ਲਾਹੌਰ – ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ ਗ਼ੈਰਕਾਨੂੰਨੀ ਜ਼ਮੀਨ ਖ਼ਰੀਦਣ ਦੇ ਇੱਕ ਕੇਸ ’ਚ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੂੰ 12 ਅਪਰੈਲ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਲਾਹੌਰ ਹਾਈ ਕੋਰਟ ਨੇ ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਨੂੰ ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਰੋਕਦਿਆਂ 12 ਅਪਰੈਲ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਮਰੀਅਮ ਨੂੰ 10 ਲੱਖ ਪਾਕਿਸਤਾਨੀ ਰੁਪਏ ਦਾ ਜ਼ਮਾਨਤੀ ਮੁਚੱਲਕਾ ਭਰਨ ਦਾ ਨਿਰਦੇਸ਼ ਵੀ ਦਿੱਤਾ ਹੈ।