• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ

Asli Punjabi by Asli Punjabi
April 2, 2021
in Punjab, Top Stories, ਕਾਰੋਬਾਰ
0
ਅਸੀਂ ਤੁਹਾਡੇ ਨਾਲ ਖੜੇ ਹਾਂ, ਤੁਹਾਡੇ ਲਈ ਲੜਾਈ ਜਾਰੀ ਰੱਖਾਂਗੇ-ਮੁੱਖ ਮੰਤਰੀ ਨੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆੜਤੀਆਂ ਨੂੰ ਦਿੱਤਾ ਭਰੋਸਾ
590
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਆੜਤੀਆ ਐਸੋਸੀਏਸ਼ਨ ਫੈਡਰੇਸ਼ਨ ਨੇ ਆੜਤੀਆਂ ਨਾਲ ਧੋਖਾ ਕਰਨ ਉਤੇ ਖੱਟਰ ਦੀ ਆਲੋਚਨਾ ਕੀਤੀ, ਕੈਪਟਨ ਅਮਰਿੰਦਰ ਸਿੰਘ ਵਿਚ ਭਰੋਸਾ ਪ੍ਰਗਟਾਇਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰਾਂ ਦੀ ਢਿੱਲ ਨਾ ਦੇਣ ਬਾਰੇ ਕੇਂਦਰ ਦੇ ਤਾਜਾ ਹੁਕਮਾਂ ਦੇ ਮੱਦੇਨਜਰ ਆੜਤੀਆਂ ਨੂੰ ਉਨਾਂ ਦੀ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਹੈ।ਸੂਬੇ ਦੇ ਆੜਤੀਆਂ ਨਾਲ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਮੇਰੇ ਦਰਵਾਜੇ ਤੁਹਾਡੇ ਲਈ ਹਮੇਸ਼ਾ ਖੁੱਲੇ ਹਨ।“ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਉਨਾਂ ਦੇ ਨਾਲ ਖੜੀ ਰਹੇਗੀ ਅਤੇ ਕਿਸਾਨਾਂ ਨੂੰ ਆੜਤੀਆਂ ਰਾਹੀਂ ਅਦਾਇਗੀ ਕਰਨ ਦੀ ਸਥਾਪਤ ਪ੍ਰਣਾਲੀ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਖਿਲਾਫ ਲੜਾਈ ਲੜੇਗੀ।ਉਨਾਂ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆੜਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ ਬਣੇ ਰਹਿਣਗੇ। ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਆੜਤੀਆਂ ਦੇ ਸੂਬਾ ਸਰਕਾਰ ਵੱਲ ਬਕਾਇਆ 131 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਡੀ.ਬੀ.ਟੀ. ਦੇ ਮੁੱਦੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਿਲਣ ਲਈ ਸਮਾਂ ਮੰਗਿਆ ਹੈ ਜੋ ਸ਼ਾਇਦ ਵੱਖ-ਵੱਖ ਸੂਬਿਆਂ ਵਿਚ ਚੋਣ ਮੁਹਿੰਮ ਵਿਚ ਰੁੱਝੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਭਾਵੇਂ ਉਹ ਇਹ ਨਹੀਂ ਸੋਚਦੇ ਕਿ ਪ੍ਰਧਾਨ ਮੰਤਰੀ ਉਨਾਂ ਨੂੰ ਮਿਲਣ ਲਈ ਸਮਾਂ ਦੇ ਦੇਣਗੇ ਪਰ ਉਹ ਅਤੇ ਉਨਾਂ ਦੀ ਸਰਕਾਰ ਕੇਂਦਰ ਸਰਕਾਰ ਨੂੰ ਪੱਤਰ ਲਿਖਣੇ ਅਤੇ ਉਨਾਂ ਦੇ ਦਰਵਾਜੇ ਖੜਕਾਉਣਾ ਜਾਰੀ ਰੱਖੇਗੀ।ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਨੂੰ ਦੱਸਿਆ ਕਿ ਉਨਾਂ ਨੇ 19 ਮਾਰਚ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਨਿੱਜੀ ਤੌਰ ਉਤੇ ਗੱਲਬਾਤ ਕੀਤੀ ਸੀ ਅਤੇ ਕੇਂਦਰੀ ਮੰਤਰੀ ਨੇ ਉਨਾਂ ਨੂੰ ਇਸ ਮਸਲੇ ਉਤੇ ਮਦਦ ਦਾ ਭਰੋਸਾ ਦਿੱਤਾ ਸੀ। ਉਨਾਂ ਨੇ ਖੁਲਾਸਾ ਕੀਤਾ ਕਿ ਸੂਬੇ ਦੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਰਤ ਭੂਸ਼ਣ ਆਸ਼ੂ ਨੇ ਇਸ ਮੁੱਦੇ ਨੂੰ ਲੈ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।ਮੀਟਿੰਗ ਦੌਰਾਨ ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਆਫ ਪੰਜਾਬ ਨੇ ਹਰਿਆਣਾ ਉਪਰ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਡੀ.ਬੀ.ਟੀ. ਦੇ ਪ੍ਰਸਤਾਵ ਨੂੰ ਪ੍ਰਵਾਨ ਕਰਕੇ ਉਨਾਂ ਨਾਲ ਧੋਖਾ ਕੀਤਾ ਗਿਆ। ਉਨਾਂ ਨੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਐਮ.ਐਲ. ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਸਿੱਕੇ ਦੇ ਦੋ ਪਾਸੇ ਦੱਸਿਆ। ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ, “ਪਰ ਅਸੀਂ ਤੁਹਾਡੇ ਉਤੇ ਭਰੋਸਾ ਕਰਦੇ ਹਾਂ।“ਆੜਤੀਆਂ ਲਈ ਆਪਣੇ ਵੱਲੋਂ ਬਿਹਤਰ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੀ ਆੜਤੀਆਂ ਨਾਲ ਚਿਰੋਕਣੀ ਸਾਂਝ ਅਤੇ ਪਰਖ ਦੀ ਘੜੀ ਉਤੇ ਖਰਾ ਉਤਰਿਆ ਰਿਸ਼ਤਾ ਹੈ। ਉਨਾਂ ਨੇ ਸੂਬੇ ਵਿਚ ਆੜਤੀਆਂ ਨੂੰ ਕਾਮਯਾਬ ਖਰੀਦ ਪ੍ਰਣਾਲੀ ਲਈ ਰੀੜ ਦੀ ਹੱਡੀ ਦੱਸਿਆ।ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆੜਤੀਆਂ ਨਾਲ ਉਨਾਂ ਦੇ ਸਰੋਕਾਰ ਵਿਚਾਰੇ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਮਸਲੇ ਦੇ ਹੱਲ ਲਈ ਸਾਰੇ ਸੰਭਵ ਰਾਹ ਤਲਾਸ਼ੇਗੀ ਅਤੇ ਇਸ ਸਬੰਧੀ ਭਾਰਤ ਸਰਕਾਰ ਕੋਲ ਵੀ ਪਹੁੰਚ ਕਰੇਗੀ।ਆੜਤੀਆਂ ਵੱਲੋਂ ਅਦਾਇਗੀ ਬਾਰੇ ਮੌਜੂਦਾ ਵਿਵਸਥਾ ਕਾਇਮ ਰੱਖਣ ਦੇ ਨਾਲ-ਨਾਲ ਭਾਰਤੀ ਖੁਰਾਕ ਨਿਗਮ ਪਾਸੋਂ ਸਾਰੇ ਬਕਾਏ ਦੇ ਨਿਪਟਾਰੇ ਦੀ ਮੰਗ ਕੀਤੀ ਜਾ ਰਹੀ ਹੈ। ਉਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਜਾਣ ਵਾਲੀ ਕਿਸਾਨਾਂ ਦੀ ਉਪਜ ਨੂੰ ਜਮੀਨੀ ਰਿਕਾਰਡ ਨਾਲ ਜੋੜਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਵਿਚ ਆੜਤੀਆਂ ਨੇ ਕਿਹਾ ਕਿ ਮੌਜੂਦਾ ਏ.ਪੀ.ਐਮ.ਸੀ. ਐਕਟ ਜਾਂ ਨਿਯਮਾਂ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ ਜੋ ਇਸ ਨੂੰ ਜਮੀਨੀ ਰਿਕਾਰਡ ਨਾਲ ਜੋੜਨ ਜਾਂ ਕਿਸਾਨਾਂ ਪਾਸੋਂ ਅਜਿਹਾ ਡਾਟਾ ਮੰਗਦੀ ਹੋਵੇ। ਜੇਕਰ ਇਸ ਨੂੰ ਲਾਗੂ ਵੀ ਕੀਤਾ ਜਾਣਾ ਹੈ ਤਾਂ ਇਸ ਸੂਰਤ ਵਿਚ ਵੀ ਏ.ਪੀ.ਐਮ.ਸੀ. ਦੇ ਨਿਯਮਾਂ ਵਿਚ ਸੋਧ ਕਰਨੀ ਹੋਵੇਗੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਅਨਾਜ ਮੰਡੀਆਂ ਵਿਚ ਢੁਕਵੇਂ ਪ੍ਰਬੰਧ

