• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਅਨਾਜ ਮੰਡੀਆਂ ਵਿਚ ਢੁਕਵੇਂ ਪ੍ਰਬੰਧ

Asli Punjabi by Asli Punjabi
April 2, 2021
in Punjab, ਕਾਰੋਬਾਰ
0
ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਅਨਾਜ ਮੰਡੀਆਂ ਵਿਚ ਢੁਕਵੇਂ ਪ੍ਰਬੰਧ
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਮੰਡੀਆਂ ਵਿਚ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਸਿਹਤ ਸੁਰੱਖਿਆ ਸਾਵਧਾਨੀਆਂ ਨੂੰ ਸਖ਼ਤੀ ਨਾਲ ਅਪਨਾਉਣ ਲਈ ਵਿਸਥਾਰਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।ਇਹ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਹੋਰ ਉੱਚ-ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਮਗਰੋਂ ਕੀਤਾ ਗਿਆ।ਮੀਟਿੰਗ ਦੌਰਾਨ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ 154 ਮਾਰਕੀਟ ਕਮੇਟੀਆਂ ਵਿਖੇ ਕਣਕ ਦੀ ਖਰੀਦ/ਵੇਚ ਲਈ ਮੁੱਖ ਦਫਤਰ ਦੇ ਅਧਿਕਾਰੀਆਂ ਤੋਂ ਇਲਾਵਾ ਲਗਭਗ 5600 ਫੀਲਡ ਸਟਾਫ ਵੱਲੋਂ ਆਪਣੀ ਡਿਊਟੀ ਨਿਭਾਈ ਜਾਵੇਗੀ।ਚੇਅਰਮੈਨ ਨੇ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਪੰਜਾਬ ਮੰਡੀ ਬੋਰਡ, ਮਾਰਕੀਟ ਕਮੇਟੀਆਂ ਅਤੇ ਖਰੀਦ ੲੰਜੇਸੀਆ ਦੇ ਮੁਲਾਜ਼ਮਾਂ, ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਸਾਵਧਾਨੀਆਂ ਵਰਤੀਆਂ ਜਾਣਗੀਆਂ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ 3972 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਇਸ ਸਾਲ ਸੂਬੇ ਵਿਚ 177 ਲੱਖ ਮੀਟ੍ਰਿਕ ਟਨ ਕਣਕ ਦਾ ਉਤਪਾਦਨ ਹੋਣ ਅਤੇ ਇਸ ਵਿੱਚੋਂ 130 ਲੱਖ ਮੀਟ੍ਰਿਕ ਟਨ ਮੰਡੀਆਂ ਵਿਚ ਪਹੁੰਚਣ ਦਾ ਅਨੁਮਾਨ ਹੈ।ਚੇਅਰਮੈਨ ਨੇ ਅੱਗੇ ਦੱਸਿਆ ਕਿ ਬੀਤੇ ਹਾੜ੍ਹੀ ਸੀਜ਼ਨ ਦੌਰਾਨ ਵੀ ਕੋਵਿਡ-19 ਦੇ ਸੰਕਟਕਾਲੀਨ ਸਮੇਂ ਦੇ ਬਾਵਜੂਦ 128 ਲੱਖ ਮੀਟਰਕ ਟਨ ਕਣਕ ਦੀ ਖਰੀਦ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਸੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਲਈ ਆੜ੍ਹਤੀਆਂ ਰਾਹੀਂ 17.39 ਲੱਖ ਪਾਸ ਜਾਰੀ ਕੀਤੇ ਗਏ ਸਨ।ਮੰਡੀ ਬੋਰਡ ਦੀ ਇਹ ਕੋਸ਼ਿਸ਼ ਹੋਵੇਗੀ ਕਿ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਤੋਂ 12 ਘੰਟੇ ਦੇ ਸਮੇਂ ਵਿੱਚ ਫਾਰਗ ਕਰ ਦਿੱਤਾ ਜਾਵੇ ਪਰ ਕਿਸੇ ਖਾਸ ਵਜ੍ਹਾ ਕਰਕੇ ਵੱਧ ਤੋਂ ਵੱਧ ਉਸ ਨੂੰ 48 ਘੰਟਿਆਂ ਵਿੱਚ ਜ਼ਰੂਰ ਵਿਹਲਾ ਕਰ ਦਿੱਤਾ ਜਾਵੇਗਾ। ਸਾਰੀਆਂ ਮੰਡੀਆਂ ਵਿੱਚ ਮੁਕੰਮਲ ਸਫਾਈ ਅਤੇ ਸਿਹਤ ਸੁਰੱਖਿਆ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਛਿੜਕਾਅ ਕਰਵਾਇਆ ਗਿਆ, ਮੁੱਖ-ਯਾਰਡ ਅਤੇ ਸਬ-ਯਾਰਡ ਵਿੱਚ 500 ਲੀਟਰ ਪਾਣੀ ਦੀ ਸਮਾਰਥਾ ਵਾਲੀ ਟੈਂਕੀ ਸਮੇਤ ਪੈਂਡਲ ਨਾਲ ਚੱਲਣ ਵਾਲੇ ਵਾਸ਼-ਬੇਸਨ ਲਗਵਾਏ ਗਏ। ਮੰਡੀਆਂ ਵਿੱਚ ਜ਼ਰੂਰੀ ਸਹੂਲਤਾਂ ਜਿਸ ਤਰ੍ਹਾਂ ਪੀਣ ਵਾਲੇ ਸਾਫ ਪਾਣੀ ਦੇ ਪੁਖਤਾ ਪ੍ਰਬੰਧਾਂ, ਪਖਾਨੇ ਅਤੇ ਛਾਂ ਆਦਿ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਆਪਸੀ ਦੂਰੀ ਬਣਾਉਣ ਲਈ ਸੂਬੇ ਦੇ ਹਰੇਕ ਯਾਰਡ ਅਤੇ ਖਰੀਦ ਕੇਂਦਰ ਵਿੱਚ ਪੇਂਟ ਨਾਲ 30×30 ਫੁੱਟ ਦੇ ਖਾਨੇ ਬਣਾ ਦਿਤੇ ਜਾਣਗੇ ਅਤੇ ਕਿਸਾਨ ਆਪਣੀ ਫਸਲ ਉਸ ਖਾਨੇ ਵਿੱਚ ਹੀ ਢੇਰੀ ਕਰੇਗਾ। ਉਨ੍ਹਾਂ ਵੱਲੋਂ ਅੱਗੇ ਦੱਸਿਆ ਕਿ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਪ੍ਰਤੀ ਟਰਾਲੀ ਦੇ ਹਿਸਾਬ ਨਾਲ ਕੂਪਨ ਮੁਹੱਈਆ ਕਰਵਾਏ ਜਾਣਗੇ। ਕੂਪਨ ਦੀ ਮਿਆਦ ਇਕ ਦਿਨ ਦੀ ਹੋਵੇਗੀ। ਉਸ ਕੂਪਨ ਦੀ ਅਸਲ ਹੋਲੋਗਰਾਮ/ਕਿਊ.ਆਰ. ਨਾਲ ਕੋਡ ਕੀਤੀ ਜਾਏਗੀ ਅਤੇ ਉਹ ਹੀ ਯੋਗ ਹੋਵੇਗੀ। ਇਸ ਵਾਰ ਖਾਸ ਵਿਵਸਥਾ ਇਹ ਕੀਤੀ ਹੈ ਕਿ ਕਿਸਾਨਾਂ ਵੱਲੋਂ ਆੜ੍ਹਤੀਆਂ ਨਾਲ ਸੰਪਰਕ ਕਰਕੇ ਹੀ ਜਿਸ ਮਿਤੀ ਅਤੇ ਜਿਸ ਸਥਾਨ ਉਤੇ ਕਣਕ ਢੇਰੀ ਕੀਤੀ ਜਾਣੀ ਹੈ, ਲਿਆਂਦੀ ਜਾਵੇਗੀ। ਇਸ ਲਈ ਨਿਸ਼ਚਿਤ ਜਗ੍ਹਾ ਦਾ ਪ੍ਰਬੰਧ ਕਰਨ ਲਈ ਮਾਰਕਿਟ ਕਮੇਟੀਆਂ ਵੱਲੋਂ ਮੰਡੀਆਂ ਵਿੱਚ ਨਿਸ਼ਾਨ ਲਾ ਦਿੱਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਕਣਕ ਢੇਰੀ ਕਰਨ ਵਿੱਚ ਮੁਸ਼ਕਿਲ ਨਾ ਆਵੇ। ਕਿਸਾਨਾਂ ਅਤੇ ਆੜ੍ਹਤੀਆਂ ਨੂੰ epmb ਮੋਬਾਈਲ ਐਪ ਡਾਊਨਲੋਡ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ।ਖਰੀਦ ਪ੍ਰਬੰਧਾਂ ਲਈ ਚੁੱਕੇ ਕਦਮਾਂ ਦਾ ਜਿਕਰ ਕਰਦੇ ਹੋਏ ਚੇਅਰਮੈਨ ਨੇ ਦੱਸਿਆ ਕਿ ਜਿਹੜੇ ਕਿਸਾਨ ਕੁਝ ਸਮੇਂ ਲਈ ਕਣਕ ਨੂੰ ਆਪਣੇ ਘਰਾਂ ਜਾਂ ਫਾਰਮਾਂ ਉਤੇ ਸਟੋਰ ਕਰ ਸਕਦੇ ਹਨ, ਉਹ ਜ਼ਰੂਰ ਕਰਨ ਤਾਂ ਜੋ ਮੰਡੀ ਵਿੱਚ ਕਣਕ ਦੀ ਇੱਕੋ ਸਮੇਂ ਜ਼ਿਆਦਾ ਆਮਦ ਨਾ ਹੋਵੇ ਅਤੇ ਕਣਕ ਦੀ ਵੇਚ/ਖ੍ਰੀਦ ਦੌਰਾਨ ਮੰਡੀ ਵਿੱਚ ਭੀੜ ਭੜੱਕੇ ਤੋਂ ਬਚਿਆ ਜਾ ਸਕੇ। ਉਨ੍ਹਾਂ ਵੱਲੋਂ ਅੱਗੇ ਦੱਸਿਆ ਗਿਆ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਮਾਰਕੀਟ ਕਮੇਟੀਆਂ ਦੇ ਨਾਲ-ਨਾਲ ਬਾਕੀ ਸਹੂਲਤਾਂ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਸੈਨੀਟਾਈਜ਼ਰ ਅਤੇ ਮਾਸਕ ਦਿੱਤੇ ਜਾਣਗੇ ਤਾਂ ਜੋ ਕਿਸੇ ਵੀ ਕਿਸਾਨ ਦਾ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮੇਂ-ਸਮੇਂ ਸੈਨੀਟਾਈਜ਼ਰ ਵਰਤਣ ਜਾਂ ਸਾਬਣ-ਪਾਣੀ ਨਾਲ ਹੱਥ ਧੋਂਦੇ ਰਹਿਣ ਅਤੇ ਮਾਸਕ ਲਗਾ ਕੇ ਰੱਖਣ। ਇਸ ਦੇ ਨਾਲ-ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਅਤੇ ਅਨਾਜ ਮੰਡੀਆਂ ਵਿੱਚ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ। ਇਸੇ ਤਰ੍ਹਾਂ ਦੂਸਰੇ ਵਿਅਕਤੀ ਤੋਂ ਦੂਰੀ ਵੀ ਬਣਾ ਕੇ ਰੱਖੀ ਜਾਵੇ ਤਾਂ ਜੋ ਬਿਮਾਰੀ ਸਬੰਧੀ ਕਿਸੇ ਵੀ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ। ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਜੁਕਾਮ, ਸਿਰ ਦਰਦ ਜਾਂ ਸਾਹ ਲੈਣ ਵਿੱਚ ਤਕਲੀਫ ਹੋਵੇ, ਉਹ ਮੰਡੀਆਂ ਵਿੱਚ ਆਉਣ ਤੋਂ ਗੁਰੇਜ਼ ਕਰਨ ਅਤੇ ਤੁਰੰਤ ਡਾਕਟਰੀ ਸਲਾਹ ਜ਼ਰੂਰ ਲੈਣ ।ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੁੱਖ ਦਫਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਆਪਣੇ ਜ਼ਿਲ੍ਹੇ ਨਾਲ ਸਬੰਧਤ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ ਉਤੇ ਰਾਬਤਾ ਕਾਇਮ ਕਰ ਸਕਦੇ ਹਨ।

