤ ਅਤੇ ਮਿਆਰੀ ਉਤਪਾਦਾਂ ਸਦਕਾ ਇਸ ਵਿੱਤੀ ਸਾਲ ਵਿੱਚ ਪਿਛਲੇ ਵਿੱਤੀ 2019-20 ਨਾਲੋਂ 25 ਫੀਸਦੀ ਵਧੇਰੇ ਦੁੱਧ ਖਰੀਦਿਆ। ਮਿਲਕਫੈਡ ਵੱਲੋਂ ਇਸ ਔਖੇ ਸਮੇਂ ਵਿੱਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਰੇਟ ਕਾਇਮ ਰੱਖਣ ਵਿੱਚ ਬਹੱਤ ਵਧੀਆ ਭੂਮਿਕਾ ਨਿਭਾਈ ਜਿਸ ਲਈ ਸਹਿਕਾਰਤਾ ਮੰਤਰੀ ਨੇ ਮਿਲਕਫੈਡ ਦੀ ਸਮੂਹ ਟੀਮ ਨੂੰ ਮੁਬਾਰਕਬਾਦ ਦਿੱਤੀ।ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਵੀ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ ਕਈ ਪ੍ਰਾਜੈਕਟ ਆਰੰਭੇ ਜਾ ਰਹੇ ਹਨ। ਮਿਲਕਫੈਡ ਵੱਲੋਂ 254 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀਆਂ ਵਿਖੇ ਚੱਲ ਰਹੇ ਹਨ। ਪੰਜਾਬ ਸਰਕਾਰ ਅਤੇ ਨਾਬਾਰਡ ਵਲੋਂ ਦਿੱਤੀ ਗਈ 138 ਕਰੋੜ ਦੀ ਆਰਥਿਕ ਸਹਾਇਤਾ ਨਾਲ ਬੱਸੀ ਪਠਾਣਾ ਵਿਖੇ ਸ਼ੁਰੂ ਕੀਤਾ ਮੈਗਾ ਡੇਅਰੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ ਜਿਸ ਦੇ ਇਸ ਸਾਲ ਜੂਨ ਮਹੀਨੇ ਪੂਰਾ ਹੋਣ ਦੀ ਸੰਭਾਵਨਾ ਹੈ।ਮਿਲਕਫੈਡ ਪੰਜਾਬ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੇਰਕਾ ਵੱਲੋਂ ਲਾਂਚ ਕੀਤਾ ਡੇਅਰੀ ਵ੍ਹਾਈਟਨਰ ਕਿਸੇ ਵੀ ਥਾਂ ਚਾਹ, ਕਾਫੀ, ਦੁੱਧ ਬਣਾਉਣ ਲਈ ਸਿਰਫ ਗਰਮ ਪਾਣੀ ਮਿਲਾ ਕੇ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦੁੱਧ ਦੀ ਸਾਂਭ ਸੰਭਾਲ ਅਤੇ ਇਸ ਨੂੰ ਲਿਜਾਣਾ ਔਖਾ ਹੋਣ ਕਰਕੇ ਡੇਅਰੀ ਵ੍ਹਾਈਟਨਰ ਬਦਲ ਸਾਬਤ ਹੋਵੇਗਾ। ਇਕ ਕਿਲੋ ਵੇਰਕਾ ਡੇਅਰੀ ਵ੍ਹਾਈਟਨਰ ਤੋਂ 10 ਕਿਲੋ ਤਰਲ ਦੁੱਧ ਬਣਾਇਆ ਜਾ ਸਕਦਾ ਹੈ। ਇਸ ਵਿੱਚ ਖੰਡ 18 ਫੀਸਦੀ, ਫੈਟ 20 ਫੀਸਦੀ ਤੇ ਪ੍ਰੋਟੀਨ 22 ਫੀਸਦੀ ਹੈ। ਇਸ ਦੀ ਵਿਸ਼ੇਸਤਾ ਹੈ ਕਿ ਇਹ ਉਚ ਘੁਲਣਸ਼ੀਲਤਾ ਵਾਲਾ ਉਤਪਾਦ ਹੈ ਜੋ ਕਿ ਚਾਹ, ਦੁੱਧ, ਸ਼ੇਕ ਆਦਿ ਪੀਣ ਵਾਲੇ ਪਦਾਰਥ ਨੂੰ ਗਾੜਾ ਬਣਾਉਦਾ ਹੈ ਅਤੇ ਇਸ ਦੀ ਵਰਤੋਂ ਪੀਣ ਵਾਲੇ ਪਦਾਰਥਾਂ ਨੂੰ ਦੁੱਧ ਦਾ ਅਸਲੀ ਸਵਾਦ ਅਤੇ ਖੁਸ਼ਬੂ ਦਿੰਦੀ ਹੈ। ਕੀਮਤ ਪੱਖੋਂ ਇਹ ਵੀ ਉਪਭੋਗਤਾਵਾਂ ਲਈ ਵਾਜਬ ਅਤੇ ਲਾਹੇਵੰਦ ਹੈ।