Next Post

ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

Recommended

ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

July 3, 2023
ਹੁਣ ਐਤਵਾਰ ਨੂੰ ਲੱਗੇਗੀ ਕੋਵਿਡ ਰੋਕੂ ਟੀਕੇ ਦੀ ਸਿਰਫ ਦੂਜੀ ਖੁਰਾਕ ਹੀ ਲੱਗੇਗੀ ਅਧਿਆਪਕ 84 ਦਿਨਾਂ ਤੋਂ ਪਹਿਲਾਂ ਨਹੀਂ ਲਗਵਾ ਸਕਣਗੇ ਕੋਵੈਕਸੀਨ ਦਾ ਦੂਜਾ ਟੀਕਾ : ਸਿਵਲ ਸਰਜਨ

ਹੁਣ ਐਤਵਾਰ ਨੂੰ ਲੱਗੇਗੀ ਕੋਵਿਡ ਰੋਕੂ ਟੀਕੇ ਦੀ ਸਿਰਫ ਦੂਜੀ ਖੁਰਾਕ ਹੀ ਲੱਗੇਗੀ ਅਧਿਆਪਕ 84 ਦਿਨਾਂ ਤੋਂ ਪਹਿਲਾਂ ਨਹੀਂ ਲਗਵਾ ਸਕਣਗੇ ਕੋਵੈਕਸੀਨ ਦਾ ਦੂਜਾ ਟੀਕਾ : ਸਿਵਲ ਸਰਜਨ

September 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In