• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ

Asli Punjabi by Asli Punjabi
March 28, 2021
in Punjab, Top Stories
0
ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ – ਪੰਜਾਬ ਦੇ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਇੱਥੇ ਪੰਜ ਰੋਜ਼ਾ 8ਵੇਂ ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ (ਈ-ਆਈ.ਪੀ.ਐਚ.ਐਮ.ਡੀ.ਪੀ.) ਦੇ ਸਮਾਪਤੀ ਸਮਾਰੋਹ ਦੌਰਾਨ ਆਈ.ਟੀ.ਈ.ਸੀ. (ਭਾਰਤੀ ਤਕਨੀਕੀ ਅਤੇ ਆਰਥਿਕ ਸਹਿਯੋਗ) ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਵਧਾਉਣ ਬਾਰੇ ਗੱਲ ਕੀਤੀ।ਇਹ ਪੋ੍ਰਗਰਾਮ ਪੀ.ਜੀ.ਆਈ. ਚੰਡੀਗੜ ਦੇ ਕਮਿਉਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਵਿਭਾਗ ਵੱਲੋਂ ਕਰਵਾਇਆ ਗਿਆ।ਉਨਾਂ ਜਨਤਕ ਸਿਹਤ ਪ੍ਰਬੰਧਨ ਪ੍ਰੋਗਰਾਮ ਬਾਰੇ ਸੀਨੀਅਰ ਪਬਲਿਕ ਹੈਲਥ ਮੈਨੇਜਰਾਂ ਦੇ ਸਮਰੱਥਾ ਨਿਰਮਾਣ ਲਈ ਪੀ.ਜੀ.ਆਈ. ਚੰਡੀਗੜ ਦੇ ਇਸ ਮਹੱਤਵਪੂਰਨ ਉਪਰਾਲੇ ਦੀ ਸ਼ਲਾਘਾ ਕੀਤੀ ਜਿਸ ਨਾਲ ਉਨਾਂ ਨੂੰ ਆਪਣੇ ਸਬੰਧਤ ਦੇਸ਼ਾਂ ਵਿੱਚ ਕੌਮੀ ਪੋ੍ਰਗਰਾਮਾਂ ਦੀ ਪ੍ਰਭਾਵਸ਼ੀਲਤਾ ਅਤੇ ਕੁਸ਼ਲਤਾ ਵਿੱਚ ਸਰਵਪੱਖੀ ਸੁਧਾਰ ਵਿੱਚ ਮਦਦ ਮਿਲੇਗੀ।ਉਨਾਂ ਦੱਸਿਆ ਕਿ ਜਦੋਂ ਤੋਂ ਇਸ ਪ੍ਰੋਗਰਾਮ ਦੀ ਕਲਪਨਾ ਕੀਤੀ ਗਈ ਹੈ, ਉਹ ਇਸਦਾ ਹਿੱਸਾ ਰਹੇੇ ਹਨ।ਉਨਾਂ ਵਿਚਾਰਾਂ ਦੇ ਆਦਾਨ-ਪ੍ਰਦਾਨ, ਆਪਸੀ ਸਹਿਯੋਗ ਵਧਾਉਣ ਅਤੇ ਆਲਮੀ ਸਮਾਜ ਦੇ ਸਮੁੱਚੇ ਫਾਇਦੇ ਲਈ ਨੈਟਵਰਕ ਸਥਾਪਤ ਕਰਨ ਲਈ ਇਸ ਪੋ੍ਰਗਰਾਮ ਵਿੱਚ ਹਿੱਸਾ ਲੈਣ ਅਤੇ ਸਕਾਰਾਤਮਕ ਯੋਗਦਾਨ ਪਾਉਣ ਵਾਸਤੇ ਸਾਰੇ ਈ-ਆਈ.ਟੀ.ਈ.ਸੀ. ਭਾਈਵਾਲਾਂ ਦਾ ਧੰਨਵਾਦ ਕੀਤਾ। ਉਨਾਂ ਇਸ ਆਲਮੀ ਪੋ੍ਰਗਰਮ ਵਿੱਚ 33 ਮੁਲਕਾਂ ਦੇ 100 ਭਾਈਵਾਲਾਂ ਨੂੰ ਸਪਾਂਸਰ ਕਰਨ ਲਈ ਭਾਰਤੀ ਤਕਨੀਕੀ ਆਰਥਿਕ ਸਹਿਯੋਗ, ਭਾਰਤ ਸਰਕਾਰ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਦੀ ਸ਼ਲਾਘਾ ਕੀਤੀ ਜਿਨਾਂ ਨੇ ਕੋਰੋਨਾ ਵਾਇਰਸ ਮਹਾਂਮਾਰੀ ਸਮੇਤ ਕਈ ਸਿਹਤ ਸਮੱਸਿਆਵਾਂ ਦੇ ਪ੍ਰਬੰਧਨ ਵਿਚ ਆਪਣੇ ਦੇਸ਼ਾਂ ਦੇ ਪ੍ਰਮੁੱਖ ਅਭਿਆਸਾਂ ਨੂੰ ਪ੍ਰਦਰਸ਼ਿਤ ਕੀਤਾ।