• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ-19 ਤੇ ਕਾਬੂ ਪਾਉਣ ਲਈ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ

Asli Punjabi by Asli Punjabi
March 30, 2021
in Health, Punjab, Top Stories
0
ਕੋਵਿਡ-19 ਤੇ ਕਾਬੂ ਪਾਉਣ ਲਈ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ
586
SHARES
3.3k
VIEWS
Share on FacebookShare on TwitterShare on Whatsapp

ਕੋਵਿਡ-19 ਤੇ ਕਾਬੂ ਪਾਉਣ ਲਈ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ

ਚੰਡੀਗੜ੍ਹ - ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਸਿਹਤ ਕੇਂਦਰਾਂ ਨੂੰ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਦੀ ਆਗਿਆ ਦਿੱਤੀ ਗਈ ਹੈ।ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਇਸ ਸਬੰਧ ਵਿਚ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ (ਸਰਕਾਰੀ ਅਤੇ ਨਿੱਜੀ), ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਤ ਜ਼ਿਲ੍ਹਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ।ਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨੌਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ ਜਿਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ।ਇਸੇ ਤਰ੍ਹਾਂ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀਸੀਆਰ ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀਆਂ ਆਈ.ਸੀ.ਐਮ.ਆਰ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂਤੇ ਜਾਰੀ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ।ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਕੋਵੀਡ-19 ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਜਾਣਕਾਰੀ ਸੂਬਾ ਸਰਕਾਰ ਨਾਲ ਸਾਂਝੀ ਕਰਨੀ ਲਾਜ਼ਮੀ ਹੈ ਅਤੇ ਸਮੇਂ ਸਿਰ ਆਈ.ਸੀ.ਐਮ.ਆਰ. ਪੋਰਟਲ `ਤੇ ਅਪਲੋਡ ਕਰਨੀ ਜ਼ਰੂਰੀ ਹੈ। ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਟੈਸਟ ਦੀ ਰਿਪੋਰਟ ਮਰੀਜ਼ ਨੂੰ ਭੇਜੀ ਜਾਵੇ ਅਤੇ ਟੈਸਟ ਦੇ ਸਾਰੇ ਨਤੀਜੇ ਤੁਰੰਤ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਪੰਜਾਬ ਦੇ ਸਟੇਟ ਆਈ.ਡੀ.ਐਸ.ਪੀ. ਸੈੱਲ ਨੂੰ ਭੇਜੇ ਜਾਣ।ਉਨ੍ਹਾਂ ਦੱਸਿਆ ਕਿ ਸਾਰੀਆਂ ਪ੍ਰਾਈਵੇਟ ਐਨ.ਏ.ਬੀ.ਐਲ. ਅਤੇ ਆਈ.ਸੀ.ਐਮ.ਆਰ. ਤੋਂ ਮਨਜ਼ੂਰਸ਼ੁਦਾ ਲੈਬਾਰਟਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰੀਜ਼ ਦੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਪ੍ਰਾਈਵੇਟ ਸੰਸਥਾ ਵੱਲੋਂ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਐਪੀਡੈਮਿਕ ਡਿਸੀਜ਼ ਐਕਟ 1895, ਕੋਵਿਡ-19 ਰੈਗੂਲੇਸ਼ਨਜ਼ 2020 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵੱਧ ਪੈਸੇ ਵਸੂਲਣ ਲਈ ਚੰਡੀਗੜ੍ਹ ਸਥਿਤ ਇੱਕ ਲੈਬਾਰਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਸ਼ਰਤਾਂ ਦੀ ਉਲੰਘਣਾ ਲਈ ਅੰਮ੍ਰਿਤਸਰ ਸਥਿਤ ਇੱਕ ਲੈਬ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ।ਅਜਿਹੇ ਕੇਂਦਰਾਂ ਦੀ ਅਚਨਚੇਤ ਚੈਕਿੰਗ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਭਾਰਤੀ ਫੁੱਟਬਾਲ ਕਪਤਾਨ ਸ਼ੇਤਰੀ ਕੋਵਿਡ-19 ਇਨਫਕੈਸ਼ਨ ਤੋਂ ਉਭਰਿਆ

Next Post

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

Recommended

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

February 25, 2021
ਸਿੱਕਮ ਵਿੱਚ ਬੱਦਲ ਫਟਿਆ, ਹੜ੍ਹ ਕਾਰਨ 2 ਦੀ ਮੌਤ, ਫੌਜ ਦੇ 23 ਜਵਾਨ ਲਾਪਤਾ

ਸਿੱਕਮ ਵਿੱਚ ਬੱਦਲ ਫਟਿਆ, ਹੜ੍ਹ ਕਾਰਨ 2 ਦੀ ਮੌਤ, ਫੌਜ ਦੇ 23 ਜਵਾਨ ਲਾਪਤਾ

October 4, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In