ਪੁਣੇ – ਇੰਗਲੈਂਡ ਨੇ ਐਤਵਾਰ ਨੂੰ ਇਥੇ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਭਾਰਤ ਖ਼ਿਲਾਫ਼ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਸਪਿੰਨਰ ਕੁਲਦੀਪ ਯਾਦਵ ਦੀ ਜਗ੍ਹਾ ਤੇਜ਼ ਗੇਂਦਬਾਜ਼ ਟੀ. ਨਟਰਾਜਨ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਇੰਗਲੈਂਡ ਨੇ ਵੀ ਇਕ ਤਬਦੀਲੀ ਕੀਤੀ ਹੈ, ਟੌਮ ਕਰੈਨ ਦੀ ਥਾਂ ਮਾਰਕਵੁੱਡ ਕਰੈਨ ਨੂੰ ਲਿਆ ਹੈ। ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਹੈ।