• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

Asli Punjabi by Asli Punjabi
March 31, 2021
in Punjab, Top Stories
0
ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ
587
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਰੱਖੀ ਵਿਸ਼ੇਸ਼ ਰਾਸ਼ੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਇਜਲਾਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ 86 ਮੈਂਬਰ ਹਾਜ਼ਰ ਸਨ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਉਨ੍ਹਾਂ ਆਪਣੇ ਬਜਟ ਭਾਸ਼ਣ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਰਾਖਵੀਂ ਰੱਖੀ ਗਈ ਰਾਸ਼ੀ ਦਾ ਵਿਸਥਾਰ ਦਿੱਤਾ ਅਤੇ ਆਮਦਨ ਦੇ ਸਰੋਤਾਂ ਦੇ ਨਾਲ ਹੋਣ ਵਾਲੇ ਖਰਚਿਆਂ ਦੀ ਤਫਸੀਲ ਸਾਂਝੀ ਕੀਤੀ। ਪਾਸ ਕੀਤੇ ਗਏ ਬਜਟ ਮੁਤਾਬਕ ਅਨੁਮਾਨਤ ਖਰਚਿਆਂ ਦੇ ਮੁਕਾਬਲਤਨ ਸਾਲ 2021-22 ਦੀ ਕੁਲ ਆਮਦਨ 8 ਅਰਬ 71 ਕਰੋੜ 93 ਲੱਖ 24 ਹਜ਼ਾਰ ਰੁਪਏ ਦੇ ਕਰੀਬ ਹੋਵੇਗੀ। ਇਸ ਤਰ੍ਹਾਂ ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖਰਚਾ ਹੋਣ ਦਾ ਅੰਦਾਜ਼ਾ ਹੈ।ਬਜਟ ਸਬੰਧੀ ਵੇਰਵੇ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਸਬੰਧੀ ਪਾਇਆ ਜਾਂਦਾ ਵੱਡਾ ਭੁਲੇਖਾ ਦੂਰ ਕਰਨ ਦਾ ਇਸ ਵਾਰ ਯਤਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਵੱਲੋਂ ਚੜ੍ਹਾਵੇ ਦੇ ਰੂਪ ਵਿਚ ਆਉਂਦੀ ਰਾਸ਼ੀ ਵਿੱਚੋਂ 30 ਫੀਸਦੀ ਦੇ ਕਰੀਬ ਵੱਖ-ਵੱਖ ਵਿਭਾਗਾਂ ਲਈ ਸ਼੍ਰੋਮਣੀ ਕਮੇਟੀ ਨੂੰ ਫੰਡ ਪ੍ਰਾਪਤ ਹੁੰਦੇ ਹਨ। ਪਰੰਤੂ ਬੀਤੇ ਸਮੇਂ ਦੌਰਾਨ ਇਹ ਰਾਸ਼ੀ ਮੁੜ ਆਮਦਨ ਦਾ ਹਿੱਸਾ ਬਣਾ ਦੇਣ ਨਾਲ ਬਜਟ ਵਿਚ ਵੱਡਾ ਅੰਤਰ ਪੈਦਾ ਹੋ ਗਿਆ। ਕਿਉਂਕਿ ਗੁਰਦੁਆਰਿਆਂ ਦੇ ਬਜਟ ਦੇ ਨਾਲ ਜਦੋਂ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦਾ ਬਜਟ ਪੇਸ਼ ਕੀਤਾ ਸੀ ਤਾਂ ਉਹ ਮੁੜ ਆਮਦਨ ਵਿਚ ਸ਼ਾਮਲ ਹੁੰਦਾ ਸੀ। ਇਸ ਵਾਰ ਇਸ ਨੂੰ ਦਰੁੱਸਤ ਕਰਦਿਆਂ ਬਜਟ ਪੇਸ਼ ਕੀਤਾ ਗਿਆ ਹੈ। ਭਾਵੇਂ ਕਿ ਇਸ ਨਾਲ ਪਹਿਲਾਂ ਪਾਸ ਕੀਤੇ ਜਾਂਦੇ ਰਹੇ ਬਜਟ ਤੋਂ ਇਸ ਵਾਰ ਦਾ ਬਜਟ ਘੱਟ ਹੈ, ਲੇਕਿਨ ਇਹ ਸੋਧ ਕਰਨੀ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦੇ ਬਜਟ ਸੰਗਤ ਦੀ ਸ਼ਰਧਾ ’ਤੇ ਅਧਾਰਿਤ ਹੁੰਦੇ ਹਨ ਅਤੇ ਇਸ ਸਬੰਧ ਵਿਚ ਕੇਵਲ ਅਨੁਮਾਨਤ ਬਜਟ ਹੀ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਤੇ ਸਾਲ ਕੋਰੋਨਾ ਮਹਾਮਾਰੀ ਕਾਰਨ ਆਮਦਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਮਦਨ ਨਾਲੋਂ ਖਰਚੇ ਵਧੇਰੇ ਹਨ, ਜਿਨ੍ਹਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਸੰਗਤ ਨੂੰ ਪ੍ਰੇਰਣਾ ਕਰਨ ਦੇ ਨਾਲ-ਨਾਲ ਆਪਣੀਆਂ ਬੱਚਤਾਂ ਵਿੱਚੋਂ ਖਰਚ ਕਰੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਨ੍ਹਾਂ ਦੀ ਸੇਵਾ ਸੰਭਾਲ ਸੈਕਸ਼ਨ 85 ਤਹਿਤ ਕੀਤੀ ਜਾਂਦੀ ਹੈ, ਤੋਂ ਸਾਲ 2021-22 ਦੌਰਾਨ 6 ਅਰਬ 47 ਕਰੋੜ 25 ਲੱਖ ਰੁਪਏ ਤੋਂ ਆਮਦਨ ਦੀ ਸੰਭਾਵਨਾ ਹੈ, ਜਦਕਿ 6 ਅਰਬ 52 ਕਰੋੜ 37 ਲੱਖ ਰੁਪਏ ਖਰਚਿਆਂ ਦਾ ਅੰਦਾਜ਼ਾ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਤੋਂ ਇਸ ਸਾਲ 1 ਅਰਬ 89 ਕਰੋੜ 17 ਲੱਖ ਰੁਪਏ ਦੇ ਕਰੀਬ ਆਮਦਨ ਅਤੇ 2 ਅਰਬ 23 ਕਰੋੜ 18 ਲੱਖ ਰੁਪਏ ਦੇ ਲਗਭਗ ਖਰਚੇ ਹੋਣਗੇ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਬਜਟ ਵਿਚ ਘਾਟੇ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਫਿਲਹਾਲ 16 ਕਰੋੜ 55 ਲੱਖ ਰੁਪਏ ਦੇ ਕਰੀਬ ਰੱਖੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਲਗਾਤਾਰ ਯਤਨ ਕਰ ਰਹੇ ਹਾਂ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਨੂੰ ਲੀਹਾਂ ’ਤੇ ਲਿਆਂਦਾ ਜਾ ਸਕੇ। ਬੀਤੇ ਚਾਰ ਮਹੀਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਖਰਚਿਆਂ ਨੂੰ ਘਟਾਉਣ ਲਈ ਵੱਡੇ ਯਤਨ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਨੂੰ ਵੱਖ-ਵੱਖ ਕਾਰਜ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਕ ਪ੍ਰੇਮੀ ਵੱਲੋਂ 9 ਕਰੋੜ ਤੋਂ ਵੱਧ ਭੇਟਾ ਸ੍ਰੀ ਦਰਬਾਰ ਸਾਹਿਬ ਦੀ ਗੋਲਕ ਵਿਚ ਪਾਈ ਗਈ ਹੈ। ਇਸੇ ਤਰ੍ਹਾਂ ਸੋਲਰ ਪਲਾਂਟ ਅਤੇ ਭਾਫ਼ ਵਿਧੀ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਸੰਗਤਾਂ ਸੇਵਾ ਕਰਵਾ ਰਹੀਆਂ ਹਨ। ਵੱਖ-ਵੱਖ ਹੋਰ ਸੇਵਾਵਾਂ ਲਈ ਵੀ ਸੰਗਤਾਂ ਨੂੰ ਪ੍ਰੇਰਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਇਆ ਭੇਟਾ ਕਰਨ ਵਾਲੀਆਂ ਸੰਗਤਾਂ ਨੂੰ ਟੈਕਸ ਤੋਂ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਯਤਨ ਕੀਤੇ ਜਾ ਰਹੇ ਸਨ, ਪਰੰਤੂ ਇਸੇ ਦੌਰਾਨ ਆਰਟੀਆਈ ਤਹਿਤ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪਹਿਲਾਂ ਤੋਂ ਹੀ 1965 ਵਿਚ ਸ੍ਰੀ ਦਰਬਾਰ ਸਾਹਿਬ ਲਈ ਏਟੀਜੀ ਮਿਲ ਚੁੱਕੀ ਹੈ। ਇਸ ਤਹਿਤ ਹੁਣ ਸੰਗਤਾਂ ਟੈਕਸ ਤੋਂ ਛੋਟ ਪ੍ਰਾਪਤ ਕਰ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਬਜਟ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ 14 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਕੁਦਰਤੀ ਆਫ਼ਤਾਂ ਲਈ 86 ਲੱਖ ਰੁਪਏ, ਭੇਟਾ ਰਹਿਤ ਗੁਰਮਤਿ ਸਾਹਿਤ ਛਪਵਾਉਣ ਸਮੇਤ ਧਾਰਮਿਕ ਪਰਚਿਆਂ ਅਤੇ ਧਾਰਮਿਕ ਪ੍ਰੀਖਿਆ ਪੱੱਤਰ ਵਿਹਾਰ ਕੋਰਸ, ਗੁਰਮਤਿ ਵਿਦਿਆਲਿਆਂ ਲਈ 27 ਕਰੋੜ 31 ਲੱਖ ਰੁਪਏ ਖਰਚੇ ਜਾਣਗੇ। ਹਾਲ ਹੀ ਵਿਚ ਸਥਾਪਿਤ ਕੀਤੀ ਗਈ ਲੜਕੀਆਂ ਦੀ ਖੇਡ ਅਕੈਡਮੀ ਲਈ 2 ਕਰੋੜ ਰੁਪਏ ਤੱਕ ਖਰਚ ਕਰਨ ਲਈ ਰਾਸ਼ੀ ਰੱਖੀ ਗਈ ਹੈ। ਸਿਕਲੀਗਰ ਤੇ ਵਣਜਾਰੇ ਸਿੱਖਾਂ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ, ਧਾਰਮਿਕ, ਪੰਥਕ ਤੇ ਸਮਾਜ ਸੇਵੀ ਸੰਸਥਾਵਾਂ ਆਦਿ ਲਈ 9 ਕਰੋੜ 50 ਲੱਖ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫਿਆਂ ਲਈ 2 ਕਰੋੜ, ਬੱਚਿਆਂ ਨੂੰ ਪ੍ਰਤੀਯੋਗੀ ਮੁਕਾਬਲਿਆਂ ਰਾਹੀਂ ਗੁਰਮਤਿ ਨਾਲ ਜੋੜਨ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵਿਦਿਅਕ ਦੇ ਪ੍ਰਚਾਰ ਪ੍ਰਸਾਰ ਲਈ ਵੀ ਬਜਟ ਵਿਚ ਖਾਸ ਹਿੱਸਾ ਰੱਖਿਆ ਗਿਆ ਹੈ। ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਨਵੀਆਂ ਪੁਸਤਕਾਂ ਛਪਵਾਉਣ ਲਈ ਵੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਧਰਮੀ ਫੌਜੀਆਂ ਲਈ 1 ਕਰੋੜ ਰੁਪਏ, ਧਰਮ ਅਰਥ ਫੰਡ ਲਈ 1 ਕਰੋੜ 80 ਲੱਖ ਰੁਪਏ ਹੋਣਗੇ। ਇਸੇ ਤਰ੍ਹਾਂ ਹੋਰ ਵੱਖ-ਵੱਖ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਟੈਸਟ ਕ੍ਰਿਕਟ ਮੇਰੀ ਪਹਿਲ, ਜਲਦ ਕਰਾਂਗਾ ਵਾਪਸੀ : ਭੁਵਨੇਸ਼ਵਰ

Next Post

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

Recommended

ਮੁਸਲਿਮ ਜਮਾਤ ਅਹਿਮਦੀਆ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ

ਮੁਸਲਿਮ ਜਮਾਤ ਅਹਿਮਦੀਆ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ

April 26, 2025
ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

March 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In