• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

Asli Punjabi by Asli Punjabi
March 28, 2021
in Health, Punjab
0
ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ
587
SHARES
3.3k
VIEWS
Share on FacebookShare on TwitterShare on Whatsapp

ਟੀਕਾ ਲਗਾਉਣ ਲਈ ਆਧਾਰ ਕਾਰਡ ਸਣੇ ਕੋਈ ਵੀ ਯੋਗ ਸ਼ਨਾਖ਼ਤੀ ਕਾਰਡ ਵਿਖਾਇਆ ਜਾ ਸਕਦਾ ਹੈ

ਚੰਡੀਗੜ – ਕੋਵਿਡ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਪੰਜਾਬ ਸਰਕਾਰ ਹਫਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ।ਇਸ ਤੋਂ ਇਲਾਵਾ ਸੈਸ਼ਨ ਸਾਈਟਾਂ ਦੀ ਗਿਣਤੀ ਵੀ ਵਧਾਈ ਜਾਵੇਗੀ ਅਤੇ ਸੂਬੇ ਵਿੱਚ ਯੋਗ ਵਿਅਕਤੀਆਂ ਦੇ ਟੀਕਾਕਰਨ ਲਈ ਕਿਸੇ ਵੀ ਪਛਾਣ ਪੱਤਰ ਨੂੰ ਵੈਧ ਮੰਨਿਆ ਜਾਵੇਗਾ।ਅਜਿਹਾ ਪਿਛਲੇ ਕਈ ਦਿਨਾਂ ਤੋਂ ਸੂਬੇ ਵਿਚ ਰੋਜ਼ਾਨਾ ਕੋਵਿਡ ਦੇ ਨਵੇਂ ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਨਾਲ ਕਾਰਗਰ ਢੰਗ ਨਾਲ ਨਜਿੱਠਣ ਲਈ ਕੀਤਾ ਗਿਆ ਹੈ।ਇਸ ਸਬੰਧੀ ਫੈਸਲਾ ਕੋਵਿਡ ਹਾਲਤਾਂ ਅਤੇ ਚੱਲ ਰਹੀ ਟੀਕਾਕਰਨ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਮੀਟਿੰਗ ਦੌਰਾਨ ਲਿਆ ਗਿਆ।ਉਨਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕਰਨ ਅਤੇ ਮਹਾਂਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਦੇ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤਾ ਜਾਵੇ। ਉਨਾਂ ਲੋਕਾਂ ਦਰਮਿਆਨ ਕੋਵਿਡ ਨਿਯਮਾਂ ਦੇ ਸਖ਼ਤੀ ਨਾਲ ਲਾਗੂਕਰਨ ’ਤੇ ਵੀ ਜ਼ੋਰ ਦਿੱਤਾ।ਵੇਰਵੇ ਸਾਂਝੇ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਧਾਉਣ ਤੋਂ ਇਲਾਵਾ ਸਰਕਾਰ ਵੱਲੋਂ ਹਫ਼ਤੇ ਦੇ ਸੱਤੇ ਦਿਨ ਟੀਕਾਕਰਨ ਕੀਤਾ ਜਾ ਰਿਹਾ ਹੈ।ਕੇਂਦਰ ਸਰਕਾਰ ਵੱਲੋਂ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦਾ ਟੀਕਾਕਰਨ ਕਰਨ ਸਬੰਧੀ ਹਾਲ ਹੀ ਵਿੱਚ ਦਿੱਤੀ ਗਈ ਮਨਜ਼ੂਰੀ ਦਾ ਹਵਾਲਾ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਨਿੱਜੀ ਸਿਹਤ ਸੰਸਥਾਵਾਂ ਦਾ ਸਹਿਯੋਗ ਲੈਣ ਲਈ ਕਿਹਾ।ਸਰਕਾਰੀ ਅਤੇ ਨਿੱਜੀ ਸਹੂਲਤਾਂ ਵਿੱਚ ਟੀਕਾਕਰਨ ਜਾਰੀ ਰੱਖਣ ਤੋਂ ਇਲਾਵਾ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣ।
ਸ਼੍ਰੀਮਤੀ ਵਿਨੀ ਮਹਾਜਨ ਨੇ ਹਦਾਇਤ ਕੀਤੀ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ 1 ਅਪ੍ਰੈਲ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ 31 ਮਾਰਚ ਤੱਕ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਆਖਰੀ ਸਮੇਂ ਕੋਈ ਦਿੱਕਤ ਨਾ ਆਵੇ। ਉਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੰਵੇਦਨਸ਼ੀਲ ਵਰਗਾਂ ਜਿਵੇਂ ਪੱਤਰਕਾਰਾਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ ਖ਼ਾਸਕਰ ਜਿਹੜੇ ਲੋਕਾਂ ਦੇ ਸੰਪਰਕ ਵਿੱਚ ਆਉਂਦੇ ਹਨ, ਨੂੰ ਸਭ ਤੋਂ ਪਹਿਲਾਂ ਟੀਕਾ ਲਗਾਇਆ ਜਾਵੇ।ਉਨਾਂ ਕਿਹਾ ਕਿ ਲੋਕਾਂ ਦੀ ਜਾਨ ਬਚਾਉਣ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ’ਤੇ ਧਿਆਨ ਕੇਂਦਰਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਰਾਜ ਵਿਚ ਕੋਵਿਡ ਦੇ ਮਾਮਲੇ ਦਿਨ-ਬ-ਦਿਨ ਵੱਧ ਰਹੇ ਹਨ।ਸ੍ਰੀਮਤੀ ਮਹਾਜਨ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਕਿਹਾ ਕਿ ਕੋਵਿਡ ਟੈਸਟ ਦੀ ਰਿਪੋਰਟ ਸਬੰਧਤ ਵਿਅਕਤੀ ਤੱਕ 15 ਘੰਟਿਆਂ ਵਿੱਚ ਪਹੁੰਚਣੀ ਯਕੀਨੀ ਬਣਾਈ ਜਾਵੇ ਕਿਉਂਕਿ ਪਹਿਲਾਂ ਪਤਾ ਲੱਗਣ ਨਾਲ ਵਾਇਰਸ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਵਿੱਚ ਮਦਦ ਮਿਲੇਗੀ। ਉਨਾਂ ਸਿਹਤ ਵਿਭਾਗ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿੱਚ 100 ਫੀਸਦੀ ਟੈਸਟਿੰਗ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਕਿਸੇ ਵੀ ਫੋਟੋ ਪਛਾਣ ਪੱਤਰ ਨੂੰ ਟੀਕਾਕਰਨ ਲਈ ਯੋਗ ਮੰਨਿਆ ਜਾਵੇਗਾ ਅਤੇ ਕਿਸੇ ਵਿਸ਼ੇਸ਼ ਪਛਾਣ ਪੱਤਰ ’ਤੇ ਜ਼ੋਰ ਦੇਣ ਦੀ ਜ਼ਰੂਰਤ ਨਹੀਂ ਹੈ।ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਸੂਬੇ ਦੀ ਪੁਲਿਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੱਬਾਂ ਭਾਰ ਹੈ ਅਤੇ ਮਾਸਕ ਨਾ ਪਾਉਣ ਕਰਕੇ ਸੂਬੇ ਵਿੱਚ ਹੁਣ ਤੱਕ 90363 ਵਿਅਕਤੀਆਂ ਨੂੰ ਕੋਵਿਡ ਟੈਸਟਿੰਗ ਲਈ ਲਿਜਾਇਆ ਗਿਆ ਹੈ।ਇਸਦੇ ਨਾਲ ਹੀ ਮਾਸਕ ਨਾ ਪਾਉਣ ਕਰਕੇ ਇੱਕ ਹਫਤੇ ਵਿੱਚ 18500 ਤੋਂ ਵੱਧ ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ 19 ਮਾਰਚ ਨੂੰ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਵੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਦੀ ਅਪੀਲ ਕੀਤੀ ਜੋ ਆਪਣੇ ਨਾਲ ਨਾਲ ਦੂਜਿਆਂ ਦੀ ਜਾਨ ਨੂੰ ਵੀ ਖ਼ਤਰੇ ਵਿੱਚ ਪਾ ਰਹੇ ਹਨ।ਡੀਜੀਪੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਅਤੇ ਉਨਾਂ ਦੇ ਪਰਿਵਾਰਾਂ ਲਈ ਜਲਦ ਹੀ ਪੁਲਿਸ ਲਾਈਨਾਂ ਅਤੇ ਹੋਰ ਥਾਵਾਂ ’ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੰਜਾਬ ਸਰਕਾਰ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ, ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਐਸ.ਐਸ.ਪੀਜ਼ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ

Next Post

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

Recommended

ਥਾਣਿਆਂ ‘ਚ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ – ਐਸਐਸਪੀ ਮੁਕਸਤਰ

ਥਾਣਿਆਂ ‘ਚ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ – ਐਸਐਸਪੀ ਮੁਕਸਤਰ

September 13, 2020
ਬਾਦਲਾਂ ਦੀ ਕੋਠੀ ਘੇਰਨ ਵਾਲੇ ਛੇ ਸੌ ਤੋਂ ਵੱਧ ਕਿਸਾਨਾਂ ’ਤੇ ਕੇਸ ਦਰਜ

ਬਾਦਲਾਂ ਦੀ ਕੋਠੀ ਘੇਰਨ ਵਾਲੇ ਛੇ ਸੌ ਤੋਂ ਵੱਧ ਕਿਸਾਨਾਂ ’ਤੇ ਕੇਸ ਦਰਜ

July 22, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In