• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ-19 ਮਾਮਲਿਆਂ ਬਾਰੇ ਤੁਰੰਤ ਸਿਵਲ ਸਰਜਨਾਂ ਨੂੰ ਸੂਚਿਤ ਕੀਤਾ ਜਾਵੇ: ਬਲਬੀਰ ਸਿੱਧੂ ਦੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਨੂੰ ਹਦਾਇਤ

Asli Punjabi by Asli Punjabi
March 31, 2021
in Health, Punjab
0
ਕੋਵਿਡ-19 ਮਾਮਲਿਆਂ ਬਾਰੇ ਤੁਰੰਤ ਸਿਵਲ ਸਰਜਨਾਂ ਨੂੰ ਸੂਚਿਤ ਕੀਤਾ ਜਾਵੇ: ਬਲਬੀਰ ਸਿੱਧੂ ਦੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਨੂੰ ਹਦਾਇਤ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਸ. ਸਿੱਧੂ ਨੇ ਅੱਗੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਲੈਬਾਰਟਰੀਆਂ ਅਤੇ ਹਸਪਤਾਲਾਂ ਸਮੇਤ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਪਾਜ਼ੇਟਿਵ ਮਾਮਲਿਆਂ ਬਾਰੇ ਬਿਨਾਂ ਕਿਸੇ ਦੇਰੀ ਦੇ ਸਬੰਧਤ ਸਿਵਲ ਸਰਜਨਾਂ ਦਫ਼ਤਰਾਂ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ (ਸਰਕਾਰੀ ਅਤੇ ਨਿੱਜੀ), ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਤ ਜ਼ਿਲ੍ਹਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ।ਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨੌਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ ਜਿਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ।ਇਸੇ ਤਰ੍ਹਾਂ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀਸੀਆਰ ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀਆਂ ਆਈ.ਸੀ.ਐਮ.ਆਰ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਕੋਵੀਡ-19 ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਜਾਣਕਾਰੀ ਸੂਬਾ ਸਰਕਾਰ ਨਾਲ ਸਾਂਝੀ ਕਰਨੀ ਲਾਜ਼ਮੀ ਹੈ ਅਤੇ ਸਮੇਂ ਸਿਰ ਆਈ.ਸੀ.ਐਮ.ਆਰ. ਪੋਰਟਲਤੇ ਅਪਲੋਡ ਕਰਨੀ ਜ਼ਰੂਰੀ ਹੈ। ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਟੈਸਟ ਦੀ ਰਿਪੋਰਟ ਮਰੀਜ਼ ਨੂੰ ਭੇਜੀ ਜਾਵੇ ਅਤੇ ਟੈਸਟ ਦੇ ਸਾਰੇ ਨਤੀਜੇ ਤੁਰੰਤ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਪੰਜਾਬ ਦੇ ਸਟੇਟ ਆਈ.ਡੀ.ਐਸ.ਪੀ. ਸੈੱਲ ਨੂੰ ਭੇਜੇ ਜਾਣ।ਉਨ੍ਹਾਂ ਦੱਸਿਆ ਕਿ ਸਾਰੀਆਂ ਪ੍ਰਾਈਵੇਟ ਐਨ.ਏ.ਬੀ.ਐਲ. ਅਤੇ ਆਈ.ਸੀ.ਐਮ.ਆਰ. ਤੋਂ ਮਨਜ਼ੂਰਸ਼ੁਦਾ ਲੈਬਾਰਟਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰੀਜ਼ ਦੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ ਅਤੇ ਜਾਰੀ ਪ੍ਰੋਟੋਕੋਲਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਪ੍ਰਾਈਵੇਟ ਸੰਸਥਾ ਵੱਲੋਂ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਐਪੀਡੈਮਿਕ ਡਿਸੀਜ਼ ਐਕਟ 1895, ਕੋਵਿਡ-19 ਰੈਗੂਲੇਸ਼ਨਜ਼ 2020 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵੱਧ ਪੈਸੇ ਵਸੂਲਣ ਲਈ ਚੰਡੀਗੜ੍ਹ ਸਥਿਤ ਇੱਕ ਲੈਬਾਰਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਸ਼ਰਤਾਂ ਦੀ ਉਲੰਘਣਾ ਲਈ ਅੰਮ੍ਰਿਤਸਰ ਸਥਿਤ ਇੱਕ ਲੈਬ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ।ਅਜਿਹੇ ਕੇਂਦਰਾਂ ਦੀ ਅਚਨਚੇਤ ਚੈਕਿੰਗ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

Previous Post

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼

Recommended

IPL ’ਚ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਨਾਲ ਭਾਰਤ ਲਈ ਖੇਡਣ ’ਚ ਮਦਦ ਮਿਲੀ : ਕਿਸ਼ਨ

IPL ’ਚ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਨਾਲ ਭਾਰਤ ਲਈ ਖੇਡਣ ’ਚ ਮਦਦ ਮਿਲੀ : ਕਿਸ਼ਨ

March 16, 2021
1.28 ਕੁਇੰਟਲ ਡੋਡਾ ਪੋਸਤ, 7.5 ਕਿਲੋ ਅਫੀਮ ਸਮੇਤ 3 ਅੰਤਰਰਾਜ ਨਸ਼ਾ ਤਸਕਰ ਗਿਰਫਤਾਰ

1.28 ਕੁਇੰਟਲ ਡੋਡਾ ਪੋਸਤ, 7.5 ਕਿਲੋ ਅਫੀਮ ਸਮੇਤ 3 ਅੰਤਰਰਾਜ ਨਸ਼ਾ ਤਸਕਰ ਗਿਰਫਤਾਰ

June 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In