• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ:

Asli Punjabi by Asli Punjabi
April 5, 2021
in Punjab
0
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ:
595
SHARES
3.3k
VIEWS
Share on FacebookShare on TwitterShare on Whatsapp

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਮੂਹ ਸਿੱਖ ਸੰਪ੍ਰਦਾਵਾਂ ਨਾਲ ਹੋਈ ਇਕੱਤਰਤਾ

ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸੰਤ ਮਹਾਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਬੁਲਾਈ ਗਈ। ਇਕੱਤਰਤਾ ਵਿਚ ਸਿੰਘ ਸਾਹਿਬਾਨ ਸਮੇਤ ਵੱਖ-ਵੱਖ ਸੰਪ੍ਰਦਾਵਾਂ ਦੇ ਮੁੱਖੀ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ, ਅਧਿਕਾਰੀ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਪੰਥ ਵੱਲੋਂ 1 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਵਕਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ ਸੀ, ਉਸ ਵਕਤ ਦੇਸ਼ ਵਿਚ ਫਿਰਕਾਪ੍ਰਸਤੀ ਫੈਲੀ ਹੋਈ ਸੀ। ਉਸ ਵਕਤ ਦੇ ਹਾਕਮ ਹਿੰਦੂਆਂ ਦਾ ਜਬਰੀ ਧਰਮ ਤਬਦੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਆਪਣੀ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਵੀ ਦੇਸ਼ ਅੰਦਰ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਰਪ੍ਰਸਤੀ ਹੇਠ ਘਟਗਿਣਤੀਆਂ ਨੂੰ ਦਬਾਇਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ।ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਇਕੱਤਰਤਾ ’ਚ ਹਾਜ਼ਰ ਹੋਣ ’ਤੇ ਜੀ-ਆਇਆਂ ਆਖਿਆ। ਉਨ੍ਹਾਂ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪੋ ਆਪਣੇ ਇਲਾਕੇ ਵਿਚ ਗੁਰਮਤਿ ਸਮਾਗਮਾਂ ਰਾਹੀਂ ਪ੍ਰਚਾਰ ਕਰਨ ਲਈ ਪ੍ਰੇਰਣਾ ਕੀਤੀ।ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਮਨਾਉਂਦਿਆਂ ਸਾਰਿਆਂ ਵੱਲੋਂ ਰਲ ਕੇ ਵਾਤਾਵਰਣ ਸੰਭਾਲ ਲਹਿਰ ਚਲਾਈ ਜਾਵੇ। ਉਨ੍ਹਾਂ ਸ਼ਤਾਬਦੀ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਹੀ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ, ਜਿਸ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨਾਲ ਸਬੰਧਤ ਬਾਕੀ ਸਮਾਗਮ ਵੀ ਯਾਦਗਾਰੀ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਦੌਰਾਨ ਸਮੂਹ ਸਿੱਖ ਸੰਪ੍ਰਦਾਵਾਂ ਵੱਲੋਂ ਜੋ ਵੀ ਸੁਝਾਅ ਦਿੱਤੇ ਗਏ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਸੁਝਾਵਾਂ ’ਤੇ ਅਮਲ ਕਰਨ ਦਾ ਯਤਨ ਕਰੇਗੀ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸੰਸਾਰ ਪੱਧਰ ’ਤੇ ਪ੍ਰਚਾਰਨ ਲਈ ਰਲਮਿਲ ਕੇ ਯਤਨ ਕਰਨੇ ਚਾਹੀਦੇ ਹਨ।