Previous Post

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਵੱਖ-ਵੱਖ ਅਸਾਮੀਆਂ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post

ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

Recommended

ਅਮਰੀਕੀ ਚੋਣਾਂ ਲਗਾਤਾਰ ਤੀਜੀ ਵਾਰ ਅਮਰੀਕੀ ਕਾਂਗਰਸ ਲਈ ਚੁਣੀ ਗਈ ਪ੍ਰਮਿਲਾ ਜੈਪਾਲ

ਅਮਰੀਕੀ ਚੋਣਾਂ ਲਗਾਤਾਰ ਤੀਜੀ ਵਾਰ ਅਮਰੀਕੀ ਕਾਂਗਰਸ ਲਈ ਚੁਣੀ ਗਈ ਪ੍ਰਮਿਲਾ ਜੈਪਾਲ

November 5, 2020
ਉਨਟਾਰੀਓ ਸਰਕਾਰ ਨੇ ਟੋਰਾਂਟੋ ਅਤੇ ਓਟਵਾ ਖੇਤਰ ਵਿੱਚ ਲਾਈਆਂ ਨਵੀਆਂ ਪਾਬੰਦੀਆਂ

ਉਨਟਾਰੀਓ ਸਰਕਾਰ ਨੇ ਟੋਰਾਂਟੋ ਅਤੇ ਓਟਵਾ ਖੇਤਰ ਵਿੱਚ ਲਾਈਆਂ ਨਵੀਆਂ ਪਾਬੰਦੀਆਂ

October 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In