ਇਸ ਸਮਾਰੋਹ ਵਿੱਚ ਸ਼੍ਰੀਮਤੀ ਵਿਨੀ ਮਹਾਜਨ ਤੋਂ ਇਲਾਵਾ, ਪੀ.ਜੀ.ਆਈ, ਚੰਡੀਗੜ ਦੇ ਡਾਇਰੈਕਟਰ ਪ੍ਰੋਫੈਸਰ ਜਗਤ ਰਾਮ, ਡਾਇਰੈਕਟਰ (ਡੀ.ਪੀ.ਏ-2), ਵਿਦੇਸ਼ ਮੰਤਰਾਲੇ, ਭਾਰਤ ਸਰਕਾਰ ਸ੍ਰੀ ਸੋਮਨਾਥ ਚੈਟਰਜੀ, ਡਾਇਰੈਕਟਰ, ਐਨ.ਆਈ.ਐਚ.ਐਫ.ਡਬਲਿਊ. ਡਾ. ਹਰਸ਼ਦ ਠਾਕੁਰ ਅਤੇ ਐਚ.ਓ.ਡੀ. ਡੀ.ਸੀ.ਐਮ. ਅਤੇ ਐਸ.ਪੀ.ਐਚ. ਪ੍ਰੋ. ਅਮਰਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।ਸਾਰਿਆਂ ਨੇ ਇਸ ਮਹੱਤਵਪੂਰਨ, ਨਵੀਨਤਾਕਾਰੀ, ਜਾਣਕਾਰੀ ਤੇ ਗਿਆਨ ਭਰਪੂਰ ਅਤੇ ਦਿਲਚਸਪ ਪ੍ਰੋਗਰਾਮ ਕਰਵਾਉਣ ਲਈ ਪ੍ਰੋਗਰਾਮ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਜਿਸ ਨੂੰ ਕਿ ਉਹ ਅਪਣਾ ਸਕਦੇ ਹਨ।ਸ੍ਰੀ ਸੋਮਨਾਥ ਚੈਟਰਜੀ, ਡਾਇਰੈਕਟਰ (ਡੀਪੀਏ-2), ਵਿਦੇਸ਼ ਮੰਤਰਾਲੇ ਨੇ ਪਿਛਲੇ ਕਈ ਸਾਲਾਂ ਤੋਂ ਇਸ ਪ੍ਰੋਗਰਾਮ ਨੂੰ ਕਰਵਾਉਣ ਵਿੱਚ ਪੀ.ਜੀ.ਆਈ. ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨਾਂ ਦੱਸਿਆ ਕਿ ਇਹ ਪ੍ਰੋਗਰਾਮ 161 ਆਈ.ਟੀ.ਈ.ਸੀ. ਮੁਲਕਾਂ ਵਿੱਚ ਵਧੇਰੇ ਪ੍ਰਸਿੱਧ ਪ੍ਰੋਗਰਾਮਾਂ ਵਿੱਚੋਂ ਇੱਕ ਹੈ ਅਤੇ ਆਈ.ਟੀ.ਈ.ਸੀ. ਮੁਲਕਾਂ ਵਿੱਚ ਆਪਸੀ ਸਹਿਯੋਗ ਵਧਾਉਣ ਵਿੱਚ ਮਹੱਤਵਪੂਰਣ ਰਿਹਾ ਹੈ।ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਸਾਰੇ ਭਾਗੀਦਾਰਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ। ਉਨਾਂ ਪ੍ਰੋਗਰਾਮ ਦੇ ਉਦੇਸ਼, ਸਿਖਾਉਣ ਦੇ ਵੱਖ ਵੱਖ ਢੰਗ-ਤਰੀਕਿਆਂ, ਦਿਲਚਸਪ ਗਤੀਵਿਧੀਆਂ ਅਤੇ ਪ੍ਰੋਗਰਾਮ ਦੌਰਾਨ ਸਿਖਾਏ ਗਏ ਉੱਤਮ ਅਭਿਆਸਾਂ ’ਤੇ ਚਾਨਣਾ ਪਾਇਆ। ਉਨਾਂ ਇਸ ਸ਼ਾਨਦਾਰ ਪੋ੍ਰਗਰਾਮ ਨੂੰ ਕਰਵਾਉਣ ਲਈ ਪੀ.ਜੀ.