• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

Asli Punjabi by Asli Punjabi
March 29, 2021
in Health, Punjab
0
ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸਿਹਤ ਸੁਰੱਖਿਆ ਲਈ ਕੋਵਿਡ-19 ਟੀਕਾ ਲਗਵਾਓ: ਸਿਹਤ ਮੰਤਰੀ ਦੀ ਲੋਕਾਂ ਨੂੰ ਅਪੀਲ
ਚੰਡੀਗੜ – ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਹੁਣ ਕੋਵਿਡ-19 ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾਵੇਗਾ।ਕੋਵਿਡ-19 ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਤੇ ਉਪਲੱਬਧ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਹੁਣ ਤੱਕ ਤਕਰੀਬਨ 7 ਲੱਖ ਆਬਾਦੀ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਲੋਕਾਂ ਦੇ ਦਰ ’ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ/ਹਸਪਤਾਲਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਮੁਹਿੰਮ ਦੇ ਤਹਿਤ ਸਾਰੀਆਂ ਗਤੀਵਿਧੀਆਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਵਿੱਥ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰਾਂ ਪਾਲਣਾ ਕਰਦਿਆਂ, ਕੀਤੀਆਂ ਜਾਂਦੀਆਂ ਹਨ।ਉਨਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਜਲਦ ਤੋਂ ਜਲਦ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਅਜਿਹੇ ਕੇਂਦਰਾਂ ਵਿੱਚ ਟੀਕਾਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਮੁਹਿੰਮ ਅਧੀਨ ਕਵਰ ਕੀਤਾ ਜਾ ਸਕੇ।ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ।ਟੀਕੇ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿਚ ਦੋ ਕੋਵਿਡ-19 ਟੀਕਿਆਂ ਅਰਥਾਤ ਕੋਵੀਸ਼ੀਲਡ ਅਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਦੋਵੇਂ ਟੀਕੇ ਸੁਰੱਖਿਅਤ ਹਨ ਅਤੇ ਭਾਰਤ ਵਿੱਚ ਲਗਭਗ 40 ਮਿਲੀਅਨ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਦੋਂਕਿ ਪੰਜਾਬ ਵਿਚ 27 ਮਾਰਚ ਤੱਕ ਕੱੁਲ 2,96,593 ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 98,496 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।ਉਨਾਂ ਦੱਸਿਆ ਕਿ 60 ਸਾਲ ਤੋਂ ਵੱਧ ਉਮਰ ਅਤੇ ਹੋਰਨਾਂ ਬਿਮਾਰੀਆਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਕੁੱਲ 3,92,415 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ।ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ। ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ 250 ਰੁਪਏ ਫੀਸ ਤੈਅ ਕੀਤੀ ਹੈ। ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ @…@ ਜਾਂ ਆਰੋਗਿਆ ਸੇਤੂ ਐਪ ’ਤੇ ਰਜਿਸਟਰ ਕਰ ਸਕਦਾ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਕਰਵਾਉਣ ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ।ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।

Previous Post

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

Next Post

ਇੰਡੀਅਨ ਨਰਸਿੰਗ ਕੌਂਸਲ ਨੇ ਪੰਜਾਬ ਵਿੱਚ ਨਰਸਿੰਗ ਕੋਰਸਾਂ ਦੇ ਦਾਖਲਾ ਦੀ ਆਖਰੀ ਤਰੀਕ 31 ਮਾਰਚ ਤੱਕ ਵਧਾਈ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਇੰਡੀਅਨ ਨਰਸਿੰਗ ਕੌਂਸਲ ਨੇ ਪੰਜਾਬ ਵਿੱਚ ਨਰਸਿੰਗ ਕੋਰਸਾਂ ਦੇ ਦਾਖਲਾ ਦੀ ਆਖਰੀ ਤਰੀਕ 31 ਮਾਰਚ ਤੱਕ ਵਧਾਈ

ਇੰਡੀਅਨ ਨਰਸਿੰਗ ਕੌਂਸਲ ਨੇ ਪੰਜਾਬ ਵਿੱਚ ਨਰਸਿੰਗ ਕੋਰਸਾਂ ਦੇ ਦਾਖਲਾ ਦੀ ਆਖਰੀ ਤਰੀਕ 31 ਮਾਰਚ ਤੱਕ ਵਧਾਈ

Recommended

ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

March 6, 2025
ਪਰਿਵਾਰ ਨੂੰ ਬੀਮੇ ਦੀ ਰਾਸ਼ੀ ਦੁਆਉਣ ਲਈ ਵਪਾਰੀ ਨੇ ਆਪਣਾ ਹੀ ਕਰਵਾਇਆ ਕਤਲ

ਪਰਿਵਾਰ ਨੂੰ ਬੀਮੇ ਦੀ ਰਾਸ਼ੀ ਦੁਆਉਣ ਲਈ ਵਪਾਰੀ ਨੇ ਆਪਣਾ ਹੀ ਕਰਵਾਇਆ ਕਤਲ

June 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In