ਨਵੀਂ ਦਿੱਲੀ – ਪੈਟਰੋਲ, ਡੀਜ਼ਲ ਦੇ ਮੋਰਚੇ ਤੇ ਫਿਰ ਰਾਹਤ ਹੈ। ਪਿਛਲੇ ਚਾਰ ਦਿਨਾਂ ਵਿੱਚ ਕੀਮਤਾਂ ਸਥਿਰ ਰਹਿਣ ਪਿੱਛੋਂ ਪੈਟਰੋਲ ਵਿੱਚ ਅੱਜ 22 ਪੈਸੇ ਤੇ ਡੀਜ਼ਲ ਵਿਚ 23 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਘੱਟ ਕੇ 90.56 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਅੱਜ ਤੇਜ਼ੀ ਹੈ। ਲੰਡਨ ਬ੍ਰੈਂਟ ਕਰੂਡ 65 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਿਆ ਹੈ। ਹਾਲਾਂਕਿ, ਪਿਛਲੇ ਦਿਨੀਂ ਇਸ ਵਿੱਚ ਗਿਰਾਵਟ ਰਹੀ ਸੀ। ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਇਸ ਸਾਲ ਇਹ ਤੀਜੀ ਵਾਰ ਕਟੌਤੀ ਕੀਤੀ ਗਈ ਹੈ। ਸਾਲ 2021 ਵਿੱਚ ਹੁਣ ਤੱਕ ਪੈਟਰੋਲ ਦੀ ਕੀਮਤ 61 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 60 ਪੈਸੇ ਪ੍ਰਤੀ ਲਿਟਰ ਘਟੀ ਹੈ।ਇੰਡੀਅਨ ਆਇਲ ਅਨੁਸਾਰ, ਜਲੰਧਰ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 91 ਰੁਪਏ 54 ਪੈਸੇ ਅਤੇ ਡੀਜ਼ਲ ਦੀ 82 ਰੁਪਏ 60 ਪੈਸੇ ਪ੍ਰਤੀ ਲਿਟਰ ਤੇ ਹੈ। ਪਟਿਆਲਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 91 ਰੁਪਏ 98 ਪੈਸੇ ਤੇ ਡੀਜ਼ਲ ਦੀ 82 ਰੁਪਏ 99 ਪੈਸੇ ਪ੍ਰਤੀ ਲਿਟਰ ਤੇ ਦਰਜ ਕੀਤੀ ਗਈ।ਲੁਧਿਆਣਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 9 ਪੈਸੇ ਤੇ ਡੀਜ਼ਲ ਦੀ 83 ਰੁਪਏ 10 ਪੈਸੇ ਪ੍ਰਤੀ ਲਿਟਰ ਤੇ ਦਰਜ ਕੀਤੀ ਗਈ।ਅੰਮ੍ਰਿਤਸਰ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 16 ਪੈਸੇ ਅਤੇ ਡੀਜ਼ਲ ਦੀ 83 ਰੁਪਏ 16 ਪੈਸੇ ਰਹੀ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 45 ਪੈਸੇ ਅਤੇ ਡੀਜ਼ਲ ਦੀ 83 ਰੁਪਏ 43 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ।ਚੰਡੀਗੜ੍ਹ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 87 ਰੁਪਏ 14 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 57 ਪੈਸੇ ਪ੍ਰਤੀ ਲਿਟਰ ਰਹੀ।