ਇਸੇ ਦੌਰਾਨ ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨੱਈਆ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਭਾਈ ਰਜਿੰਦਰ ਸਿੰਘ ਮਹਿਤਾ, ਪ੍ਰਿੰ: ਮਹਿਲ ਸਿੰਘ ਖਾਲਸਾ ਕਾਲਜ, ਸ. ਅਜੀਤ ਸਿੰਘ ਬਸਰਾ ਚੀਫ ਖਾਲਸਾ ਦੀਵਾਨ, ਬਾਬਾ ਜਗਜੀਤ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਆਤਮਾ ਸਿੰਘ ਅਤੇ ਹੋਰ ਮਹਾਪੁਰਖਾਂ ਨੇ ਵੀ ਸ਼ਤਾਬਦੀ ਸਮਾਗਮ ਮਨਾਉਣ ਸਬੰਧੀ ਆਪਣੇ ਸੁਝਾਅ ਦਿੱਤੇ।ਇਕੱਤਰਤਾ ’ਚ ਸੰਤ ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਾਂਝੇ ਤੌਰ ’ਤੇ ਇਕ ਮਤੇ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਪ੍ਰਤੀ ਬਚਨਬੱਧਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਵੀ ਸੇਵਾ ਸਾਡੇ ਜ਼ੁੰਮੇ ਲਾਵੇਗੀ, ਸਮੂਹ ਸਿੱਖ ਸੰਪ੍ਰਦਾਵਾਂ ਉਸ ਨੂੰ ਜ਼ੁੰਮੇਵਾਰੀ ਨਾਲ ਨਿਭਾਉਣਗੀਆਂ। ਇਸੇ ਦੌਰਾਨ ਆਰਐਸਐਸ ਵੱਲੋਂ ਦੂਜੇ ਧਰਮਾਂ ਵਿਚ ਦਿੱਤੇ ਜਾਂਦੇ ਦਖ਼ਲ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵੱਲੋਂ ਪਾਸ ਕੀਤੇ ਗਏ ਮਤੇ ਦੀ ਸਮੂਹ ਜਥੇਬੰਦੀਆਂ ਨੇ ਇਕ ਮਤ ਵਿਚ ਪ੍ਰੋੜ੍ਹਤਾ ਵੀ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਟੇਜ ਸੰਚਾਲਨ ਦੀ ਸੇਵਾ ਨਿਭਾਈ, ਉਥੇ ਹੀ ਉਨ੍ਹਾਂ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤਰਨਾ ਦਲ ਵਾਲਿਆਂ ਵੱਲੋਂ ਵੀ ਹਾਜ਼ਰੀ ਲਵਾਈ।
ਇਕੱਤਰਤਾ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ, ਬਾਬਾ ਬਲਬੀਰ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਦਿਲਬਾਗ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਸੁੱਖਾ ਸਿੰਘ ਸਰਹਾਲੀ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ ਸ੍ਰੀ ਅਨੰਦਪੁਰ ਸਾਹਿਬ, ਬਾਬਾ ਸੱਜਣ ਸਿੰਘ ਗੁਰੂ ਕੇ ਬੇਰ, ਮਹੰਤ ਤ੍ਰਿਲੋਚਨ ਸਿੰਘ ਗੁ: ਅੰਗੀਠਾ ਸਾਹਿਬ, ਬਾਬਾ ਦਲਜੀਤ ਸਿੰਘ ਸੋਢੀ ਹੁਸ਼ਿਆਰਪੁਰ, ਭਾਈ ਦਿਲਬਾਗ ਸਿੰਘ ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਭਾਈ ਗੁਰਧਰਮ ਸਿੰਘ, ਬਾਬਾ ਗੁਰਮੁੱਖ ਸਿੰਘ ਬੱਚੀਵਿੰਡ, ਬਾਬਾ ਗੁਰਦਿਆਲ ਸਿੰਘ ਹੁਸ਼ਿਆਰਪੁਰ, ਬਾਬਾ ਜੋਗਾ ਸਿੰਘ ਹੁਸ਼ਿਆਰਪੁਰ, ਬਾਬਾ ਗੁਰਪ੍ਰੀਤ ਸਿੰਘ ਹੁਸ਼ਿਆਰਪੁਰ, ਸ਼ਹੀਦ ਭਾਈ ਲਛਮਣ ਸਿੰਘ ਗੋਧਰਪੁਰ ਗੁਰਦਾਸਪੁਰ ਤੋਂ ਭਾਈ ਗੁਰਿੰਦਰ ਸਿੰਘ, ਡੀਐਸ ਰਟੌਲ ਖਾਲਸਾ ਕਾਲਜ ਗਵਰਨਿੰਗ ਕੌਂਸਲ (ਅੰਮ੍ਰਿਤਸਰ), ਸਵਾਮੀ ਜੀ ਹੁਸ਼ਿਆਰਪੁਰ, ਬਾਬਾ ਅਨਹਦਰਾਜ ਸਿੰਘ ਗੁਰਦੁਆਰਾ ਨਾਨਕਸਰ ਸਮਰਾਲਾ, ਬਾਬਾ ਮਿਲਖਾ ਸਿੰਘ ਫਿਰੋਜ਼ਪੁਰ, ਬਾਬਾ ਤੀਰਥ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਗੱਜਣ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਨਵਤੇਜ ਸਿੰਘ ਕਾਉਣੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਤਾਰਾ ਸਿੰਘ ਸੱਲ੍ਹਾ, ਬੀਬੀ ਗੁਰਪ੍ਰੀਤ ਕੌਰ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਪਬਲੀਸਿਟੀ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਪਾਲ ਸਿੰਘ ਢੱਡੇ, ਬਾਬਾ ਗੁਰਪ੍ਰੀਤ ਸਿੰਘ ਮੁਕਤਸਰ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸੁਬੇਗ ਸਿੰਘ ਸ੍ਰੀ ਗੋਬਿੰਦਵਾਲ ਸਾਹਿਬ, ਬਾਬਾ ਮੇਜਰ ਸਿੰਘ ਪਿੰਡ ਵਾਂ, ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਬਾਬਾ ਹਰਦੇਵ ਸਿੰਘ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਬਚਨ ਸਿੰਘ ਤਰਨਾ ਦਲ, ਬਾਬਾ ਲੱਖਾ ਸਿੰਘ ਕੋਟੇ ਵਾਲੇ, ਸ. ਸੁਰਜੀਤ ਸਿੰਘ ਗੁ: ਕਿਲ੍ਹਾ ਲੋਹਗੜ੍ਹ ਸਾਹਿਬ, ਬਾਬਾ ਭਗਵਾਨ ਸਿੰਘ ਖਰਖੋਵਾਲ, ਬਾਬ ਸੁਖਚੈਨ ਸਿੰਘ, ਬਾਬਾ ਜਗਜੀਤ ਸਿੰਘ ਮੋਗਾ, ਬਾਬਾ ਜਗਜੀਤ ਸਿੰਘ ਨਵਾਂ ਸ਼ਹਿਰ, ਜਥੇਦਾਰ ਹਰਜਿੰਦਰ ਸਿੰਘ ਮਿਸਲ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਮੁਕਤਸਰ ਸਾਹਿਬ, ਬਾਬਾ ਬਲਦੇਵ ਸਿੰਘ, ਜਥੇਦਾਰ ਹਰਭਜਨ ਸਿੰਘ ਲੁਧਿਆਣਾ, ਬਾਬਾ ਦਰਸ਼ਨ ਸਿੰਘ ਢਾਬਸਰ ਸਾਹਿਬ, ਬਾਬਾ ਸੁੱਚਾ ਸਿੰਘ ਗੁਰਦੁਆਰਾ ਨਾਨਕਸਰ ਫਿਰੋਜ਼ਪੁਰ, ਸ. ਜਸਬੀਰ ਸਿੰਘ ਨਿਰਮਲ ਕੁਟੀਆ ਢਿੱਲਵਾਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸੁਖਦੇਵ ਸਿੰਘ, ਬਾਬਾ ਜਸਵਿੰਦਰ ਸਿੰਘ, ਸ. ਅਜੀਤ ਸਿੰਘ ਬਸਰਾ ਚੀਫ ਖਾਲਸਾ ਦੀਵਾਨ, ਬਾਬਾ ਮੌਜ ਦਾਸ ਮਾੜੀ ਕੰਬੋਕੇ, ਬਾਬਾ ਸੁਰਜੀਤ ਸਿੰਘ ਨਿਰਮਲ ਕੁਟੀਆ, ਬਾਬਾ ਸਤਨਾਮ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਗਿਆਨ ਸਿੰਘ, ਬਾਬਾ ਘੋਲਾ ਸਿੰਘ, ਬਾਬਾ ਸੁਖਦੇਵ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਨਨਕਾਣਾ ਸਾਹਿਬ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਪ੍ਰਗਟ ਸਿੰਘ, ਬਾਬਾ ਸਤਨਾਮ ਸਿੰਘ ਗੁ: ਗੁਰੂ ਕਾ ਬਾਗ, ਬਾਬਾ ਹਰਸਰਨ ਸਿੰਘ ਬੱਧਨੀ ਕਲਾ, ਬਾਬਾ ਕੁਲਵੰਤ ਸਿੰਘ ਤਰਨ ਤਾਰਨ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਭੇਜ ਸਿੰਘ ਖਜਾਲੇ ਵਾਲੇ, ਬਾਬਾ ਰਵਿੰਦਰ ਸਿੰਘ ਬੱਧਨੀ ਕਲਾ, ਬਾਬਾ ਗੁਰਦੇਵ ਸਿੰਘ ਗੁ: ਭਗਤਾਂ ਦਾ ਡੇਰਾ ਤਰਸਿੱਕਾ, ਬਾਬਾ ਭੁਪਿੰਦਰ ਸਿੰਘ ਮਖੂ ਦਮਦਮੀ ਟਕਸਾਲ, ਬਾਬਾ ਬਲਵਿੰਦਰ ਸਿੰਘ ਰਾੜਾ ਸਾਹਿਬ ਵਾਲੇ ਆਦਿ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ‘ਚ ਹਰਿਆਲੀ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਦੀ ਭਾਗੀਦਾਰੀ ਵਧਾਈ ਜਾਵੇਗੀ: ਧਰਮਸੋਤ

Next Post

ਵੈਨਕੂਵਰ ‘ਚ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਜਣੇ ਦੀ ਮੌਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਵੈਨਕੂਵਰ ‘ਚ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਜਣੇ ਦੀ ਮੌਤ

ਵੈਨਕੂਵਰ ‘ਚ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਜਣੇ ਦੀ ਮੌਤ

Recommended

ਖੇਤੀਬਾੜੀ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਦੇ ਬਖਸ਼ੀਸ਼ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

ਖੇਤੀਬਾੜੀ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਦੇ ਬਖਸ਼ੀਸ਼ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

January 15, 2021
ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

May 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In