• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result
Asli Punjabi | Latest Punjabi News from India, USA
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result
Asli Punjabi | Latest Punjabi News from India, USA
No Result
View All Result
Home Punjab

Asli Punjabi by Asli Punjabi
June 5, 2020
in Punjab
0
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ, 5 ਜੂਨ 2020 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਐਲਾਨੇ ਅਖੌਤੀ ਸੁਧਾਰਾਂ ਨੂੰ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਅਸਥਿਰ ਕਰਨ ਲਈ ਢੀਠਤਾ ਵਾਲਾ ਇਕ ਹੋਰ ਯਤਨ ਆਖਦਿਆਂ ਰੱਦ ਕੀਤਾ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਨਾਲ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਖ੍ਰੀਦ ਵਿਵਸਥਾ ਦੇ ਖਾਤਮੇਂ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਹੋਵੇਗੀ।
ਭਾਰਤ ਦੇ ਸੰਵਿਧਾਨ ਤਹਿਤ ਸੁਰੱਖਿਅਤ ਸੂਬਿਆਂ ਦੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ ਦੇ ਇਸ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਭਾਰਤ ਸਰਕਾਰ ਦੇ ਮੁਲਕ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਕਦਮ ਖਿਲਾਫ ਲੜੇਗਾ ਜਿਸ ਨਾਲ ਸੂਬੇ ਦੇ ਮਜ਼ਬੂਤ ਖੇਤੀ ਉਤਪਾਦਨ ਅਤੇ ਮਾਰਕੀਟਿੰਗ ਵਿਵਸਥਾ ਵਿੱਚ ਸਿੱਧਾ ਜਾਂ ਨੁਕਸਾਨਦਾਇਕ ਦਖਲ ਦਿੱਤਾ ਜਾ ਰਿਹਾ ਹੋਵੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹਾ ਫੈਸਲਾ ਮੁਲਕ ਦੀ ਅੰਨ ਸੁਰੱਖਿਆ, ਜਿਸ ਨੂੰ ਬਹਾਲ ਰੱਖਣ ਲਈ ਹਰੀ ਕ੍ਰਾਂਤੀ ਤੋਂ ਹੀ ਪੰਜਾਬ ਦੇ ਨਿਰਸਵਾਰਥ ਕਿਸਾਨਾਂ ਨੇ ਸਖਤ ਮਿਹਨਤ ਕੀਤੀ ਹੈ, ਨੂੰ ਬੁਰੀ ਤਰ੍ਹਾਂ ਅਤੇ ਨਾਂਹਪੱਖੀ ਢੰਗ ਨਾਲ ਪ੍ਰਭਾਵਿਤ ਕਰੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਭਾਰਤ ਦਾ ਸੰਘੀ ਢਾਂਚਾ ਕੇਂਦਰ ਅਤੇ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾ ਨੂੰ ਸਪੱਸ਼ਟ ਰੂਪ ਵਿੱਚ ਨਿਰਧਾਰਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਵਿਵਸਥਾ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਪਾਸ ਅਜਿਹਾ ਕਾਨੂੰਨ ਬਣਾਉਣ ਲਈ ਕੋਈ ਸ਼ਕਤੀਆਂ ਨਹੀਂ ਜਿਸ ਨਾਲ ਖੇਤੀਬਾੜੀ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਸੈਸਿੰਗ ਦੀ ਗਤੀਸ਼ੀਲਤਾ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮਸਲੇ ਸੂਬਿਆਂ ਦੇ ਹਨ ਜਿਨ੍ਹਾਂ ਨੂੰ ਸੂਬੇ ਨਿੱਜੀ ਪੱਧਰ ‘ਤੇ ਬਿਹਤਰੀ ਨਾਲ ਨਜਿੱਠ ਸਕਦੇ ਹਨ। ਉਨ੍ਹਾਂ ਕਿਹਾ ਕਿ , ” ਕਿਸਾਨੀ ਪੈਦਾਵਰ, ਵਪਾਰ ਅਤੇ ਵਣਜ ( ਉੱਥਾਨ ਅਤੇ ਸਹੂਲਤ) ਆਰਡੀਨੈਂਸ-2020 ਕੇਂਦਰ ਸਰਕਾਰ ਦੀ ਪੱਧਰ ‘ਤੇ ਉੱਚ ਦਰਜੇ ਦਾ ਨਾਂਹ-ਪੱਖੀ ਫੈਸਲਾ ਹੈ”।
ਇਸ ਤੱਥ ‘ਤੇ ਜ਼ੋਰ ਦਿੰਦਿਆਂ ਕਿ ਇਹ ਫੈਸਲਾ ਪੰਜਾਬ ਨੂੰ ਨੁਕਸਾਨ ਪਹੁੰਚਾਏਗਾ, ਮੁੱਖ ਮੰਤਰੀ ਨੇ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੇ ਅਚਾਨਕ ਫੈਸਲੇ ਲੈਣ ਅਤੇ ਰਾਜਾਂ ਦਾ ਪੱਖ ਜਾਣੇ ਵਗੈਰ ਇਨ੍ਹਾਂ ਨੂੰ ਸੂਬਿਆਂ ‘ਤੇ ਥੋਪਣ ਦੀ ਆਦਤ ਸੂਬੇ ਦੇ ਸੰਘੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਹੈ।
ਆਪਣੇ ਬਿਆਨ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਅਜਿਹੇ ਕਦਮ ਆਰਥਿਕ, ਸਮਾਜਿਕ, ਕਾਨੂੰਨ ਅਤੇ ਵਿਵਸਥਾ ਲਈ ਗੰਭੀਰ ਨਤੀਜੇ ਪੈਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਕੋਈ ਲਾਭ ਨਹੀਂ ਅਤੇ ਇਸ ਕਾਨੂੰਨੀ ਤਬਦੀਲੀ ਨਾਲ ਕਿਸਾਨਾਂ ਦਾ ਵਪਾਰੀਆਂ ਹੱਥੋਂ ਨੁਕਸਾਨ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਕੋਈ ਵਿਵਸਥਾ ਨਹੀਂ ਬਣਾਈ ਗਈ ਅਤੇ ਨਾ ਹੀ ਸੂਬਾ ਸਰਕਾਰਾਂ ਨਾਲ ਇਸ ਸਬੰਧੀ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਕੇਂਦਰ ਦੇ ਜਲਦਬਾਜ਼ੀ ‘ਚ ਉਠਾਏ ਇਸ ਕਦਮ ਦੇ ਨਤੀਜੇ ਭੁਗਤਣ ਲਈ ਛੱਡ ਦਿੱਤਾ ਗਿਆ ਹੈ।
ਇਸ ਕਾਨੂੰਨ ਨੂੰ ਕਿਸਾਨ ਭਾਈਚਾਰੇ, ਜਿਨ੍ਹਾਂ ਦੇ ਹਿੱਤਾਂ ਨੂੰ ਐਨ.ਡੀ.ਏ. ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਅਣਗੌਲਿਆ ਕੀਤਾ ਹੈ, ਨਾਲ ਇਕ ਕੋਝਾ ਮਜ਼ਾਕ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਲਈ ਅਤਿ ਲੋੜੀਂਦੇ ਸੁਧਾਰਾਂ ਦੇ ਯੁੱਗ ਦੀ ਸ਼ੁਰੂਆਤ ਕਰਨ ਤੋਂ ਕੋਹਾਂ ਦੂਰੀ ਵਾਲੇ ਇਨ੍ਹਾਂ ਐਲਾਨਾਂ ਨੂੰ ਇਸ ਖੇਤਰ ਨੂੰ ਇਕਮੁੱਠ ਰੱਖਣ ਵਾਲੀਆਂ ਪ੍ਰਕ੍ਰਿਆਵਾਂ ਅਤੇ ਵਿਵਸਥਾਵਾਂ ‘ਤੇ ‘ਡੂੰਘੀ ਸੱਟ ਮਾਰਨ ਵਾਲੀ ਸਪੱਸ਼ਟ ਅਤੇ ਜ਼ਾਹਰਾ ਵਿਉਂਤ ਕਿਹਾ ਹੈ।
ਪੰਜਾਬ ਵਿੱਚ ਖੇਤੀ ਦੀ ਖੇਤੀ ਉਪਜ ਲਈ ਪ੍ਰਭਾਵਸ਼ਾਲੀ ਮੰਡੀਕਰਣ ਪ੍ਰਣਾਲੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਵਸਥਾ ਸੂਬੇ ਦੇ ਹੱਕ ਵਿੱਚ ਭੁਗਤੀ ਹੈ ਅਤੇ 60 ਸਾਲਾਂ ਦੇ ਲੰਮੇਂ ਸਮੇਂ ਤੱਕ ਇਸਨੇ ਹਰ ਪਰਖ ਦੀ ਘੜੀ ਨੂੰ ਪਾਰ ਕੀਤਾ ਹੈ। ਸੂਬੇ ਵਿਚ ਉਪਜ ਦੇ ਖੁੱਲ੍ਹੇ ਮੰਡੀਕਰਨ ਅਤੇ ਖੇਤਾਂ ਤੋਂ ਮੰਡੀਆਂ ਅਤੇ ਗੋਦਾਮਾਂ ਤੱਕ ਨਿਰਵਿਘਨ ਢੋਆ ਢੁਆਈ ਲਈ ਅਤਿ ਆਧੁਨਿਕ ਢਾਂਚਾ ਵਿਕਸਿਤ ਹ ੈ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀਬਾੜੀ ਉਪਜ ਦਾ ਸਾਰਾ ਵਪਾਰ ਨੋਟੀਫਾਈਡ ਮੰਡੀਆਂ/ਮੰਡੀ ਯਾਰਡਾਂ ਵਿੱਚ ਪੰਜਾਬ ਖੇਤੀਬਾੜੀ ਉਤਪਾਦ ਮੰਡੀਕਰਨ ਐਕਟ, 1961 (ਏ.