• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪਹਿਲੀ ਅਪਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ

Asli Punjabi by Asli Punjabi
April 1, 2021
in Punjab, ਕਾਰੋਬਾਰ
0
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪਹਿਲੀ ਅਪਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ।ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ।ਅੱਗੇ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।ਸਕੀਮ ਨਾਲ ਨਾ ਸਿਰਫ ਰੋਜ਼ਾਨਾ ਦੀ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਕੁੜੀਆਂ ਦੀ ਸਕੂਲ ਛੱਡਣ ਦੀ ਅਨੁਪਾਤ ਨੂੰ ਘਟਾਉਣ ਲਈ ਮੱਦਦ ਮਿਲੇਗੀ ਸਗੋਂ ਕੰਮਕਾਜੀ ਔਰਤਾਂ ਨੂੰ ਵੀ ਸਹੂਲਤ ਮਿਲੇਗੀ ਜੋ ਰੋਜ਼ਾਨਾ ਆਪਣੇ ਕੰਮ ‘ਤੇ ਜਾਣ ਲਈ ਕਾਫੀ ਦੂਰੀ ਦਾ ਸਫਰ ਕਰਦੀਆਂ ਹਨ। ਇਹ ਸਹੂਲਤ ਕਿਸੇ ਵੀ ਆਰਥਿਕ ਗਤੀਵਿਧੀ ਵਿੱਚ ਸ਼ਾਮਲ ਹੋਣ ਜਾ ਰਹੀ ਔਰਤ ਨੂੰ ਸੁਰੱਖਿਅਤ, ਸਸਤਾ ਤੇ ਭਰੋਸੇਮੰਦ ਸਫਰ ਯਕੀਨੀ ਬਣਾਏਗੀ। ਇਹ ਸਕੀਮ ਜਿੱਥੇ ਔਰਤਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਰਕਾਰੀ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਉਤਸ਼ਾਹਤ ਕਰੇਗੀ ਉਥੇ ਸੜਕ ਉਤੇ ਚੱਲਣ ਵਾਲੇ ਨਿੱਜੀ ਵਾਹਨਾਂ ਦੀ ਗਿਣਤੀ ਵਿੱਚ ਸੁਭਾਵਕ ਤੌਰ ਉਤੇ ਕਮੀ ਆਵੇਗੀ ਜਿਸ ਨਾਲ ਪ੍ਰਦੂਸ਼ਣ, ਹਾਦਸਿਆਂ ਤੇ ਵਾਹਨਾਂ ਦੀ ਭੀੜ ਵਿੱਚ ਕਮੀ ਆਵੇਗੀ।

Previous Post

ਖੇਡ ਮੰਤਰੀ ਰਾਣਾ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

Next Post

ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

Recommended

Punjab Flood Alert: ਸਿੱਖਿਆ ਮੰਤਰੀ Harjot Singh Bains ਨੇ ਲੋਕਾਂ ਨੂੰ ਕੀਤੀ ਇਹ ਅਪੀਲ, ਪੜ੍ਹੋ ਕੀ ਕਿਹਾ?

Punjab Flood Alert: ਸਿੱਖਿਆ ਮੰਤਰੀ Harjot Singh Bains ਨੇ ਲੋਕਾਂ ਨੂੰ ਕੀਤੀ ਇਹ ਅਪੀਲ, ਪੜ੍ਹੋ ਕੀ ਕਿਹਾ?

September 3, 2025
ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

December 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In