ਆਈ. ਦੇ ਕਮਿਉਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਵਿਭਾਗ ਵਿਸ਼ੇਸ਼ ਤੌਰ ’ਤੇ ਪ੍ਰੋਫੈਸਰ ਸੋਨੂੰ ਗੋਇਲ ਅਤੇ ਉਨਾਂ ਦੀ ਟੀਮ ਦੀ ਸ਼ਲਾਘਾ ਕੀਤੀ।ਸਮਾਪਤੀ ਸਮਾਰੋਹ ਵਿਚ ਪੰਜ ਦਿਨਾ ਪ੍ਰੋਗਰਾਮ ਦੀ ਝਲਕ, ਹਿੱਸਾ ਲੈਣ ਵਾਲਿਆਂ ਅਤੇ ਫੈਸਿਲੀਟੇਟਰਾਂ ਦਾ ਲਾਈਵ ਫੀਡਬੈਕ ਸੈਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿੱਥੇ 33 ਦੇਸ਼ਾਂ ਦੇ ਭਾਈਵਾਲਾਂ ਨੇ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ। ਇਸ ਪ੍ਰੋਗਰਾਮ ਦੌਰਾਨ ਹਿੱਸਾ ਲੈਣ ਵਾਲਿਆਂ ਦੀ ਸਖਤ ਮਿਹਨਤ ਅਤੇ ਸਿੱਖਣ ਦੀ ਇੱਛਾ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪ੍ਰੋਗਰਾਮ ਡਾਇਰੈਕਟਰ ਡਾ. ਗੋਇਲ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ 85 ਮੁਲਕਾਂ ਦੇ 600 ਤੋਂ ਵੱਧ ਭਾਗੀਦਾਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨਾਂ ਉਮੀਦ ਜਤਾਈ ਕਿ ਹਿੱਸਾ ਲੈਣ ਵਾਲੇ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਹੋਣਗੇ ਇਸੇ ਤਰਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕਰਨਗੇ।

Previous Post

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

Next Post

ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Recommended

ਕਰੋਨਾ: ਭਾਰਤੀ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਅਮਰੀਕਾ

ਕਰੋਨਾ: ਭਾਰਤੀ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਅਮਰੀਕਾ

May 15, 2020
ਧਰਨੇ ਦਿੱਲੀ ਤੇ ਹਰਿਆਣਾ ’ਚ ਜਾ ਕੇ ਲਾਓ, ਪੰਜਾਬ ਦਾ ਵਿਕਾਸ ਹੋਣ ਦਿਓ ਕੈਪਟਨ ਦੀ ਕਿਸਾਨ ਜਥੇਬੰਦੀਆਂ ਨੁੰ ਅਪੀਲ

ਧਰਨੇ ਦਿੱਲੀ ਤੇ ਹਰਿਆਣਾ ’ਚ ਜਾ ਕੇ ਲਾਓ, ਪੰਜਾਬ ਦਾ ਵਿਕਾਸ ਹੋਣ ਦਿਓ ਕੈਪਟਨ ਦੀ ਕਿਸਾਨ ਜਥੇਬੰਦੀਆਂ ਨੁੰ ਅਪੀਲ

September 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In