ਨਵੀਂ ਦਿੱਲੀ – ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਆਰਮੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਆਰਮੀ ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਕ, ਰਾਸ਼ਟਰਪਤੀ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਦਾ ਰੂਟੀਨ ਚੈਕਅਪ ਕੀਤਾ ਗਿਆ ਹੈ। ਹਾਲਾਂਕਿ, ਫਿਲਹਾਲ ਉਨ੍ਹਾਂ ਨੂੰ ਹਸਪਤਾਲ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ।ਆਰਮੀ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅੱਜ ਸਵੇਰੇ ਛਾਤੀ ਵਿੱਚ ਦਰਦ ਹੋਣ ਤੋਂ ਬਾਅਦ ਨਵੀਂ ਦਿੱਲੀ ਵਿੱਚ ਆਰਮੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਰੂਟੀਨ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਨੇ ਦੱਸਿਆ ਕਿ ਰਾਸ਼ਟਰਪਤੀ ਦਾ ਰੂਟੀਨ ਚੈਕਅਪ ਕੀਤਾ ਗਿਆ ਅਤੇ ਉਹ ਹਸਪਤਾਲ ਦੀ ਨਿਗਰਾਨੀ ਵਿੱਚ ਹਨ।