ਪੀ.ਐਮ.ਸੀ. ਐਕਟ) ਤਹਿਤ ਲਾਇਸੰਸਸ਼ੁਦਾ ਪ੍ਰਣਾਲੀ ਜ਼ਰੀਏ ਕੀਤਾ ਜਾਂਦਾ ਹੈ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲਿਆਉਣ ਦੀ ਆਗਿਆ ਦਿੰਦਾ ਹੈ ਜਿੱਥੇੇ ਫ਼ਸਲ ਦੀ ਖਰੀਦ / ਵੇਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਂਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਏ.ਪੀ.ਐਮ.ਸੀ ਐਕਟ ਵਿਚ ਲੋੜੀਂਦੀਆਂ ਸੋਧਾਂ ਕਰ ਦਿੱਤੀਆਂ ਹਨ ਤਾਂ ਜੋ ਖਾਸ ਉਤਪਾਦਾਂ ਲਈ ਨਿੱਜੀ ਖੇਤਰ ਵਿਚ ਵੀ ਨਿਯਮਤ ਮੰਡੀਆਂ ਸਥਾਪਤ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਅਸਲ ਵਿੱਚ ਪੰਜਾਬ ਦੇ ਮੰਡੀ ਯਾਰਡਾਂ ਵਿਚ ਸਾਲਾਨਾ 80000 ਕਰੋੜ ਦੀ ਖਰੀਦ/ਵੇਚ ਹੁੰਦੀ ਹੈ ਜੋ ਖੇਤੀਬਾੜੀ ਅਤੇ ਖੇਤੀ ਉਤਪਾਦਾਂ ‘ਤੇ ਨਿਰਭਰ ਸੂਬੇ ਦੀ 65% ਆਬਾਦੀ ਦਾ ਲਈ ਸਹਾਇਕ ਬਣਦੇ ਹਨ।
ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਪੰਜਾਬ ਵਿਚ ਪਹਿਲਾਂ ਤੋਂ ਚੰਗੀ ਤਰ੍ਹਾਂ ਸਥਾਪਤ ਮਾਰਕੀਟਿੰਗ ਪ੍ਰਣਾਲੀ ਵਿਚ ਦਖਲ ਲਈ ਕਿਸੇ ਕੇਂਦਰੀ ਕਾਨੂੰਨ ਦੀ ਜ਼ਰੂਰਤ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਇਸ ਢੁੱਕਵੀਂ ਤਰ੍ਹਾਂ ਸਥਾਪਤ ਪ੍ਰਣਾਲੀ ਵਿਚ ਦਖ਼ਲ ਵਾਲਾ ਕੋਈ ਵੀ ਕਦਮ ਰਾਜ ਵਿਚ ਬੇਚੈਨੀ ਪੈਦਾ ਕਰ ਸਕਦਾ ਹੈੇ ਕਿਉਂ ਜੋ ਇਸ ਨਾਲ ਕਿਸਾਨਾਂ, ਖ਼ਾਸਕਰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਬੁਰੀ ਤਰ੍ਹਾਂ ਸੱਟ ਵੱਜੇਗੀ।

Previous Post

ਝੋਨੇ ਦੀ ਲਵਾਈ ਨੂੰ ਲੈਕੇ ਕਿਸਾਨਾਂ ਚ ਭੰਬਲਭੂਸੇ ਵਾਲੀ ਸਥਿਤੀ

Next Post

ਨਿਊਜ਼ੀਲੈਂਡ ਤੋਂ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਏਅਰ ਇੰਡੀਆ ਦਾ ਵੱਡਾ ਜਹਾਜ਼

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post

ਨਿਊਜ਼ੀਲੈਂਡ ਤੋਂ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਏਅਰ ਇੰਡੀਆ ਦਾ ਵੱਡਾ ਜਹਾਜ਼

Recommended

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

October 8, 2021
ਮਕਾਨ ਦੀ ਛੱਤ ਗਿਰਨ ਨਾਲ ਪਤੀ-ਪਤਨੀ ਤੇ ਬੇਟੇ ਦੀ ਮੌਤ

ਮਕਾਨ ਦੀ ਛੱਤ ਗਿਰਨ ਨਾਲ ਪਤੀ-ਪਤਨੀ ਤੇ ਬੇਟੇ ਦੀ ਮੌਤ

July 12, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In