ਸ੍ਰੀ ਸੰਘਾ ਨੇ ਅੱਗੇ ਦੱਸਿਆ ਕਿ ਲੋਕਾਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਵੇਰਕਾ ਨੇ ਪ੍ਰਸਿੱਧ ਹਲਦੀ ਦੁੱਧ ਦੀ ਸ਼ੁਰੂਆਤ ਕੀਤੀ ਹੈ ਅਤੇ ਖਪਤਕਾਰਾਂ ਦੀ ਸਹੂਲਤ ਲਈ ਪ੍ਰਸਿੱਧ ਪੀਓ ਨੂੰ ਨਵੀਂ ਸਹੂਲਤ ਵਾਲੀ ਪੀ.ਪੀ. (ਪੌਲੀਪ੍ਰੋਪਾਈਲਾਈਨ) ਬੋਤਲ ਵਿੱਚ ਲਾਂਚ ਕੀਤਾ ਹੈ। ਅਜੋਕੇ ਸਮੇਂ ਵਿੱਚ ਸਿਹਤਮੰਦ, ਪ੍ਰਤੀਰੋਧੀ ਗਤੀਸ਼ੀਲਤਾ ਵੱਲ ਵੱਦੇ ਖਪਤਕਾਰਾਂ ਦੇ ਰੁਝਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਵੇਰਕਾ ਨੇ ਹਾਲ ਵਿੱਚ ਹੀ ਕੁਦਰਤੀ ਫਰੂਟ ਫਲੇਵਰਾਂ ਜਿਵੇ ਕਿ ਸਟ੍ਰਆਬੇਰੀ, ਪਿੰਕ ਗੁਆਵਾ, ਲੀਚੀ ਵਿੱਚ ਨੈਚੂਰਲ ਫਰੂਟ ਆਈਸ ਕਰੀਮ ਲਾਂਚ ਕੀਤੀ ਸੀ। ਇਹ ਸਾਰੇ ਵੇਰਕਾ ਉਤਪਾਦ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ ‘ਤੇ ਉਪਲੱਬਧ ਹਨ।ਉਨ੍ਹਾਂ ਅੱਗੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਂਟਾਂ ਦਾ ਆਧੁਨਿਕੀਕਰਨ ਕਰਕੇ ਮਿਲਕ ਉਤਪਾਦਾਂ ਦੀ ਗੁਣਵੱਤਾ ਵਧਾਈ ਜਾਵੇਗੀ। ਉਨ੍ਹਾਂ ਉਪਭੋਗਤਾਵਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ : ਰਮਨ ਬਹਿਲ

Next Post

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Recommended

4 ਨੌਜਵਾਨ ਹੈਰੋਇਨ ਸਮੇਤ ਕਾਬੂ

4 ਨੌਜਵਾਨ ਹੈਰੋਇਨ ਸਮੇਤ ਕਾਬੂ

November 10, 2021
ਵੱਡੀ ਖ਼ਬਰ: ਸਿੰਘ ਸਹਿਬਾਨਾਂ ਨੇ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ

ਵੱਡੀ ਖ਼ਬਰ: ਸਿੰਘ ਸਹਿਬਾਨਾਂ ਨੇ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ

July 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In