ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਨੇ ਮੁੜ ਤੋਂ ਰਫ਼ਤਾਰ ਫ਼ੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਫਿਰ ਤੋਂ ਰਿਕਾਰਡ 53,476 ਨਵੇਂ ਕੇਸ ਸਾਹਮਣੇ ਆਏ ਹਨ ਅਤੇ 251 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੁੱਧਵਾਰ 47,262 ਨਵੇਂ ਕੇਸ ਸਾਹਮਣੇ ਆਏ ਸਨ। ਨਵੇਂ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦਰਮਿਆਨ ਦੇਸ਼ ਵਿੱਚ 5,31,45,709 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਦੌਰਾਨ 23,03,305 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਗਿਆ।ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ ਅੱਜ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 53,476 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 1,17,87,534 ਹੋ ਗਈ ਹੈ। ਹੁਣ ਤੱਕ 1,12,31,650 ਮਰੀਜ਼ ਸੇਵਾ ਮੁਕਤ ਵੀ ਹੋ ਚੁੱਕੇ ਹਨ। ਸਰਗਰਮ ਕੇਸ 3,95,192 ਹੋ ਗਏ ਹਨ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,60,692 ਹੋ ਗਈ ਹੈ।ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ਵਿੱਚ ਪਹਿਲੇ ਨੰਬਰ ਤੇ ਹੈ ਅਤੇ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸ 16,662 ਦੀ ਰਫ਼ਤਾਰ ਨਾਲ ਵੱਧਣ ਕਰ ਕੇ ਇਨ੍ਹਾਂ ਦੀ ਗਿਣਤੀ ਵੱਧ ਕੇ 2,48,604 ਹੋ ਗਈ ਹੈ। ਸੂਬੇ ਵਿੱਚ 15,098 ਮਰੀਜ਼ ਸਿਹਤਮੰਦ ਹੋਏ, ਜਿਸ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 22,62,593 ਪਹੁੰਚ ਗਈ ਹੈ। 95 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 53,684 ਹੋ ਗਿਆ ਹੈ।