• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Asli Punjabi by Asli Punjabi
March 26, 2021
in Punjab
0
ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
587
SHARES
3.3k
VIEWS
Share on FacebookShare on TwitterShare on Whatsapp

ਕੁੱਲ 184 ਵਿੱਚੋਂ 76 ਨਵ-ਨਿਯੁਕਤ ਮੁਲਾਜ਼ਮਾਂ ਨੂੰ ਪਹਿਲੇ ਗੇੜ ’ਚ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਵਿੱਚ ਪੋਸ਼ਣ ਅਭਿਆਨ ਅਧੀਨ ਭਰਤੀ ਕੀਤੇ 76 ਮੁਲਾਜ਼ਮਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ।ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਚੌਧਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਪੋਸ਼ਣ ਭਰਪੂਰ ਖ਼ੁਰਾਕ ਉਪਲਬਧ ਕਰਾਉਣ ਦੀ ਮੁਹਿੰਮ ਨੂੰ ਹੇਠਲੀ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੰਸਲਟੈਂਟ, ਪ੍ਰਾਜੈਕਟ ਐਸੋਸੀਏਟ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਦੀਆਂ ਕੁੱਲ 184 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭੀ ਗਈ ਹੈ ਅਤੇ ਪਹਿਲੇ ਗੇੜ ਵਿੱਚ ਸਫ਼ਲ ਹੋਏ 76 ਬਿਨੈਕਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ ਗਏ ਹਨ, ਜਿਨ੍ਹਾਂ ਵਿੱਚ 2 ਕੰਸਲਟੈਂਟ, 2 ਪ੍ਰਾਜੈਕਟ ਐਸੋਸੀਏਟ, 14 ਜ਼ਿਲ੍ਹਾ ਕੋਆਰਡੀਨੇਟਰ ਅਤੇ 58 ਬਲਾਕ ਕੋਆਰਡੀਨੇਟਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਾਕੀ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਮੁਕੰਮਲ ਕਰਕੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੋਸ਼ਣ ਅਭਿਆਨ ਨੂੰ ਇੱਕ ਜਨ-ਅੰਦੋਲਨ ਵਜੋਂ ਅਰੰਭਿਆ ਗਿਆ ਹੈ ਜਿਸ ਅਧੀਨ ਸਮਾਜਿਕ ਸੁਰੱਖਿਆ ਵਿਭਾਗ ਸਣੇ ਸਿਹਤ, ਸਿੱਖਿਆ, ਪੇਂਡੂ ਵਿਕਾਸ, ਜਲ ਸਪਲਾਈ ਆਦਿ ਵਿਭਾਗਾਂ ਦੀਆਂ ਸਕੀਮਾਂ ਨੂੰ ਇਕ ਪਲੇਟਫ਼ਾਰਮ ’ਤੇ ਲਿਆ ਕੇ ਉਨ੍ਹਾਂ ਦਾ ਲਾਭ ਔਰਤਾਂ ਤੇ ਬੱਚਿਆਂ ਨੂੰ ਮੁਹੱਈਆ ਕਰਾਉਣ ਦਾ ਉੱਦਮ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚੋਂ ਕੁਪੋਸ਼ਣ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਦੀ ਜਲਦੀ ਟਰੇਨਿੰਗ ਕਰਵਾਈ ਜਾਵੇਗੀ ਤਾਂ ਜੋ ਉਹ ਵਿਭਾਗ ਦੇ ਕੰਮ ਨੂੰ ਚੰਗੀ ਤਰ੍ਹਾਂ ਸਮਝ ਸਕਣ ਅਤੇ ਵਿਭਾਗ ਦੇ ਟੀਚਿਆਂ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਦਿਆਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾ ਸਕਣ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿਲੀ ਚੌਧਰੀ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਅਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਰਾਜਬੀਰ ਸਿੰਘ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

Next Post

ਬ੍ਰਹਮ ਮਹਿੰਦਰਾ ਨੇ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟ ਦਾ ਕੀਤਾ ਉਦਘਾਟਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬ੍ਰਹਮ ਮਹਿੰਦਰਾ ਨੇ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟ ਦਾ ਕੀਤਾ ਉਦਘਾਟਨ

ਬ੍ਰਹਮ ਮਹਿੰਦਰਾ ਨੇ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟ ਦਾ ਕੀਤਾ ਉਦਘਾਟਨ

Recommended

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗਾਇਕ ਅਵਤਾਰ ਗਰੇਵਾਲ ਦਾ ਗੀਤ “ਕਿਰਪਾਨ ਖਾਲਸੇ ਦੀ ਰਿਲੀਜ਼

December 2, 2021
ਆਰੀਅਨਜ਼ ਵਿਦਿਆਰਥੀ ਨੇ ਗਾਇਕਾ ਅਤੇ ਅਦਾਕਾਰਾ ਤੁਲਸੀ ਕੁਮਾਰ ਦੁਆਰਾ ਲਾਈਵ ਗਾਉਣ ਦਾ ਅਨੰਦ ਲਿਆ

November 10, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In