ਅੰਮ੍ਰਿਤਸਰ, 6 ਜੂਨ 2020 – 6 ਜੂਨ ਘੱਲੂਘਾਰਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾਣ ਵਾਲੇ ਗਰਮ ਖਿਆਲੀ ਅਕਾਲੀ ਦਲ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ, ਗੋਪਾਲਾ ਸਿੰਘ ਅਤੇ ਹੋਰ ਮੈਂਬਰਾਂ ਵੱਲੋਂ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਲਈ ਪਹੁੰਚੇ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਣਨਾ ਨੂੰ ਰੋਕਣ ਨੂੰ ਲੈ ਕੇ ਝੜਪ ਹੋ ਗਈ। ਝੜਪ ਹੋਣ ਮਗਰੋਂ ਰੋਸ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਜੰਮ ਕੇ ਪੁਲਿਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।