• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ

Asli Punjabi by Asli Punjabi
March 31, 2021
in Punjab
0
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਅਤੇ ਕੋਵਿਡ-19 ਤੋਂ ਬਚਣ ਲਈ ਜਾਣਕਾਰੀ ਦਿੱਤੀ ਜਾ ਰਹੀ
ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਾਸਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਕੋਵਿਡ-19 ਮਹਾਮਾਰੀ ਬਾਰੇ ਜਾਗਰੂਕ ਕਰਨ ਲਈ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕੋਵਿਡ-19 ਦੇ ਕਾਰਨ 31 ਮਾਰਚ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਪਰ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕ ਘਰੋ-ਘਰੀ ਜਾ ਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਦੌਰਾਨ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਬੁਲਾਰੇ ਅਨੁਸਾਰ ਪਿਛਲੇ ਸਾਲ ਸਕੂਲ ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਕਾਰਨ ਸਾਰਕਾਰੀ ਸਕੂਲਾਂ ਵਿੱਚ ਦਾਖਲਿਆਂ ’ਚ ਤਕਰੀਬਨ 15 ਫੀਸਦੀ ਵਾਧਾ ਹੋਇਆ ਸੀ ਅਤੇ ਇਸ ਸਾਲ ਇਹ ਵਾਧਾ ਪਿੱਛਲੇ ਸਾਲ ਨਾਲੋਂ ਵੀ ਅਧਿਕ ਹੋਣ ਦੀ ਉਮੀਦ ਹੈ।ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਮ ਲੋਕਾਂ ਨੂੰ ਘਰਾਂ ਤੋਂ ਜ਼ਰੂਰਤ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਇਕੱਠਾਂ ਦੇ ਸਬੰਧ ’ਚ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਲੋਕਾਂ ਨੂੰ ਆਪੋ ਆਪਣੇ ਮੋਬਾਈਲ਼ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਅਤੇ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ।

Previous Post

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

Next Post

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

Recommended

ਸਰੀ ਦੇ ਸੰਧੂ ਪਰਿਵਾਰ ਨੂੰ ਸਦਮਾ

ਸਰੀ ਦੇ ਸੰਧੂ ਪਰਿਵਾਰ ਨੂੰ ਸਦਮਾ

December 4, 2023
ਅਸ਼ਵਿਨ ਦੇ ਸੈਂਕੜੇ ਨਾਲ ਭਾਰਤ ਦੀ ਜਿੱਤ ਦਾ ਰਾਹ ਪੱਧਰਾ

ਅਸ਼ਵਿਨ ਦੇ ਸੈਂਕੜੇ ਨਾਲ ਭਾਰਤ ਦੀ ਜਿੱਤ ਦਾ ਰਾਹ ਪੱਧਰਾ

February 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In